10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ
Monday, Aug 12, 2019 - 10:09 PM (IST)

ਮੋਹਾਲੀ (ਨਿਆਮੀਆਂ) - ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਐਲਾਨ ਕੀਤਾ ਹੈ ਕਿ ਬੋਰਡ ਦੀਆਂ ਜਾਰੀ ਸਪਲੀਮੈਂਟਰੀ ਪ੍ਰੀਖਿਆਵਾਂ ਦੌਰਾਨ 13 ਅਗਸਤ ਨੂੰ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਅਮਨ ਅਤੇ ਕਾਨੂੰਨ ਦੇ ਖਦਸ਼ਿਆਂ ਕਾਰਨ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਰਾਹੀ ਜਾਰੀ ਬਿਆਨ ਅਨੁਸਾਰ ਮੁਲਤਵੀ ਪ੍ਰੀਖਿਆਵਾਂ ਦੀਆਂ ਨਵੀਆਂ ਤਰੀਕਾਂ ਦਾ ਐਲਾਨ ਬਾਅਦ 'ਚ ਕੀਤਾ ਜਾਵੇਗਾ। ਇਸ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਰੇ ਦਫਤਰ 13 ਅਗਸਤ 2019 ਨੂੰ ਆਮ ਦਿਨਾਂ ਵਾਗ ਖੁੱਲ੍ਹੇ ਰਹਿਣਗੇ।