ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ’ਤੇ ਰਹੇਗੀ ਸਖ਼ਤੀ, ਹੋਵੇਗੀ 100 ਫ਼ੀਸਦੀ ਵੈੱਬਕਾਸਟਿੰਗ

03/27/2024 12:02:31 PM

ਚੰਡੀਗੜ੍ਹ/ਜਲੰਧਰ (ਮਨਜੋਤ, ਧਵਨ)- ਲੋਕ ਸਭਾ ਪੋਲਿੰਗ 2024 ’ਚ ਚੋਣ ਪ੍ਰਕਿਰਿਆ ਨੂੰ ਹੋਰ ਪਾਰਦਰਸ਼ੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਚੋਣ ਦਫ਼ਤਰ ਵੱਲੋਂ ਸੂਬੇ ਦੇ ਸਾਰੇ 24,433 ਪੋਲਿੰਗ ਸਟੇਸ਼ਨਾਂ ’ਤੇ ਵੈੱਬਕਾਸਟਿੰਗ ਸਮੇਤ ਆਈ. ਟੀ. ਆਧਾਰਿਤ ਕਈ ਹੋਰ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ। ਇਨ੍ਹਾਂ ਨਵੀਆਂ ਪਹਿਲਕਦਮੀਆਂ ’ਚ ਵੋਟਰਾਂ ਦੀ ਸਹੂਲਤ ਲਈ ਕਈ ਮੋਬਾਇਲ ਐਪਸ ਅਤੇ ਵੈੱਬਸਾਈਟਾਂ ਦੀ ਸ਼ੁਰੂਆਤ, ਵੋਟਰਾਂ ਨੂੰ ਫੋਨ ਰਾਹੀਂ ਚੋਣ ਉਲੰਘਣਾਵਾਂ ਸਬੰਧੀ ਰਿਪੋਰਟ ਕਰਨ ਦੀ ਸਹੂਲਤ ਅਤੇ ਪੋਲਿੰਗ ਸਟੇਸ਼ਨਾਂ ’ਤੇ ਸੀ. ਸੀ. ਟੀ. ਵੀ. ਕੈਮਰੇ ਲਾ ਕੇ ਈ. ਵੀ. ਐੱਮਜ਼ ਨੂੰ ਲਿਆਉਣ-ਲਿਜਾਣ ਦੀ ਨਿਗਰਾਨੀ ਕਰਨਾ ਸ਼ਾਮਲ ਹੈ।

ਇਸ ਸਬੰਧੀ ਵੇਰਵਾ ਦਿੰਦੇ ਹੋਏ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ 100 ਫ਼ੀਸਦੀ ਵੈੱਬਕਾਸਟਿੰਗ ਰਾਹੀਂ ਨਿਗਰਾਨੀ ਕੀਤੀ ਜਾਵੇਗੀ, ਤਾਂ ਜੋ ਚੋਣ ਪ੍ਰਕਿਰਿਆ ਨੂੰ ਉਚਿਤ ਅਤੇ ਪਾਰਦਰਸ਼ੀ ਢੰਗ ਨਾਲ ਪੂਰਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਆਗਾਮੀ ਲੋਕ ਸਭਾ ਪੋਲਿੰਗ ਲਈ ਸਾਰੇ 24,433 ਪੋਲਿੰਗ ਬੂਥਾਂ ਅੰਦਰ ਸੀ. ਸੀ. ਟੀ. ਵੀ. ਨਿਗਰਾਨੀ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਸਾਰੇ 13 ਹਲਕਿਆਂ, ਜਿੱਥੇ 3 ਜਾਂ ਇਸ ਤੋਂ ਵੱਧ ਪੋਲਿੰਗ ਸਟੇਸ਼ਨ ਹਨ, ਦੇ 1,884 ਪੋਲਿੰਗ ਸਟੇਸ਼ਨਾਂ ਦੇ ਬਾਹਰ ਵੀ ਕੈਮਰੇ ਲਾਏ ਜਾਣਗੇ।

ਇਹ ਵੀ ਪੜ੍ਹੋ: ਰਵਨੀਤ ਬਿੱਟੂ ਦੇ ਭਾਜਪਾ 'ਚ ਸ਼ਾਮਲ ਹੋਣ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ

