ਕੇਕ ਖਾਣ ਤੋਂ ਬਾਅਦ 10 ਸਾਲਾ ਕੁੜੀ ਦੀ ਮੌਤ ਹੋਣ ਦੇ ਮਾਮਲੇ ''ਚ ਨਵਾਂ ਮੋੜ, ਪੋਸਟਮਾਰਟਮ ਰਿਪੋਰਟ ਆਈ ਸਾਹਮਣੇ

Wednesday, Apr 03, 2024 - 06:35 PM (IST)

ਕੇਕ ਖਾਣ ਤੋਂ ਬਾਅਦ 10 ਸਾਲਾ ਕੁੜੀ ਦੀ ਮੌਤ ਹੋਣ ਦੇ ਮਾਮਲੇ ''ਚ ਨਵਾਂ ਮੋੜ, ਪੋਸਟਮਾਰਟਮ ਰਿਪੋਰਟ ਆਈ ਸਾਹਮਣੇ

ਪਟਿਆਲਾ : ਪਟਿਆਲਾ 'ਚ ਕੇਕ ਖਾਣ ਨਾਲ ਹੋਈ 10 ਸਾਲਾ ਬੱਚੀ ਦੀ ਮੌਤ ਦੇ ਮਾਮਲੇ ਸਬੰਧੀ ਪੋਸਟਮਾਰਟਮ ਰਿਪੋਰਟ ਆ ਗਈ ਹੈ। ਇਸ ਪੋਸਟਮਾਰਟਮ ਰਿਪੋਰਟ 'ਚ ਲੜਕੀ ਦੀ ਮੌਤ ਦੇ ਕਾਰਨਾਂ ਦਾ ਖੁਲਾਸਾ ਨਹੀਂ ਹੋਇਆ ਹੈ। ਜਿਸ ਤੋਂ ਬਾਅਦ ਹੁਣ ਪੈਥੋਲੋਜੀ ਲੈਬ ਵਿਚ ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾਵੇਗਾ। ਮ੍ਰਿਤਕ ਲੜਕੀ ਮਾਨਵੀ ਦੇ ਪੇਟ ਵਿਚੋਂ ਲਏ ਗਏ ਸੈਂਪਲਾਂ ਨੂੰ ਪੈਥੋਲੋਜੀ ਲੈਬ ਵਿਚ ਭੇਜਿਆ ਗਿਆ ਹੈ। 

ਇਹ ਵੀ ਪੜ੍ਹੋ : ਡਾਂਸਰ ਸਿਮਰ ਸੰਧੂ ਵਿਵਾਦ 'ਚ ਨਵਾਂ ਮੋੜ, ਮਹਿਲਾ ਕਮਿਸ਼ਨ ਨੇ ਕੀਤੀ ਵੱਡੀ ਕਾਰਵਾਈ

ਦੱਸਣਯੋਗ ਹੈ ਕਿ ਰਜਿੰਦਰਾ ਹਸਪਤਾਲ ਦੇ ਫੋਰੈਂਸਿਕ ਵਿਭਾਗ ਨੇ ਪੋਸਟਮਾਰਟਮ ਰਿਪੋਰਟ ਜਾਰੀ ਕਰ ਦਿੱਤੀ ਹੈ ਪਰ ਇਸ ਵਿਚ ਬੱਚੀ ਦੀ ਮੌਤ ਦੇ ਕਾਰਨਾਂ ਬਾਰੇ ਪਤਾ ਨਹੀਂ ਲੱਗ ਸਕਿਆ ਹੈ। ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਪੋਸਟਮਾਰਟਮ ਦੌਰਾਨ ਮਾਨਵੀ ਦੇ ਪੇਟ ਵਿਚੋਂ ਜੋ ਸੈਂਪਲ ਲਈ ਗਏ ਹਨ, ਉਨ੍ਹਾਂ ਨੂੰ 16 ਕਿਸਮ ਦੀਆਂ ਸੀਲਾਂ ਲਗਾ ਕੇ ਜਾਂਚ ਲਈ ਪੈਥੋਲੋਜੀ ਅਤੇ ਕੈਮੀਕਲ ਲੈਬ ਵਿਚ ਭੇਜਿਆ ਗਿਆ ਹੈ। ਜਿਸ ਦੀ ਰਿਪੋਰਟ ਆਉਣ ਵਿਚ ਦੋ ਤੋਂ ਤਿੰਨ ਮਹੀਨਿਆਂ ਦਾ ਸਮਾਂ ਲੱਗ ਸਕਦਾ ਹੈ। ਇਹ ਦੋਵੇਂ ਰਿਪੋਰਟਾਂ ਆਉਣ ਤੋਂ ਬਾਅਦ ਹੀ ਮਾਨਵੀ ਦੀ ਮੌਤ ਦੇ ਕਾਰਨਾਂ ਦਾ ਅਸਲ ਸੱਚ ਸਾਹਮਣੇ ਆ ਸਕੇਗਾ। 

