106 ਪੇਟੀਆਂ ਸ਼ਰਾਬ ਸਣੇ 1 ਗ੍ਰਿਫਤਾਰ

10/13/2017 4:07:10 AM

ਕਪੂਰਥਲਾ, (ਭੂਸ਼ਣ)- ਥਾਣਾ ਸਦਰ ਕਪੂਰਥਲਾ ਦੀ ਪੁਲਸ ਨੇ ਨਾਕਾਬੰਦੀ ਦੇ ਦੌਰਾਨ 106 ਪੇਟੀਆਂ ਸ਼ਰਾਬ ਸਮੇਤ ਇਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ, ਜਦੋਂ ਕਿ ਇਸ ਦੌਰਾਨ ਕੁਝ ਮੁਲਜ਼ਮ ਖੇਤਾਂ ਦੇ ਵੱਲ ਭੱਜਣ 'ਚ ਕਾਮਯਾਬ ਹੋ ਗਏ। ਜਾਣਕਾਰੀ ਅਨੁਸਾਰ ਐੱਸ. ਐੱਸ. ਪੀ. ਕਪੂਰਥਲਾ ਸੰਦੀਪ ਸ਼ਰਮਾ ਦੇ ਹੁਕਮਾਂ 'ਤੇ ਜ਼ਿਲਾ ਭਰ 'ਚ ਚਲਾਈ ਜਾ ਰਹੀ ਡਰੱਗ ਵਿਰੋਧੀ ਮੁਹਿੰਮ ਥਾਣਾ ਸਦਰ ਕਪੂਰਥਲਾ ਦੇ ਐੱਸ. ਐੱਚ. ਓ. ਪਰਮਿੰਦਰ ਸਿੰਘ  ਨੇ ਪੁਲਸ ਟੀਮ ਦੇ ਨਾਲ ਕਸਬਾ ਕਾਲਾ ਸੰਘਿਆਂ ਦੇ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ ਕਿ ਇਸ ਦੌਰਾਨ ਪੁਲਸ ਟੀਮ ਨੂੰ ਸੂਚਨਾ ਮਿਲੀ ਕਿ ਕੋਆਲਾ ਮਾਰਗ 'ਤੇ ਕੁੱਝ ਆਦਮੀ ਬੋਲੈਰੋ ਗੱਡੀ ਤੋਂ ਛੋਟੇ ਹਾਥੀ 'ਚ ਭਾਰੀ ਮਾਤਰਾ 'ਚ ਸ਼ਰਾਬ ਦੀਆਂ ਪੇਟੀਆਂ ਲੱਦ ਰਹੇ ਹਨ। ਜਿਸ 'ਤੇ ਪੁਲਸ ਟੀਮ ਮੌਕੇ 'ਤੇ ਪਹੁੰਚੀ ਤਾਂ 4-5 ਆਦਮੀ ਛੋਟੇ ਹਾਥੀ 'ਚ ਸ਼ਰਾਬ ਲੱਦਦੇ ਨਜ਼ਰ ਆਏ। ਜਿਨ੍ਹਾਂ ਨੂੰ ਜਦੋਂ ਪੁਲਸ ਟੀਮ ਨੇ ਚੁਣੌਤੀ ਦਿੱਤੀ ਤਾਂ ਸਾਰੇ ਮੁਲਜ਼ਮ ਖੇਤਾਂ ਵੱਲ ਭੱਜ ਨਿਕਲੇ ਪਰ ਪੁਲਸ ਟੀਮ ਨੇ ਘੇਰਾਬੰਦੀ ਕਰਕੇ ਇਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ। ਜਦੋਂ ਗ੍ਰਿਫਤਾਰ ਮੁਲਜ਼ਮ ਤੋਂ ਉਸ ਦਾ ਨਾਮ ਅਤੇ ਪਤਾ ਪੁੱਛਿਆ ਗਿਆ ਤਾਂ ਉਸ ਨੇ ਆਪਣਾ ਨਾਮ ਅਵਤਾਰ ਸਿੰਘ ਪੁੱਤਰ ਗੁਰਪਾਲ ਸਿੰਘ ਵਾਸੀ ਪਿੰਡ ਰਮੀਦੀ ਥਾਣਾ ਸੁਭਾਨਪੁਰ ਜ਼ਿਲਾ ਕਪੂਰਥਲਾ ਦੱਸਿਆ । ਜਦੋਂ ਪੁਲਸ ਟੀਮ ਨੇ ਮੌਕੇ 'ਤੇ ਖੜ੍ਹੀ ਬੋਲੈਰੋ ਗੱਡੀ ਅਤੇ ਛੋਟੇ ਹਾਥੀ ਦੀ ਤਲਾਸ਼ੀ ਲਈ ਤਾਂ ਗੱਡੀ 'ਚੋਂ 56 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਹੋਈ, ਜਦੋਂ ਕਿ ਛੋਟੇ ਹਾਥੀ ਤੋਂ 50 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਹੋਈ ।ਇਸ ਤਰ੍ਹਾਂ ਸਦਰ ਪੁਲਸ ਨੇ ਕੁੱਲ 106 ਪੇਟੀ ਕੈਸ਼ ਮਾਰਕਾ ਸ਼ਰਾਬ ਬਰਾਮਦ ਕੀਤੀ। ਗ੍ਰਿਫਤਾਰ ਮੁਲਜ਼ਮ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ, ਜਦਕਿ ਉਸ ਦੇ ਫਰਾਰ ਸਾਥੀਆਂ ਦੀ ਤਲਾਸ਼ 'ਚ ਛਾਪਾਮਾਰੀ ਜਾਰੀ ਹੈ।  


Related News