PSEB ਦੇ 10ਵੀਂ ਤੇ 12ਵੀਂ ਦੇ ਵਿਦਿਆਰਥੀ ਦੇਣ ਧਿਆਨ, ਵੈੱਬਸਾਈਟ 'ਤੇ ਅਪਲੋਡ ਹੋਏ ਰੋਲ ਨੰਬਰ
Thursday, Feb 01, 2024 - 10:04 AM (IST)

ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਅਤੇ 12ਵੀਂ ਜਮਾਤਾਂ ਦੀਆਂ ਸਾਲਾਨਾ ਪ੍ਰੀਖਿਆਵਾਂ, ਜਿਨ੍ਹਾਂ 'ਚ ਓਪਨ ਸਕੂਲ, ਕਾਰਗੁਜ਼ਾਰੀ ਸੁਧਾਰਨ ਲਈ ਵਾਧੂ ਵਿਸ਼ੇ ਅਤੇ ਰੀ-ਅਪੀਅਰ ਅਤੇ ਕੰਪਾਰਟਮੈਂਟ ਸ਼ਾਮਲ ਹਨ, ਦੀਆਂ ਪ੍ਰੀਖਿਆਵਾਂ 13 ਫਰਵਰੀ ਤੋਂ ਸ਼ੁਰੂ ਹੋ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਨੇ ਦੱਸਿਆ ਕਿ ਇਨ੍ਹਾਂ ਪ੍ਰੀਖਿਆਵਾਂ ਲਈ ਸਾਰੇ ਉਮੀਦਵਾਰਾਂ ਦੇ ਰੋਲ ਨੰਬਰ (ਐਡਮਿਟ ਕਾਰਡ) ਸਕੂਲਾਂ ਦੀ ਲਾਗਇਨ ਆਈ. ਡੀ. ਅਤੇ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ’ਤੇ ਅਪਲੋਡ ਕਰ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਆਉਣ ਵਾਲੇ ਦਿਨਾਂ 'ਚ ਪਵੇਗਾ ਮੀਂਹ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
ਉਨ੍ਹਾਂ ਕਿਹਾ ਕਿ ਸਾਰੇ ਸਕੂਲਾਂ ਦੇ ਮੁਖੀ ਆਪਣੇ ਸਕੂਲ ਨਾਲ ਸਬੰਧਿਤ ਰੈਗੂਲਰ ਅਤੇ ਓਪਨ ਸਕੂਲ ਦੇ ਉਮੀਦਵਾਰਾਂ ਦੇ ਰੋਲ ਨੰਬਰ ਤੁਰੰਤ ਸਕੂਲ ਦੀ ਲਾਗਇਨ ਆਈ. ਡੀ. ਤੋਂ ਡਾਊਨਲੋਡ ਕਰਕੇ ਉਮੀਦਵਾਰਾਂ ਨੂੰ ਮੁਹੱਈਆ ਕਰਵਾਉਣਗੇ ਅਤੇ ਵਾਧੂ ਵਿਸ਼ਿਆਂ ਵਿੱਚ ਕਾਰਗੁਜ਼ਾਰੀ ਵਧਾਉਣ ਲਈ ਉਮੀਦਵਾਰ ਕੰਪਾਰਟਮੈਂਟ ਰੀ-ਅਪੀਅਰ ਇਮਤਿਹਾਨ ਵਿਚ ਸ਼ਾਮਲ ਹੋਣ ਵਾਲੇ ਆਪਣੇ ਰੋਲ ਨੰਬਰ ਸਾਂਝੇ ਕਰਨਗੇ। ਵਿਦਿਆਰਥੀ ਸਿੱਖਿਆ ਬੋਰਡ ਦੀ ਵੈੱਬਸਾਈਟ ਤੋਂ ਰੋਲ ਨੰਬਰ ਡਾਊਨਲੋਡ ਕਰ ਸਕਦੇ ਹਨ।
ਇਹ ਵੀ ਪੜ੍ਹੋ : PAU ਦੇ ਸੁਪਰੀਡੈਂਟ ਦੀ ਲਾਸ਼ ਲਟਕਦੀ ਹੋਈ ਮਿਲੀ, ਪੂਰੇ ਇਲਾਕੇ 'ਚ ਸਨਸਨੀ ਵਾਲਾ ਮਾਹੌਲ
ਉਨ੍ਹਾਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕੋਈ ਵੱਖਰੀ ਰੋਲ ਨੰਬਰ ਸਲਿੱਪ (ਐਡਮਿਟ ਕਾਰਡ) ਡਾਕ ਰਾਹੀਂ ਨਹੀਂ ਭੇਜੀ ਜਾਵੇਗੀ। ਜੇਕਰ ਰੋਲ ਨੰਬਰ ਸਲਿੱਪ (ਐਡਮਿਟ ਕਾਰਡ) ਵਿਚ ਕੋਈ ਤਰੁੱਟੀ ਪਾਈ ਜਾਂਦੀ ਹੈ, ਤਾਂ ਉਸ ਤਰੁੱਟੀ ਨੂੰ ਦਰੁਸਤ ਕਰਵਾਉਣ ਲਈ ਸਬੰਧਿਤ ਉਮੀਦਵਾਰ 12 ਫਰਵਰੀ ਤੱਕ ਮੋਹਾਲੀ ਸਥਿਤ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਨਾਲ ਸੰਪਰਕ ਕਰਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8