ਚਿੰਤਾਜਨਕ: ਵਿਗੜਨ ਲੱਗੀ ਪੰਜਾਬ ਦੀ ਆਬੋ-ਹਵਾ, ਪਰਾਲੀ ਸਾੜਨ ਦੇ ਹੁਣ ਤੱਕ 1027 ਮਾਮਲੇ ਆਏ ਸਾਹਮਣੇ

10/10/2023 3:08:44 PM

ਪਟਿਆਲਾ/ਚੰਡੀਗੜ੍ਹ- ਪੰਜਾਬ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ 'ਚ ਵਾਧਾ ਹੋਣ ਕਾਰਨ ਆਬੂ-ਹਵਾ ਵਿਗੜਨ ਲੱਗੀ ਹੈ। ਇਕ ਪਾਸੇ ਜਿੱਥੇ ਲੁਧਿਆਣਾ 'ਚ ਏ. ਕਿਊ. ਆਈ. ਰਾਤ ਨੂੰ 328 ਤਕ ਪਹੁੰਚ ਗਿਆ, ਉਥੇ ਹੀ ਜਲੰਧਰ ਵਿਚ ਔਸਤ ਏ. ਕਿਊ. ਆਈ. 135 ਦਰਜ ਕੀਤਾ ਜਾ ਰਿਹਾ ਹੈ। ਪਰਾਲੀ ਸਾੜਨ ਵਾਲੀਆਂ ਘਟਨਾਵਾਂ ਪਿਛਲੇ ਸਾਲ ਨਾਲੋਂ 43 ਫ਼ੀਸਦੀ ਵੱਧ ਅਤੇ 2021 ਦੇ ਮੁਕਾਬਲੇ 67 ਫ਼ੀਸਦੀ ਵੱਧ ਦਰਜ ਕੀਤੀਆਂ ਗਈਆਂ ਹਨ, ਜਿਸ ਨੂੰ ਮਾਹਿਰ ਚਿੰਤਾਜਨਕ ਦੱਸ ਰਹੇ ਹਨ। ਅਕਤੂਬਰ ਮਹੀਨਾ ਸ਼ੁਰੂ ਹੋਣ ਨਾਲ ਹੀ ਸੂਬੇ ਦੇ ਜ਼ਿਆਦਾਤਰ ਪਿੰਡਾਂ 'ਚ ਧੂੰਏਂ ਦੀ ਸਥਿਤੀ ਬਣੀ ਰਹਿੰਦੀ ਹੈ।

ਇਸ ਸੀਜ਼ਨ ਦੌਰਾਨ ਖੇਤਾਂ ਵਿਚ ਅੱਗ ਲੱਗਣ ਦੀ ਗਿਣਤੀ ਪਿਛਲੇ ਦੋ ਸਾਲਾਂ ਦੇ ਮੁਕਾਬਲੇ ਬਹੁਤ ਜ਼ਿਆਦਾ ਹੈ। ਉਥੇ ਹੀ ਸਰਕਾਰ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਕੀਤੇ ਜਾ ਰਹੇ ਕਰੋੜਾਂ ਰੁਪਏ ਦੇ ਖ਼ਰਚੇ 'ਤੇ ਸਵਾਲ ਖੜ੍ਹੇ ਹੋ ਰਹੇ ਹਨ। ਪਿਛਲੇ ਸੋਮਵਾਰ ਨੂੰ ਪੰਜਾਬ ਵਿਚ ਪਰਾਲੀ ਸਾੜਨ ਦੇ 58 ਮਾਮਲੇ ਦਰਜ ਕੀਤੇ ਗਏ ਸਨ। ਇਸ ਨਾਲ ਇਸ ਸਾਲ ਕੁੱਲ ਘਟਨਾਵਾਂ ਦੀ ਗਿਣਤੀ 1,027 ਦੇ ਅੰਕੜਿਆਂ ਨੂੰ ਛੂਹ ਗਈ ਹੈ। ਖੇਤਾਂ ਨੂੰ ਅੱਗ ਲੱਗਣ ਦੀਆਂ ਜ਼ਿਆਦਾਤਰ ਘਟਨਾਵਾਂ ਹੁਣ ਤੱਕ ਸਰਹੱਦੀ ਖੇਤਰਾਂ ਤੋਂ ਹੀ ਸਾਹਮਣੇ ਆ ਰਹੀਆਂ ਸਨ।

ਇਹ ਵੀ ਪੜ੍ਹੋ: ਡਰੱਗ ਮਾਮਲੇ 'ਚ ਬਰਖ਼ਾਸਤ AIG ਰਾਜਜੀਤ ਸਿੰਘ ਨੂੰ ਹਾਈਕੋਰਟ ਤੋਂ ਵੱਡੀ ਰਾਹਤ

ਮਾਲਵਾ ਵਿਚ ਵੀ ਕਿਸਾਨਾਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣੀ ਸ਼ੁਰੂ ਕਰ ਦਿਤੀ ਹੈ, ਜਿਸ ਦਾ ਅਸਰ ਛੇਤੀ ਹੀ ਪੰਜਾਬ ਦੇ ਨਾਲ-ਨਾਲ ਹਰਿਆਣਾ ਅਤੇ ਦਿੱਲੀ ਦੀ ਹਵਾ 'ਤੇ ਵੀ ਪਵੇਗਾ। ਦਿੱਲੀ ਦਾ ਔਸਤ ਏ. ਕਿਊ. ਆਈ. 160 ਤਕ ਪਹੁੰਚ ਗਿਆ ਹੈ, ਜਦਕਿ ਅੱਧੀ ਰਾਤ ਨੂੰ ਜ਼ਿਆਦਾਤਰ ਏ. ਕਿਊ. ਆਈ. 342 ਦਰਜ ਕੀਤਾ ਗਿਆ ਸੀ। ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀ. ਆਰ. ਐੱਸ. ਸੀ) ਦੇ ਅੰਕੜਿਆਂ ਅਨੁਸਾਰ 9 ਅਕਤੂਬਰ ਨੂੰ ਸੂਬੇ ਵਿਚ 58 ਥਾਵਾਂ 'ਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ। ਜਦਕਿ 2021 'ਚ 9 ਅਕਤੂਬਰ ਵਾਲੇ ਦਿਨ ਹੀ 114 ਸਰਗਰਮ ਅੱਗ ਦੀਆਂ ਘਟਨਾਵਾਂ ਦਰਜ ਕੀਤੀਆਂ ਗਈਆਂ ਸਨ ਅਤੇ 2022 ਵਿਚ ਅਜਿਹੇ 3 ਮਾਮਲੇ ਸਾਹਮਣੇ ਆਏ ਸਨ।

