105 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ
Thursday, Jul 13, 2017 - 12:53 AM (IST)

ਚੱਬੇਵਾਲ, (ਗੁਰਮੀਤ)- ਜ਼ਿਲਾ ਪੁਲਸ ਮੁਖੀ ਵੱਲੋਂ ਨਸ਼ਿਆਂ ਖਿਲਾਫ਼ ਚਲਾਈ ਮੁਹਿੰਮ ਤਹਿਤ ਗੁਰਜੀਤਪਾਲ ਸਿੰਘ ਡੀ. ਐੱਸ. ਪੀ. ਦੀਆਂ ਹਦਾਇਤਾਂ ਅਨੁਸਾਰ ਥਾਣਾ ਮੁਖੀ ਦਿਲਬਾਗ ਸਿੰਘ ਦੀ ਅਗਵਾਈ ਵਿਚ ਥਾਣਾ ਚੱਬੇਵਾਲ ਪੁਲਸ ਨੇ 105 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ਨਸ਼ਾ ਸਮੱਗਲਰ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐੱਸ. ਆਈ. ਮਨਮੋਹਣ ਕੁਮਾਰ ਨੇ ਪੁਲਸ ਪਾਰਟੀ ਨਾਲ ਗਸ਼ਤ ਦੌਰਾਨ ਪਿੰਡ ਭੀਲੋਵਾਲ ਚੌਕ ਨੇੜੇ ਲਿੰਕ ਸੜਕ ਤੋਂ ਅਵਤਾਰ ਸਿੰਘ ਉਰਫ ਲਾਡੀ ਪੁੱਤਰ ਪਰਮਜੀਤ ਸਿੰਘ ਵਾਸੀ ਸਰਹਾਲਾ ਕਲਾਂ ਪਾਸੋਂ 105 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕਰ ਕੇ ਉਕਤ ਦੋਸ਼ੀ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 22/61/85 ਅਧੀਨ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।