ਫੈਸਲਾਬਾਦ ਏਅਰਪੋਰਟ 'ਤੇ ਰੋਕੇ ਗਏ 104 ਸ਼ਰਧਾਲੂ, ਪਾਕਿ ਤੋਂ ਗੁਰਧਾਮਾਂ ਦੇ ਦਰਸ਼ਨਾਂ ਲਈ ਆ ਰਹੇ ਸਨ ਭਾਰਤ

Friday, Sep 11, 2026 - 01:21 PM (IST)

ਫੈਸਲਾਬਾਦ ਏਅਰਪੋਰਟ 'ਤੇ ਰੋਕੇ ਗਏ 104 ਸ਼ਰਧਾਲੂ, ਪਾਕਿ ਤੋਂ ਗੁਰਧਾਮਾਂ ਦੇ ਦਰਸ਼ਨਾਂ ਲਈ ਆ ਰਹੇ ਸਨ ਭਾਰਤ

ਅੰਮ੍ਰਿਤਸਰ: ਪਾਕਿਸਤਾਨ ਤੋਂ ਭਾਰਤ ਸਥਿਤ ਸਿੱਖ ਗੁਰਧਾਮਾਂ ਦੇ ਦਰਸ਼ਨਾਂ ਲਈ ਆ ਰਹੇ 104 ਸਿੱਖ ਸ਼ਰਧਾਲੂਆਂ ਨੂੰ ਫ਼ੈਸਲਾਬਾਦ ਏਅਰਪੋਰਟ 'ਤੇ ਕਰੀਬ 12 ਘੰਟਿਆਂ ਤੋਂ ਰੋਕ ਕੇ ਰੱਖਿਆ ਗਿਆ ਹੈ । ਇਹ 104 ਸ਼ਰਧਾਲੂ ਭਾਰਤ ਵਿੱਚ ਸ੍ਰੀ ਹੇਮਕੁੰਟ ਸਾਹਿਬ, ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ, ਦਿੱਲੀ ਦੇ ਇਤਿਹਾਸਕ ਗੁਰਦੁਆਰਿਆਂ ਅਤੇ ਪੰਜਾਬ ਦੇ ਹੋਰ ਪ੍ਰਮੁੱਖ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਆ ਰਹੇ ਸਨ ।

ਇਹ ਵੀ ਪੜ੍ਹੋ-ਅੱਜ ਅੰਮ੍ਰਿਤਸਰ ਦੇ ਭੰਡਾਰੀ ਪੁਲ 'ਤੇ 3 ਘੰਟੇ ਰਹੇਗਾ ਚੱਕਾ ਜਾਮ

ਸ਼ਰਧਾਲੂਆਂ ਮੁਤਾਬਕ ਉਨ੍ਹਾਂ ਕੋਲ ਇਸਲਾਮਾਬਾਦ ਸਥਿਤ ਭਾਰਤੀ ਦੂਤਾਵਾਸ ਵੱਲੋਂ ਜਾਰੀ ਕੀਤੇ ਗਏ ਵੈਧ ਵੀਜ਼ੇ ਮੌਜੂਦ ਹਨ। ਇਸ ਦੇ ਬਾਵਜੂਦ ਪਾਕਿਸਤਾਨ ਦੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਉਨ੍ਹਾਂ ਤੋਂ ਪਾਕਿਸਤਾਨ ਸਰਕਾਰ, ਗ੍ਰਹਿ ਵਿਭਾਗ ਅਤੇ ਵਿਦੇਸ਼ ਵਿਭਾਗ ਦੀ ਐਨ.ਓ.ਸੀ. (NOC) ਪੇਸ਼ ਕਰਨ ਦੀ ਮੰਗ ਕੀਤੀ ਹੈ। ਸ਼ਰਧਾਲੂਆਂ ਨੇ ਦੱਸਿਆ ਕਿ ਉਹ ਪਹਿਲਾਂ ਵਾਹਗਾ-ਅਟਾਰੀ ਸਰਹੱਦ ਰਾਹੀਂ ਭਾਰਤ ਆਉਣ ਵਾਲੇ ਸਨ, ਪਰ ਪਾਕਿਸਤਾਨ ਵੱਲੋਂ ਜ਼ਮੀਨੀ ਰਸਤੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਸ ਤੋਂ ਬਾਅਦ ਉਨ੍ਹਾਂ ਨੇ ਮਹਿੰਗੀਆਂ ਟਿਕਟਾਂ ਖਰੀਦ ਕੇ ਹਵਾਈ ਯਾਤਰਾ ਕਰਨ ਦਾ ਫ਼ੈਸਲਾ ਕੀਤਾ । ਸ਼ਰਧਾਲੂਆਂ ਨੇ ਸਵਾਲ ਚੁੱਕਿਆ ਹੈ ਕਿ ਜੇਕਰ NOC ਜ਼ਰੂਰੀ ਸੀ ਤਾਂ ਉਨ੍ਹਾਂ ਨੂੰ ਟਿਕਟਾਂ ਖਰੀਦਣ ਤੋਂ ਪਹਿਲਾਂ ਜਾਣਕਾਰੀ ਕਿਉਂ ਨਹੀਂ ਦਿੱਤੀ ਗਈ। 