ਖੇਤੀਬਾੜੀ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਕਿਸਾਨਾਂ ਨੇ ਸੰਗਰੂਰ, ਪਟਿਆਲਾ ਅਤੇ ਲੁਧਿਆਣਾ ਵਿੱਚ ਫ਼ਸਲਾਂ ਦੀ ਕਟਾਈ ਸ਼ੁਰੂ ਕਰ ਦਿੱਤੀ ਹੈ ਅਤੇ ਅਗਲੇ ਹਫ਼ਤੇ ਤੱਕ ਇਨ੍ਹਾਂ ਤਿੰਨਾਂ ਜ਼ਿਲ੍ਹਿਆਂ ਵਿੱਚ ਖੇਤਾਂ ਵਿੱਚ ਅੱਗ ਲੱਗਣ ਦੀ ਗਿਣਤੀ ਵਿੱਚ ਕਾਫ਼ੀ ਵਾਧਾ ਹੋਵੇਗਾ। ਮਾਹਿਰਾਂ ਦਾ ਕਹਿਣਾ ਹੈ ਬਹੁਤ ਕੁਝ ਨਹੀਂ ਕੀਤਾ ਜਾ ਸਕਦਾ ਕਿਉਂਕਿ ਕਿਸਾਨ 2500 ਰੁਪਏ ਪ੍ਰਤੀ ਏਕੜ ਦੇ ਮੁਆਵਜ਼ੇ ‘ਤੇ ਅੜੇ ਹੋਏ ਹਨ ਪਰ ਸਰਕਾਰ ਇਸ ਲਈ ਸਹਿਮਤ ਨਹੀਂ ਹੋਈ ਹੈ। ਅੰਮ੍ਰਿਤਸਰ ਪ੍ਰਸ਼ਾਸਨ ਨੇ ਪਰਾਲੀ ਸਾੜਨ ਦੇ ਦੋਸ਼ ਹੇਠ 279 ਲੋਕਾਂ ਨੂੰ 6.97 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ।

ਇਹ ਵੀ ਪੜ੍ਹੋ: ਜਲੰਧਰ: ਰੋਂਦੀ-ਕਰਲਾਉਂਦੀ ਬਜ਼ੁਰਗ ਮਾਂ ਬੋਲੀ, ਕਾਸ਼ ਮੈਂ ਵੀ ਘਰ ਦੇ ਅੰਦਰ ਹੁੰਦੀ, ਦਿਲ ਨੂੰ ਵਲੂੰਧਰ ਦੇਣਗੀਆਂ ਇਹ ਤਸਵੀਰਾਂ

ਇਥੇ ਦੱਸਣਯੋਗ ਹੈ ਕਿ ਚਿੰਤਾ ਦੀ ਗੱਲ ਇਹ ਹੈ ਕਿ ਇਸ ਸਾਲ ਕੁੱਲ 1,027 ਅੰਕੜੇ ਪਿਛਲੇ ਦੋ ਸਾਲਾਂ ਦੇ ਸਬੰਧਤ ਅੰਕੜਿਆਂ ਨਾਲੋਂ ਬਹੁਤ ਵੱਧ ਹਨ। 2022 'ਚ 9 ਅਕਤੂਬਰ ਤਕ 714 ਘਟਨਾਵਾਂ ਦਰਜ ਕੀਤੀਆਂ ਗਈਆਂ ਅਤੇ 2021 'ਚ 14 ਘਟਨਾਵਾਂ ਦਰਜ ਕੀਤੀਆਂ ਗਈਆਂ। ਹੁਣ ਤਕ ਦੇ ਮਾਮਲੇ ਪਿਛਲੇ ਸਾਲ ਨਾਲੋਂ 43.8% ਵੱਧ ਹਨ ਅਤੇ 2021 ਦੇ ਅੰਕੜਿਆਂ ਨਾਲੋਂ 67% ਵੱਧ ਹਨ। ਕੁੱਲ ਮਿਲਾ ਕਿ 2022 ਵਿਚ 49,900 ਖੇਤਾਂ ਵਿਚ ਅੱਗ ਲੱਗਣ ਦੀਆਂ ਘਟਨਾਵਾਂ ਦਰਜ ਕੀਤੀਆਂ ਗਈਆਂ, ਜਦਕਿ 2021 'ਚ 71304 ਖੇਤ, 2020 'ਚ 76,590 ਅਤੇ 2019 'ਚ 52991 ਖੇਤਾਂ 'ਚ ਪਰਾਲੀ ਸਾੜੀ ਗਈ। 

ਇਹ ਵੀ ਪੜ੍ਹੋ: ਆਵੇਗੀ ਸਮੱਗਲਰਾਂ ਦੀ ਸ਼ਾਮਤ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਪੁਲਸ ਨੇ ਚੁੱਕਿਆ ਅਹਿਮ ਕਦਮ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News