ਗੁਰਦਾਸਪੁਰ ਜ਼ਿਲ੍ਹੇ ’ਚ ਸਾਹਮਣੇ ਆਏ ਕੋਰੋਨਾ ਦੇ 103 ਨਵੇਂ ਮਰੀਜ਼

Sunday, Sep 20, 2020 - 10:14 PM (IST)

ਗੁਰਦਾਸਪੁਰ ਜ਼ਿਲ੍ਹੇ ’ਚ ਸਾਹਮਣੇ ਆਏ ਕੋਰੋਨਾ ਦੇ 103 ਨਵੇਂ ਮਰੀਜ਼

ਗੁਰਦਾਸਪੁਰ, (ਹਰਮਨ, ਜ. ਬ.)- ਗੁਰਦਾਸਪੁਰ ਜ਼ਿਲ੍ਹੇ ਅੰਦਰ ਕੋਰੋਨਾ ਵਾਇਰਸ ਨੇ ਅੱਜ ਇਕ ਹੋਰ ਮਰੀਜ਼ ਦੀ ਜਾਨ ਲੈ ਲਈ ਹੈ ਜਦੋਂ ਕਿ 103 ਨਵੇਂ ਮਰੀਜ਼ ਸਾਹਮਣੇ ਆਏ ਹਨ। ਅੱਜ ਮਰਨ ਵਾਲਾ ਵਿਅਕਤੀ ਗੁਰੂ ਤੇਗ ਬਹਾਦਰ ਕਾਲੋਨੀ ਬਟਾਲਾ ਦਾ 62 ਸਾਲ ਦਾ ਵਿਅਕਤੀ ਹੈ, ਜੋ ਸ਼ੂਗਰ ਅਤੇ ਉਹ ਫੇਫੜਿਆਂ ਦੇ ਕੈਂਸਰ ਦੇ ਇਲਾਵਾ ਕੋਰੋਨਾ ਤੋਂ ਵੀ ਪੀੜਤ ਸੀ। ਉਕਤ ਵਿਅਕਤੀ ਦਾ ਅੰਮ੍ਰਿਤਸਰ ਵਿਖੇ ਇਲਾਜ ਚਲ ਰਿਹਾ ਸੀ, ਜਿਥੇ ਉਸ ਦੀ ਮੌਤ ਹੋ ਗਈ। ਇਸ ਸਬੰਧੀ ਸਿਵਲ ਸਰਜਨ ਡਾ. ਕਿਸ਼ਨ ਚੰਦ ਨੇ ਦੱਸਿਆ ਕਿ ਜ਼ਿਲੇ ’ਚ ਕੋਰੋਨਾ ਵਾਇਰਸ ਤੋਂ ਪੀੜਤ 3733 ਮਰੀਜ਼ਾਂ ਨੇ ਹੁਣ ਤੱਕ ਫਤਿਹ ਹਾਸਲ ਕਰ ਲਈ ਹੈ ਅਤੇ ਜ਼ਿਲੇ ’ਚ 1145 ਐੈਕਟਿਵ ਕੇਸ ਹਨ। ਉਨ੍ਹਾਂ ਕਿਹਾ ਕਿ ਅੱਜ 103 ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਜਿਸ ਦੇ ਬਾਅਦ ਕੁੱਲ ਮਰੀਜ਼ਾਂ ਦੀ ਗਿਣਤੀ 4984 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਇਕ ਕੋਰੋਨਾ ਪੀੜਤ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 106 ਹੋ ਗਈ ਹੈ।

ਸਿਵਲ ਸਰਜਨ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਕੋਰੋਨਾ ਪੀੜਤ ਦੇ ਸੰਪਰਕ ਵਿਚ ਆਏ ਵਿਅਕਤੀਆਂ ਦੀ ਟਰੇਸਿੰਗ ਕਰ ਕੇ ਉਨ੍ਹਾਂ ਦੀ ਟੈਸਟਿੰਗ ਕਰਨੀ ਬਹੁਤ ਜ਼ਰੂਰੀ ਹੈ, ਇਸ ਲਈ ਜੋ ਵਿਅਕਤੀ ਕੋਰੋਨਾ ਪੀੜਤ ਦੇ ਸੰਪਰਕ ਵਿਚ ਆਏ ਹਨ, ਉਨ੍ਹਾਂ ਨੂੰ ਆਪਣੀ ਟੈਸਟਿੰਗ ਜ਼ਰੂਰ ਕਰਵਾਉਣੀ ਚਾਹੀਦੀ ਹੈ।


author

Bharat Thapa

Content Editor

Related News