''ਯੁੱਧ ਨਸ਼ਿਆਂ ਵਿਰੁੱਧ'' ਦੇ ਤਹਿਤ 101 ਨਸ਼ਾ ਸਮੱਗਲਰ ਗ੍ਰਿਫ਼ਤਾਰ

Saturday, Jul 05, 2025 - 11:07 AM (IST)

''ਯੁੱਧ ਨਸ਼ਿਆਂ ਵਿਰੁੱਧ'' ਦੇ ਤਹਿਤ 101 ਨਸ਼ਾ ਸਮੱਗਲਰ ਗ੍ਰਿਫ਼ਤਾਰ

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- 'ਯੁੱਧ ਨਸ਼ਿਆਂ ਵਿਰੁੱਧ' ਦੇ 125ਵੇਂ ਦਿਨ ਪੰਜਾਬ ਪੁਲਸ ਨੇ 101 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 2.3 ਕਿੱਲੋ ਹੈਰੋਇਨ, 520 ਗ੍ਰਾਮ ਅਫ਼ੀਮ ਅਤੇ 8270 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਮਹਿਜ਼ 125 ਦਿਨਾਂ ’ਚ ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ ਨਸ਼ਾ ਸਮੱਗਲਰਾਂ ਦੀ ਗਿਣਤੀ ਹੁਣ 20,410 ਹੋ ਗਈ ਹੈ।

ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ ਦਿੱਤਾ ਅਸਤੀਫ਼ਾ

ਵਿਸ਼ੇਸ਼ ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 79 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 180 ਤੋਂ ਵੱਧ ਪੁਲਸ ਟੀਮਾਂ ਨੇ ਸੂਬਾ ਭਰ ’ਚ 392 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ । ਇਸ ਦੌਰਾਨ 79 ਐੱਫ਼. ਆਈ. ਆਰਜ਼ ਦਰਜ ਕੀਤੀਆਂ ਗਈਆਂ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 417 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ । ਨਾਲ ਹੀ 49 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ’ਚ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਕਾਂਗਰਸ ਦੀ ਸਿਆਸਤ ’ਚ ਵੱਡੀ ਹਲਚਲ, ਬਦਲਣਗੇ ਸਮੀਕਰਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News