10ਵੀਂ ਜਮਾਤ ਦੇ ਵਿਦਿਆਰਥੀ ਨੂੰ ਤਿੰਨ ਅਣਪਛਾਤੇ ਨੌਜਵਾਨਾਂ ਨੇ ਦਾਤਰ ਮਾਰ ਕੀਤਾ ਜ਼ਖ਼ਮੀ

Tuesday, May 31, 2022 - 11:51 AM (IST)

10ਵੀਂ ਜਮਾਤ ਦੇ ਵਿਦਿਆਰਥੀ ਨੂੰ ਤਿੰਨ ਅਣਪਛਾਤੇ ਨੌਜਵਾਨਾਂ ਨੇ ਦਾਤਰ ਮਾਰ ਕੀਤਾ ਜ਼ਖ਼ਮੀ

ਜੰਡਿਆਲਾ ਗੁਰੂ (ਸੁਰਿੰਦਰ/ਸ਼ਰਮਾ) - ਜੰਡਿਆਲਾ ਗੁਰੂ ਵਿਖੇ 10 ਜਮਾਤ ਦੇ ਇਕ ਵਿਦਿਆਰਥੀ ਨੂੰ ਤਿੰਨ ਅਣਪਛਾਤੇ ਵਿਅਕਤੀਆਂ ਵਲੋਂ ਦਾਤਰ ਮਾਰ ਕੇ ਜ਼ਖ਼ਮੀ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਜੰਡਿਆਲਾ ਗੁਰੂ ਵਿਖੇ ਅੰਮ੍ਰਿਤਪਾਲ ਸਿੰਘ ਪੁੱਤਰ ਗੁਰਬਿੰਦਰ ਸਿੰਘ ਵਾਸੀ ਮੁਹੱਲਾ ਸੇਖੂਪੁਰਾ 10ਵੀਂ ਜਮਾਤ ਦਾ ਵਿਦਿਆਰਥੀ ਹੈ। ਉਹ ਸਵੇਰੇ ਆਪਣੀਆਂ ਭੈਣਾਂ ਨਾਲ ਜੰਡਿਆਲਾ ਗੁਰੂ ਜਾ ਰਿਹਾ ਸੀ। ਜਦੋਂ ਉਹ ਸਕੂਲ ਨੇੜੇ ਪਹੁੰਚਿਆ ਤਾਂ ਪਿੱਛੇ ਬੈਠੀਆਂ ਉਸ ਦੀਆਂ ਭੈਣਾਂ ਹੇਠ ਉਤਰ ਗਈਆਂ।

ਪੜ੍ਹੋ ਇਹ ਵੀ ਖ਼ਬਰ: ਦਰੱਖ਼ਤ ਨਾਲ ਟਕਰਾਈ ਕਾਰ ਦੇ ਉੱਡੇ ਪਰਖੱਚੇ, 23 ਸਾਲਾ ਨੌਜਵਾਨ ਦੀ ਮੌਤ, 29 ਮਈ ਨੂੰ ਜਾਣਾ ਸੀ ਵਿਦੇਸ਼

ਇਸ ਦੌਰਾਨ ਪਿੱਛੇ ਤੋਂ ਐਕਟਿਵਾ ’ਤੇ ਸਵਾਰ ਹੋ ਕੇ ਆਏ ਅਣਪਛਾਤੇ ਮੁੰਡਿਆਂ ਨੇ ਉਸ ਦੇ ਸਿਰ ’ਤੇ ਦਾਤਰ ਮਾਰ ਕੇ ਹਮਲਾ ਕਰ ਦਿੱਤਾ ਅਤੇ ਫ਼ਰਾਰ ਹੋ ਗਏ। ਅੰਮ੍ਰਿਤਪਾਲ ਸਿੰਘ ਜ਼ਖ਼ਮੀ ਹਾਲਤ ’ਚ ਹੇਠਾਂ ਡਿੱਗ ਗਿਆ। ਉਸ ਦੇ ਪਰਿਵਾਰ ਵਾਲਿਆਂ ਨੇ ਮੌਕੇ ’ਤੇ ਪਹੁੰਚ ਕੇ ਅੰਮ੍ਰਿਤਪਾਲ ਨੂੰ ਹਸਪਤਾਲ ਦਾਖਲ ਕਰਵਾਇਆ, ਜਿਸ ਦੇ ਸਿਰ ਦੇ ਪਿੱਛੇ ਸੱਟ ਲੱਗੀ ਸੀ। ਪਰਿਵਾਰ ਨੇ ਇਸ ਦੀ ਸ਼ਿਕਾਇਤ ਥਾਣਾ ਜੰਡਿਆਲਾ ਨੂੰ ਦਿੱਤੀ ਹੈ ਅਤੇ ਹਮਲਾਵਰਾਂ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਮਿਲ ਗਈ ਹੈ। ਪੁਲਸ ਤਫਤੀਸ਼ ਕਰ ਰਹੀ ਹੈ। ਪੁਲਸ ਵੱਲੋਂ ਜਲਦ  ਮੁਲਜਮਾਂ ਨੂੰ ਫੜ ਲਿਆ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਡੇਰਾ ਮੁਖੀਆਂ ਸਣੇ 424 ਲੋਕਾਂ ਦੀ ਸੁਰੱਖਿਆ ਲਈ ਵਾਪਸ


author

rajwinder kaur

Content Editor

Related News