ਪਿੰਡ ਤੋਲੇ ਮਾਜਰਾ ਵਿਖੇ ਲਹਿਰਾਇਆ 100 ਫੁੱਟ ਦਾ ਤਿਰੰਗਾ

Friday, Aug 14, 2026 - 05:23 PM (IST)

ਪਿੰਡ ਤੋਲੇ ਮਾਜਰਾ ਵਿਖੇ ਲਹਿਰਾਇਆ 100 ਫੁੱਟ ਦਾ ਤਿਰੰਗਾ

ਖਰੜ (ਅਮਰਦੀਪ ਸਿੰਘ ਸੈਣੀ): ਆਜ਼ਾਦੀ ਦਿਹਾੜੇ ਨੂੰ ਸਮਰਪਿਤ ਸ਼ਹੀਦ ਨਰਪਿੰਦਰ ਸਿੰਘ ਪ੍ਰਿੰਸ ਦੀ ਪਿੰਡ ਤੋਲੇ ਮਾਜਰਾ ਵਿਖੇ ਬਣੀ ਸਮਾਰਕ ’ਤੇ ਅੱਜ ਸੀਨੀਅਰ ਕਾਂਗਰਸੀ ਆਗੂ ਪਰਮਿੰਦਰ ਸਿੰਘ ਸੋਨਾ ਤੋਲੇ ਮਾਜਰੀ ਵੱਲੋਂ ਕੌਮੀ ਝੰਡਾ ਲਹਿਰਾਇਆ ਗਿਆ। ਇਸ ਮੌਕੇ ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾ ਨਾਲ ਯਾਦ ਕਰਦਿਆਂ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਸਲਾਮ ਕੀਤਾ।

ਪਰਮਿੰਦਰ ਸਿੰਘ ਸੋਨਾ ਨੇ ਕਿਹਾ ਕਿ ਅਸੀਂ ਆਪਣੇ ਸੂਰਬੀਰ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਸਾਨੂੰ ਆਪਣੇ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਵੱਲੋਂ ਦੇਸ਼ ਦੀ ਆਜ਼ਾਦੀ ਲਈ ਦਿੱਤੀਆਂ ਕੁਰਬਾਨੀਆਂ ਤੋਂ ਨਵੀਂ ਪੀੜ੍ਹੀ ਨੂੰ ਜਾਣੂ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਯਾਦ ਰੱਖਦੀਆਂ ਹਨ, ਉਹ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿੰਦੀਆਂ ਹਨ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਓ, ਰਲ-ਮਿਲ ਕੇ ਆਜ਼ਾਦੀ ਦਿਹਾੜਾ ਮਨਾਈਏ ਅਤੇ ਦੇਸ਼ ਦੀ ਏਕਤਾ, ਅਖੰਡਤਾ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦਾ ਸੰਕਲਪ ਲਈਏ।
ਇਸ ਮੌਕੇ ਆਦੇਸ਼ ਮਠੋਡਾ, ਰੋਡਾ, ਗਗਨਦੀਪ ਸਿੰਘ ਤੋਲੇ ਮਾਜਰਾ, ਸੀਨੀਅਰ ਕਾਂਗਰਸੀ ਆਗੂ ਅਤੇ ਹੋਰ ਪਤਵੰਤੇ ਹਾਜ਼ਰ ਸਨ।


author

Anmol Tagra

Content Editor

Related News