ਨਸ਼ਾ ਸਮੱਗਲਿੰਗ ਦੇ ਦੋਸ਼ ''ਚ 10 ਸਾਲ ਦੀ ਕੈਦ
Wednesday, Oct 04, 2017 - 06:09 AM (IST)
ਪਟਿਆਲਾ, (ਬਲਜਿੰਦਰ)- ਮਾਣਯੋਗ ਐਡੀਸ਼ਨਲ ਸੈਸ਼ਨ ਜੱਜ ਮੁਹੰਮਦ ਗੁਲਜ਼ਾਰ ਦੀ ਅਦਾਲਤ ਨੇ ਨਸ਼ਾ ਸਮੱਗਲਿੰਗ ਦੇ ਦੋਸ਼ ਵਿਚ ਲਖਵੀਰ ਚੰਦ ਪੁੱਤਰ ਰਾਮ ਸਿੰਘ ਵਾਸੀ ਫਗਵਾੜਾ ਨੂੰ 10 ਸਾਲ ਦੀ ਕੈਦ ਅਤੇ ਇਕ ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ। ਲਖਵੀਰ ਸਿੰਘ ਨੂੰ ਏ. ਐੱਸ. ਆਈ. ਅਵਤਾਰ ਸਿੰਘ ਨੇ ਨਾਕੇਬੰਦੀ ਦੌਰਾਨ 780 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਸੀ। ਉਸ ਖਿਲਾਫ ਥਾਣਾ ਸ਼ੰਭੂ ਵਿਖੇ 23 ਨਵੰਬਰ 2014 ਨੂੰ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ।