ਇਹ ਵੀ ਪੜ੍ਹੋ-ਅੰਮ੍ਰਿਤਸਰ ਦੇ ਗੁਰਦੁਆਰਿਆਂ 'ਚ ਹੋ ਗਈ ਅਨਾਊਂਸਮੈਂਟ, ਪੁਲਸ ਨੇ ਕੀਤਾ ਅਲਰਟ

ਸ਼ਰਧਾਲੂਆਂ ਨੂੰ ਰਾਤ 10 ਵਜੇ ਤੋਂ ਸਵੇਰੇ 7 ਵਜੇ ਤੱਕ ਏਅਰਪੋਰਟ 'ਤੇ ਹੀ ਪਰੇਸ਼ਾਨੀ ਝੱਲਣੀ ਪਈ। ਯਾਤਰਾ ਦੀ ਇਜਾਜ਼ਤ ਨਾ ਮਿਲਣ 'ਤੇ ਜਥੇ ਦੇ ਮੈਂਬਰ ਏਅਰਪੋਰਟ 'ਤੇ ਹੀ ਬੈਠ ਕੇ ਪਾਠ ਅਤੇ ਗੁਰੂ ਸਾਹਿਬ ਦਾ ਜਾਪ ਕਰਦੇ ਰਹੇ। ਟਿਕਟਾਂ ਰੱਦ ਹੋਣ ਕਾਰਨ ਉਨ੍ਹਾਂ ਨੂੰ ਭਾਰੀ ਆਰਥਿਕ ਨੁਕਸਾਨ ਵੀ ਹੋਇਆ ਹੈ।  ਪਾਕਿਸ ਜਥੇ ਦੇ ਆਗੂਆਂ ਨੇ ਭਾਰਤ ਦੇ ਸਿੱਖ ਆਗੂਆਂ ਤੋਂ ਇਸ ਮਾਮਲੇ ਵਿੱਚ ਦਖਲ ਦੇਣ ਦੀ ਮੰਗ ਕੀਤੀ ਹੈ । ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰਕੇ ਇਜਾਜ਼ਤ ਦਿਵਾਉਣ ਦੀ ਅਪੀਲ ਕੀਤੀ ਹੈ। 

ਇਹ ਵੀ ਪੜ੍ਹੋ-ਪੰਜਾਬ: ਬੈਂਕ 'ਚ ਆ ਵੜੇ 5 ਲੁਟੇਰੇ, ਗਾਰਡ ਦੀ ਅੱਖ 'ਚ ਮਾਰੀ ਸਪਰੇਅ ਤੇ ਫਿਰ ਵੀ ਕੀਤਾ ਮੁਕਾਬਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News