10ਵੀਂ ਦੇ ਨਤੀਜਿਆਂ ’ਚ ਫਿਰ ਧੀਆਂ ਨੇ ਗੱਡੇ ਝੰਡੇ, ਫਰੀਦਕੋਟ ਦੇ ਸਕੂਲ ਨੇ ਰਚਿਆ ਇਤਿਹਾਸ

Friday, May 26, 2023 - 06:22 PM (IST)

10ਵੀਂ ਦੇ ਨਤੀਜਿਆਂ ’ਚ ਫਿਰ ਧੀਆਂ ਨੇ ਗੱਡੇ ਝੰਡੇ, ਫਰੀਦਕੋਟ ਦੇ ਸਕੂਲ ਨੇ ਰਚਿਆ ਇਤਿਹਾਸ

ਮੋਹਾਲੀ/ਫਰੀਦਕੋਟ (ਗੁਰਪ੍ਰੀਤ ਸਿੰਘ ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਪੰਜਾਬ ਦੀਆਂ ਧੀਆਂ ਨੇ ਪਹਿਲੇ ਤਿੰਨ ਸਥਾਨਾਂ ’ਤੇ ਕਬਜ਼ਾ ਕੀਤਾ ਹੈ। ਇਨ੍ਹਾਂ ਨਤੀਜਿਆਂ ਵਿਚ ਫਰੀਦਕੋਟ ਦੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਨੇ ਇਤਿਹਾਸ ਰਚਿਆ ਹੈ। ਦਰਅਸਲ ਇਸ ਸਕੂਲ ਦੀਆਂ ਦੋ ਵਿਦਿਆਰਥਣਾਂ ਨੇ ਪਹਿਲਾ ਦੂਜਾ ਸਥਾਨ ਹਾਸਲ ਕੀਤਾ ਹੈ। ਇਸੇ ਸਕੂਲ ਦੀ  ਗਗਨਦੀਪ ਕੌਰ ਪੁੱਤਰੀ ਗੁਰਸੇਵਕ ਸਿੰਘ ਪਹਿਲੇ ਸਥਾਨ ’ਤੇ ਜਦਕਿ ਗਗਨਦੀਪ ਕੌਰ ਦੀ ਸਹਿਪਾਠੀ ਵਿਦਿਆਰਥਣ ਨਵਜੋਤ ਨੇ ਦੂਜਾ ਸਥਾਨ ਹਾਸਲ ਕੀਤਾ ਹੈ। ਇਸ ਤੋਂ ਇਲਾਵਾ ਮਾਨਸਾ ਦੀ ਹਰਮਨਦੀਪ ਕੌਰ ਤੀਜੇ ਸਥਾਨ ’ਤੇ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖ਼ਬਰ, ਕੇਂਦਰ ਸਰਕਾਰ ਨੇ ਚੁੱਕਿਆ ਵੱਡਾ ਕਦਮ

ਨਤੀਜੇ ਦਾ ਐਲਾਨ ਕਰਦੇ ਹੋਏ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾਕਟਰ ਵਰਿੰਦਰ ਭਾਟੀਆ ਨੇ ਦੱਸਿਆ ਕਿ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਫਰੀਦਕੋਟ ਦੀ ਵਿਦਿਆਰਥਣ ਗਗਨਦੀਪ ਕੌਰ ਪੁੱਤਰੀ ਗੁਰਸੇਵਕ ਸਿੰਘ 650 ’ਚੋਂ 650 ਅੰਕਾਂ ਨਾਲ ਪਹਿਲੇ, ਇਸੇ ਹੀ ਸਕੂਲ ਦੀ ਨਵਜੋਤ 648 ਅੰਕਾਂ ਨਾਲ ਦੂਜੇ ਅਤੇ ਜ਼ਿਲ੍ਹਾ ਮਾਨਸਾ ਦੇ ਸਰਕਾਰੀ ਹਾਈ ਸਕੂਲ ਮੰਢਾਲੀ ਦੀ ਹਰਮਨਦੀਪ ਕੌਰ ਨੇ 646 ਅੰਕਾਂ ਨਾਲ ਪੰਜਾਬ ਭਰ ਵਿਚੋਂ ਤੀਜੇ ਸਥਾਨ ਰਹੀ ਹੈ। 

ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦੇ ਨਤੀਜੇ ਦਾ ਐਲਾਨ

ਬਾਰ੍ਹਵੀਂ ਜਮਾਤ ਦੇ ਨਤੀਜੇ ਵਾਂਗ ਇਸ ਵਾਰ ਵੀ ਪਹਿਲੇ ਤਿੰਨ ਸਥਾਨਾਂ ’ਤੇ ਲੜਕੀਆਂ ਹੀ ਕਾਬਜ਼ ਹਨ। ਨਤੀਜੇ ਦਾ ਐਲਾਨ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਇਸ ਚੇਅਰਮੈਨ ਡਾਕਟਰ ਬਰਿੰਦਰ ਭਾਰਤੀਆਂ ਨੇ ਦੱਸਿਆ ਕਿ ਇਸ ਵਾਰ ਸਰਕਾਰੀ ਸਕੂਲਾਂ ਦੀ ਕਾਰਗੁਜ਼ਾਰੀ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਰਹੀ ਹੈ। ਇਸ ਵਾਰ 2 ਲੱਖ 82 ਹਜ਼ਾਰ 327 ਪ੍ਰੀਖਿਆਰਥੀ ਇਸ ਪ੍ਰੀਖਿਆ ਵਿਚ ਬੈਠੇ ਸਨ। ਇਨ੍ਹਾਂ ਵਿਚੋਂ 274402 ਪ੍ਰੀਖਿਆਰਥੀ ਪਾਸ ਹੋਏ ਹਨ। ਸਰਕਾਰੀ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ 97.76 ਰਹੀ ਹੈ। ਕੁੜੀਆਂ ਦੀ ਪਾਸ ਪ੍ਰਤੀਸ਼ਤਤਾ 98.46 ਹੈ ਜਦੋਂਕਿ ਮੁੰਡਿਆਂ ਦੀ ਪਾਸ ਪ੍ਰਤੀਸ਼ਤਤਾ 96.73 ਹੈ।

ਇਹ ਵੀ ਪੜ੍ਹੋ : ਸਰਕਾਰੀ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਦਾ ਵੱਡਾ ਤੋਹਫਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
 


author

Gurminder Singh

Content Editor

Related News