ਇਹ ਵੀ ਪੜ੍ਹੋ : 11 ਸਾਲਾ ਧੀ ਨਾਲ ਕਈ ਵਾਰ ਹਵਸ ਮਿਟਾਉਂਦਾ ਰਿਹਾ ਦਰਿੰਦਾ ਪਿਓ, ਹੁਣ ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ

ਮੁਲਜ਼ਮਾਂ ਨੇ ਕੀਤਾ ਸੀ ਖ਼ੁਲਾਸਾ

ਇਸ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੇ ਜਾਂਚ ਵਿਚ ਵੱਡੇ ਖੁਲਾਸੇ ਕੀਤੇ ਹਨ। ਪੁੱਛਗਿੱਛ 'ਚ  ਪਤਾ ਲੱਗਾ ਕਿ ਬੇਕਰੀ ਵਾਲਾ ਲੋਕਾਂ ਨੂੰ ਤਾਜ਼ਾ ਕੇਕ ਨਹੀਂ ਵੇਚਦਾ ਸੀ। ਉਹ ਪਹਿਲਾਂ ਹੀ 30 ਤੋਂ 40 ਅੱਧ ਪੱਕੇ ਕੇਕ ਬਣਾ ਕੇ ਰੱਖ ਲੈਂਦਾ ਸੀ ਅਤੇ ਫਿਰ ਇਨ੍ਹਾਂ ਕੇਕ ਨੂੰ 75 ਡਿਗਰੀ ਤਾਪਮਾਨ 'ਤੇ ਫਰਿੱਜ ਵਿਚ ਸਟੋਰ ਕਰ ਦਿੰਦਾ ਸੀ। ਅਜਿਹੇ 'ਚ ਜਦੋਂ ਉਨ੍ਹਾਂ ਨੂੰ ਆਨਲਾਈਨ ਆਰਡਰ ਆਉਂਦਾ ਸੀ ਤਾਂ ਉਹ ਇਨ੍ਹਾਂ ਕੇਕ ਨੂੰ ਸਜਾ ਕੇ ਲੋਕਾਂ ਨੂੰ ਭੇਜ ਦਿੰਦਾ ਸੀ। ਇਥੇ ਹੀ ਬਸ ਨਹੀਂ ਇਸ ਦੌਰਾਨ ਇਹ ਵੀ ਚੈੱਕ ਨਹੀਂ ਕੀਤਾ ਜਾਂਦਾ ਸੀ ਕਿ ਕੇਕ ਠੀਕ ਹੈ ਜਾਂ ਖਰਾਬ ਹੈ। ਇਹ ਗੱਲ ਗ੍ਰਿਫ਼ਤਾਰ ਕੀਤੇ ਗਏ ਤਿੰਨ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਸਾਹਮਣੇ ਆਈ ਹੈ। 

ਇਹ ਵੀ ਪੜ੍ਹੋ : ਕੇਕ ਖਾਣ ਤੋਂ ਬਾਅਦ 10 ਸਾਲਾ ਕੁੜੀ ਦੇ ਮੌਤ ਹੋਣ ਦੇ ਮਾਮਲੇ 'ਚ ਹੈਰਾਨ ਕਰ ਦੇਣ ਵਾਲਾ ਖ਼ੁਲਾਸਾ

 


author

Gurminder Singh

Content Editor

Related News