''ਯੁੱਧ ਨਸ਼ਿਆਂ ਵਿਰੁੱਧ'' ਤਹਿਤ 291ਵੇਂ ਦਿਨ 103 ਨਸ਼ਾ ਸਮੱਗਲਰ ਗ੍ਰਿਫ਼ਤਾਰ
Thursday, Dec 18, 2025 - 11:04 AM (IST)
ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ 291ਵੇਂ ਦਿਨ ਪੰਜਾਬ ਪੁਲਸ ਨੇ 278 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ’ਚ 83 ਐੱਫ਼. ਆਈ. ਆਰਜ਼. ਦਰਜ ਕਰਕੇ 103 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ ਨਸ਼ਾ ਸਮੱਗਲਰਾਂ ਦੇ ਕਬਜ਼ੇ ’ਚੋਂ 5.03 ਕਿੱਲੋ ਹੈਰੋਇਨ, 2.7 ਕਿੱਲੋ ਅਫ਼ੀਮ, 1465 ਨਸ਼ੀਲੀਆਂ ਗੋਲ਼ੀਆਂ/ਕੈਪਸੂਲ ਅਤੇ 2.6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਫਿਰ ਸ਼ਰਮਨਾਕ ਕਾਰਾ! ਚਾਚੇ ਨੇ ਭਤੀਜੀ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ
62 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਸ ਟੀਮਾਂ ਨੇ ਪੂਰੇ ਸੂਬੇ ’ਚ 278 ਥਾਵਾਂ ’ਤੇ ਛਾਪੇਮਾਰੀ ਕੀਤੀ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 299 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ। ਇਸ ਦੇ ਨਾਲ ਹੀ 42 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ।
ਇਹ ਵੀ ਪੜ੍ਹੋ: ਪੰਜਾਬ 'ਚ ਫਿਰ ਚੱਲ ਗਈਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ, ਸਹਿਮੇ ਲੋਕ