ਸਿਬਿਨ ਸੀ. ਨੇ ਕਿਹਾ ਕਿ ਇਸ ਵਾਰ ਪੋਲਿੰਗ ਨੂੰ ਹੋਰ ਸੁਚੱਜੇ ਢੰਗ ਨਾਲ ਮੁਕੰਮਲ ਕਰਨ ਲਈ ਨਵੀਂ ਜ਼ਿਲ੍ਹਾ ਸੂਚਨਾ ਪ੍ਰਣਾਲੀ (ਡੀ. ਆਈ. ਐੱਸ. ਈ.) ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਦੀ ਵਰਤੋਂ ਪੋਲਿੰਗ ਦੇ ਸਾਰੇ ਪਹਿਲੂਆਂ ਦਾ ਪ੍ਰਬੰਧ ਕਰਨ, ਪੋਲਿੰਗ ਸਟਾਫ ਦਾ ਡਾਟਾ ਇਕੱਠਾ ਕਰਨ ਤੋਂ ਲੈ ਕੇ ਰਿਹਰਸਲਾਂ ਦੀ ਸਮਾਂ-ਸਾਰਨੀ ਤਕ, ਪੋਲਿੰਗ ਸਟਾਫ਼ ਦੀ ਰੈਂਡੇਮਾਈਜ਼ੇਸ਼ਨ ਅਤੇ ਗਿਣਤੀ ਕਰਨ ਲਈ ਕੀਤਾ ਜਾਵੇਗਾ। ਇਕ ਹੋਰ ਪਹਿਲਕਦਮੀ ਬਾਰੇ ਦੱਸਦੇ ਹੋਏ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਫਲਾਇੰਗ ਸਕੁਐਡ ਵਾਹਨਾਂ (ਐੱਫ਼. ਐੱਸ. ਵੀ.) ਨਾਲ ਲਾਈਵ ਸਟ੍ਰੀਮਿੰਗ ਰਾਹੀਂ ਅਤੇ ਸਟੈਟਿਕ ਸਰਵਿਲਾਂਸ ਟੀਮਾਂ ਚੋਣ ਪ੍ਰਕਿਰਿਆ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੀ ਚੌਕਸੀ ਨਾਲ ਨਿਗਰਾਨੀ ਕਰ ਰਹੀਆਂ ਹਨ। ਚੋਣਾਂ ਸਬੰਧੀ ਸਰਗਰਮੀਆਂ ਦੀ ਕੁਸ਼ਲਤਾ ਨੂੰ ਵਧਾਉਣ ਲਈ ਪੋਲਿੰਗ ਪਾਰਟੀਆਂ ਨੂੰ ਤਾਇਨਾਤ ਕਰਨ ਅਤੇ ਪੋਲਿੰਗ ਜਾਣਕਾਰੀ ਨੂੰ ਅਪਡੇਟ ਕਰਨ ਲਈ ਵਰਤੋਂ ਕੀਤੀ ਜਾਂਦੀ ਪੋਲ ਸਰਗਰਮੀ ਪ੍ਰਬੰਧਨ ਪ੍ਰਣਾਲੀ (ਪੀ. ਏ. ਐੱਮ. ਐੱਸ.) ’ਚ ਸੋਧ ਕੀਤੀ ਗਈ ਹੈ। ਇਹ ਮੋਬਾਇਲ ਐਪ ਰੀਅਲ ਟਾਈਮ ਡਾਟਾ ਪ੍ਰਦਾਨ ਕਰੇਗਾ।

ਇਸੇ ਤਰ੍ਹਾਂ ਇਕ ਹੋਰ ਅਹਿਮ ਪਹਿਲਕਦਮੀ ਵਜੋਂ ਇਕ ਮੋਬਾਇਲ ਐਪਲੀਕੇਸ਼ਨ-‘ਨੋ ਯੂਅਰ ਕੈਂਡੀਡੇਟ’ ਹੈ, ਜੋ ਵੋਟਰਾਂ ਨੂੰ ਕਿਸੇ ਵੀ ਉਮੀਦਵਾਰ ਦੇ ਵੇਰਵੇ ਅਤੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਹਾਸਲ ਕਰਨ ਦੀ ਸਹੂਲਤ ਦਿੰਦੀ ਹੈ। ਇਸ ਐਪ ਦਾ ਮਕਸਦ ਪਾਰਦਰਸ਼ੀ ਪੋਲਿੰਗ ਨੂੰ ਯਕੀਨੀ ਬਣਾਉਣ ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਬਾਰੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨਾ ਹੈ। ਇਸ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ: ਸ੍ਰੀ ਅਨੰਦਪੁਰ ਸਾਹਿਬ 'ਚ 'ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਨਾਲ ਹੋਲਾ-ਮਹੱਲਾ ਸੰਪੰਨ, ਨਿਹੰਗ ਸਿੰਘਾਂ ਨੇ ਕੱਢਿਆ ਮਹੱਲਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News