100 ਦਿਨਾਂ ''ਚ 100 ਕਿਸਾਨਾਂ ਵਲੋਂ ਕੀਤੀ ਖੁਦਕੁਸ਼ੀ ਕੈਪਟਨ ਸਰਕਾਰ ਦੇ ਮੱਥੇ ''ਤੇ ਕਲੰਕ : ਯੂਥ ਆਗੂ

07/07/2017 1:11:17 PM

ਸੁਲਤਾਨਪੁਰ ਲੋਧੀ - ਸ਼੍ਰੋਮਣੀ ਯੂਥ ਅਕਾਲੀ ਦਲ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਪਹਿਲੀ ਕਤਾਰ ਦੇ ਮੁੱਖ ਆਗੂ ਜਥੇ. ਸੁਰਜੀਤ ਸਿੰਘ ਢਿੱਲੋਂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਜਥੇਦਾਰ ਦਰਬਾਰਾ ਸਿੰਘ ਵਿਰਦੀ ਜ਼ਿਲਾ ਪ੍ਰਧਾਨ ਤੇ ਜਥੇਦਾਰ ਸੰਤਪ੍ਰੀਤ ਸਿੰਘ ਬਲਾਕ ਪ੍ਰਧਾਨ ਯੂਥ ਵਿੰਗ ਨੇ ਕੈਪਟਨ ਸਰਕਾਰ ਦੇ 100 ਦਿਨ ਪੂਰੇ ਹੋਣ 'ਤੇ ਤਿੱਖੀ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਦਾ ਤਿੰਨ ਮਹੀਨੇ ਦਾ ਕਾਰਜਕਾਲ ਬਦਲੀਆਂ ਕਰਨ ਤੇ ਸਿਆਸੀ ਬਦਲਾਖੋਰੀ ਦੀ ਭੇਟ ਚੜ੍ਹ ਗਿਆ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਜਨਤਾ ਨਾਲ ਕੀਤੇ ਸਾਰੇ ਵਾਅਦੇ ਖੋਖਲੇ ਸਾਬਤ ਹੋ ਰਹੇ ਹਨ ਤੇ 100 ਦਿਨਾਂ ਦੀ ਸਰਕਾਰ ਸਮੇਂ ਪੰਜਾਬ ਦੇ 100 ਹੋਰ ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਣੇ ਹੀ ਕੀਤੇ ਵਾਅਦਿਆਂ ਤੋਂ ਹੱਥ ਖਿਚ ਲਿਆ ਹੈ। ਜਥੇਦਾਰ ਢਿੱਲੋਂ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਕਰਜ਼ਾ ਮੁਆਫੀ ਮਾਮਲੇ ਤੇ ਕਿਸਾਨਾਂ ਨਾਲ ਹੀ ਨਹੀਂ, ਸਗੋਂ ਪੂਰੇ ਪੰਜਾਬ ਨਾਲ ਹੀ ਵਾਅਦਾ ਖਿਲਾਫੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਦੀ ਤਿੰਨ ਮਹੀਨਿਆਂ ਦੀ ਕਾਰਜ ਪ੍ਰਣਾਲੀ ਤੋਂ ਦੁਖੀ ਹੋਏ ਲੋਕ ਰੋਸ ਮੁਜ਼ਾਹਰੇ ਕਰਨ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਸਰਕਾਰ ਬਦਲਣ ਤੋਂ ਬਾਅਦ ਚਿੱਟੀ ਰੇਤ ਤਾਂ ਆਮ ਲੋਕਾਂ ਦੀ ਪਹੁੰਚ ਤੋਂ ਬਹੁਤ ਦੂਰ ਹੋ ਗਈ ਹੈ ਤੇ ਹਰ ਚੀਜ਼ ਮਹਿੰਗੀ ਹੋਣ ਕਾਰਨ ਕਿਸਾਨਾਂ ਤੇ ਮਜ਼ਦੂਰਾਂ ਦਾ ਮਹਿੰਗਾਈ ਨੇ ਲੱਕ ਤੋੜ ਦਿੱਤਾ ਹੈ।


Related News