ਗੁਰਦਾਸਪੁਰ: ਪੇਪਰ ਦੇਣ ਜਾ ਰਹੇ 10ਵੀਂ ਦੇ ਵਿਦਿਆਰਥੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

05/11/2022 2:28:48 PM

ਗੁਰਦਾਸਪੁਰ (ਹੇਮੰਤ)- ਪੇਪਰ ਦੇਣ ਜਾ ਰਹੇ 10ਵੀਂ ਦੇ ਵਿਦਿਆਰਥੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕੁਝ ਨੌਜਵਾਨਾਂ ਨੇ ਗੰਭੀਰ ਜ਼ਖ਼ਮੀ ਕਰ ਦਿੱਤਾ। ਜ਼ਖ਼ਮੀ ਹਾਲਤ ’ਚ ਵਿਦਿਆਰਥੀ ਨੂੰ ਇਲਾਜ ਲਈ ਸਿਵਲ ਹਸਪਤਾਲ ਗੁਰਦਾਸਪੁਰ ’ਚ ਦਾਖਲ ਕਰਵਾਇਆ ਗਿਆ ਹੈ। ਵਿਦਿਆਰਥੀ ਦੀ ਪਛਾਣ ਜੋਬਨਪ੍ਰੀਤ ਸਿੰਘ ਪੁੱਤਰ ਤਜਿੰਦਰ ਸਿੰਘ ਵਾਸੀ ਪਿੰਡ ਗੋਰਸੀਆਂ ਵਜੋਂ ਹੋਈ ਹੈ।

ਪੜ੍ਹੋ ਇਹ ਵੀ ਖ਼ਬਰ: ਨਸ਼ੇ ਦੀ ਓਵਰਡੋਜ਼ ਕਾਰਨ ਉੱਜੜੀ ਇਕ ਹੋਰ ਮਾਂ ਦੀ ਗੋਦ, ਧਾਹਾਂ ਮਾਰ-ਮਾਰ ਰੋਇਆ ਪਰਿਵਾਰ

ਇਸ ਸਬੰਧੀ ਜ਼ਖ਼ਮੀ ਜੋਬਨਪ੍ਰੀਤ ਦੇ ਪਿਤਾ ਤਜਿੰਦਰ ਸਿੰਘ ਨੇ ਦੱਸਿਆ ਕਿ ਉਸਦਾ ਮੁੰਡਾ ਸਵੇਰੇ 10ਵੀਂ ਜਮਾਤ ਦਾ ਪੇਪਰ ਦੇਣ ਸਕੂਲ ਜਾ ਰਿਹਾ ਸੀ। ਰਸਤੇ ’ਚ ਹੀ ਪਿੰਡ ਦੇ ਕੁੱਝ ਨੌਜਵਾਨਾਂ ਨੇ ਰੰਜਿਸ਼ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਅਤੇ ਉਸਦੇ ਮੋਟਰਸਾਈਕਲ ਨੂੰ ਬੁਰੀ ਤਰ੍ਹਾਂ ਨਾਲ ਤੋੜ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਡਾਕਟਰਾਂ ਵੱਲੋਂ ਲੜਕੇ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। 6-7 ਮਹੀਨੇ ਪਹਿਲਾਂ ਵੀ ਇਨ੍ਹਾਂ ਨੌਜਵਾਨਾਂ ਨੇ ਉਸ ’ਤੇ ਵੀ ਹਮਲਾ ਕੀਤਾ ਸੀ। ਇਸ ਸਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ:  ਬਟਾਲਾ ’ਚ ਵੱਡੀ ਵਾਰਦਾਤ: ਅਣਖ ਦੀ ਖਾਤਿਰ ਪਿਓ-ਦਾਦੇ ਨੇ ਤਲਾਕਸ਼ੁਦਾ ਧੀ ਦਾ ਸਿਰ ’ਚ ਇੱਟਾਂ ਮਾਰ ਕੀਤਾ ਕਤਲ

 

rajwinder kaur

This news is Content Editor rajwinder kaur