100 ਗ੍ਰਾਮ ਨਸ਼ੇ ਵਾਲੇ ਪਦਾਰਥ ਸਣੇ ਨੌਜਵਾਨ ਗ੍ਰਿਫਤਾਰ

Tuesday, Mar 20, 2018 - 11:15 PM (IST)

100 ਗ੍ਰਾਮ ਨਸ਼ੇ ਵਾਲੇ ਪਦਾਰਥ ਸਣੇ ਨੌਜਵਾਨ ਗ੍ਰਿਫਤਾਰ

ਨਵਾਂਸ਼ਹਿਰ, (ਤ੍ਰਿਪਾਠੀ, ਮਨੋਰੰਜਨ)- ਪੁਲਸ ਨੇ 100 ਗ੍ਰਾਮ ਨਸ਼ੇ ਵਾਲੇ ਪਦਾਰਥ ਸਣੇ 1 ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ ।ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਹੀਰਾ ਲਾਲ ਨੇ ਦੱਸਿਆ ਕਿ ਐੱਸ.ਐੱਸ.ਪੀ. ਸਤਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਨਸ਼ਾ ਸਮੱਗਲਰਾਂ ਖਿਲਾਫ ਵਿੱਢੀ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਪਿੰਡ ਘੁੰਮਣਾ ਦੇ ਲਿੰਕ ਰੋਡ 'ਤੇ ਮੌਜੂਦ ਸੀ ਕਿ ਦੂਜੇ ਪਾਸਿਓਂ ਪੈਦਲ ਆ ਰਹੇ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਸ ਤੋਂ 100 ਗ੍ਰਾਮ ਨਸ਼ੇ ਵਾਲਾ ਪਦਾਰਥ ਬਰਾਮਦ ਹੋਇਆ । ਨੌਜਵਾਨ ਦੀ ਪਛਾਣ ਗੁਰਵਿੰਦਰ ਸਿੰਘ ਉਰਫ ਗਿੰਦਾ ਪੁੱਤਰ ਬਲਿਹਾਰ ਸਿੰਘ ਵਾਸੀ ਪਿੰਡ ਘੁੰਮਣਾ ਦੇ ਤੌਰ 'ਤੇ ਹੋਈ ਹੈ । ਪੁਲਸ ਨੇ ਦੱਸਿਆ ਕਿ ਗ੍ਰਿਫਤਾਰ ਨੌਜਵਾਨ ਖਿਲਾਫ ਥਾਣਾ ਬਹਿਰਾਮ 'ਚ ਐੱਨ.ਡੀ.ਪੀ.ਐੱਸ. ਤਹਿਤ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । 


Related News