ਕੋਰੋਨਾ ਨਾਲ ਬੁਰੀ ਤਰ੍ਹਾਂ ਘਿਰਿਆ ਮਾਨਸਾ, 6 ਹੋਰ ਕੇਸ ਕੋਰੋਨਾ ਪਾਜ਼ੇਟਿਵ

Thursday, Apr 09, 2020 - 06:11 PM (IST)

ਕੋਰੋਨਾ ਨਾਲ ਬੁਰੀ ਤਰ੍ਹਾਂ ਘਿਰਿਆ ਮਾਨਸਾ, 6 ਹੋਰ ਕੇਸ ਕੋਰੋਨਾ ਪਾਜ਼ੇਟਿਵ

ਮਾਨਸਾ (ਸੰਦੀਪ ਮਿੱਤਲ) : ਕੋਰੋਨਾ ਵਾਇਰਸ ਦੀ ਦਹਿਸ਼ਤ ਪੰਜਾਬ 'ਚ ਲਗਾਤਾਰ ਵਧ ਰਹੀ ਹੈ। ਪੰਜਾਬ ਅੰਦਰ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸਾਂ 'ਚ ਦਿਨੋਂ-ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਅੱਜ ਪੰਜਾਬ 'ਚ ਕੁੱਲ 14 ਕੇਸ ਸਾਹਮਣੇ ਆਏ ਹਨ। ਹੁਣ ਨਵਾਂ ਮਾਮਲਾ ਮਾਨਸਾ ਤੋਂ ਸਾਹਮਣੇ ਆਇਆ ਹੈ, ਜਿੱਥੇ ਜ਼ਿਲ੍ਹੇ 'ਚ ਅੱਜ 4 ਹੋਰ ਜਮਾਤੀਆਂ ਅਤੇ 2 ਬੱਚਿਆਂ ਦੀ ਕੋਰੋਨਾ ਪਾਜ਼ੇਟਿਵ ਰਿਪੋਰਟ ਆਉਣ ਤੋਂ ਬਾਅਦ, ਜਿੱਥੇ ਜ਼ਿਲ੍ਹੇ 'ਚ ਕੁੱਲ ਕੋਰੋਨਾ ਪਾਜ਼ੇਟਿਵ ਦੀ ਗਿਣਤੀ 11 ਹੋ ਗਈ ਹੈ, ਉਥੇ ਹੀ ਵਧ ਰਹੀ ਗਿਣਤੀ ਕਾਰਨ ਲੋਕਾਂ 'ਚ ਡਰ ਦਾ ਮਾਹੌਲ ਦੇਖਣ ਨੂੰ ਮਿਲਿਆ ਹੈ। ਕੋਰੋਨਾ ਪਾਜ਼ੇਟਿਵ ਮਰੀਜ਼ਾਂ ਨੂੰ ਇਲਾਜ ਅਧੀਨ ਸਿਵਲ ਹਸਪਤਾਲ ਮਾਨਸਾ ਵਿਖੇ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ ► ਅੰਮ੍ਰਿਤਸਰ ਜ਼ਿਲ੍ਹੇ 'ਚ ਸਾਹਮਣੇ ਆਇਆ ਸਭ ਤੋਂ ਘੱਟ ਉਮਰ ਵਾਲਾ ਕੋਰੋਨਾ ਪਾਜ਼ੇਟਿਵ ਦਾ ਮਾਮਲਾ

ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਦੇ ਨਿਜ਼ਾਮੁਦੀਨ ਮਰਕਜ਼ ਸਮਾਗਮ 'ਚੋਂ ਪਰਤੇ ਜ਼ਿਲ੍ਹੇ ਦੇ ਸ਼ਹਿਰ ਬੁਢਲਾਡਾ ਦੀ ਮਸਜਿਦ 'ਚ ਰਹਿ ਰਹੇ 10 ਜਮਾਤੀਆਂ 'ਚੋਂ ਤਿੰਨ ਦੇ ਨਮੂਨੇ ਪਹਿਲਾਂ ਹੀ ਪਾਜ਼ੇਟਿਵ ਆਏ ਸਨ। ਅੱਜ ਮੁੜ 6 ਹੋਰ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਜ਼ਿਲੇ 'ਚ ਕੁੱਲ ਕਰੋਨਾ ਪਾਜ਼ੇਟਿਵ ਦੀ ਗਿਣਤੀ 11 ਹੋ ਗਈ ਹੈ। ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹ੍ਹਾਂ ਦੀ ਘਬਰਾਹਟ ਵਾਲੀ ਗੱਲ ਨਹੀਂ ਹੈ ਅਤੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਸਥਿਤੀ ਨੂੰ ਸੰਭਾਲ ਲਿਆ ਗਿਆ ਹੈ ਅਤੇ ਪਾਜ਼ੇਟਿਵ ਵਿਅਕਤੀਆਂ ਨੂੰ ਇਲਾਜ ਲਈ ਆਈਸੋਲੇਸ਼ਨ ਵਾਰਡ 'ਚ ਰੱਖਿਆ ਗਿਆ ਹੈ ਅਤੇ ਸ਼ੱਕੀ ਵਿਅਕਤੀਆਂ ਨੂੰ ਇਕਾਂਤਵਾਸ ਲਈ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ ► ਜਲੰਧਰ 'ਚ 3 ਹੋਰ ਕੇਸ ਪਾਜ਼ੇਟਿਵ, ਵਧਿਆ ਕੋਰੋਨਾ ਦਾ ਕਹਿਰ

ਪੰਜਾਬ 'ਚ ਹੁਣ ਤੱਕ 129 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ। ਜਦਕਿ ਇਸ ਨਾਲ 11 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੋਹਾਲੀ 'ਚ ਸਭ ਤੋਂ ਵੱਧ ਕੋਰੋਨਾ ਦੇ 37 ਕੇਸ ਹਨ। ਨਵਾਂਸ਼ਹਿਰ 'ਚ ਕੋਰੋਨਾ ਦੇ 19 ਕੇਸ, ਹੁਸ਼ਿਆਰਪੁਰ ਦੇ 07 ਕੇਸ,ਜਲੰਧਰ ਦੇ 11 ਕੇਸ, ਲੁਧਿਆਣਾ 'ਚ 09 ਪਾਜ਼ੇਟਿਵ ਕੇਸ, ਅੰਮ੍ਰਿਤਸਰ 'ਚ ਕੋਰੋਨਾ ਦੇ ਪਾਜ਼ੇਟਿਵ ਕੇਸ 11, ਪਟਿਆਲਾ 'ਚ ਕੋਰੋਨਾ ਦੇ ਪਾਜ਼ੇਟਿਵ ਕੇਸ 1, ਰੋਪੜ 'ਚ ਕੋਰੋਨਾ ਦੇ 03 ਮਰੀਜ਼, ਮਾਨਸਾ 'ਚ 11 ਮਰੀਜ਼, ਪਠਾਨਕੋਟ 'ਚ ਕੋਰੋਨਾ ਦੇ ਪਾਜ਼ੇਟਿਵ ਕੇਸ 07, ਫਰੀਦਕੋਟ 2 ਕੇਸ, ਬਰਨਾਲਾ 'ਚ 2 ਕੇਸ, ਕਪੂਰਥਲਾ ਦਾ 1 ਕੇਸ ਪਾਜ਼ੇਟਿਵ, ਮੋਗਾ ਦੇ 4 ਕੇਸ ਪਾਜ਼ੇਟਿਵ ਸਾਹਮਣੇ ਆ ਚੁੱਕੇ ਹਨ। ਇਸ ਤੋਂ ਇਲਾਵਾ ਫਤਿਹਗੜ ਸਾਹਿਬ ਦੇ 02 ਪਾਜ਼ੇਟਿਵ ਕੇਸ, ਮੁਕਤਸਰ 'ਚ 1, ਸੰਗਰੂਰ 'ਚ 1 ਪਾਜ਼ੇਟਿਵ ਕੇਸ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ ► ਕੋਰੋਨਾ ਵਾਇਰਸ : ਆਖਰ ਮੌਤ ਤੋਂ ਬਾਅਦ ਸਸਕਾਰ ਦਾ ਡਰ ਕਿਉਂ?    ' ► ਜੀ. ਐੱਨ. ਡੀ. ਐੱਚ. ਅੰਮ੍ਰਿਤਸਰ 'ਚ ਖੂਨ ਦੇ ਅੱਥਰੂ ਰੋ ਰਹੇ ਹਨ ਕੋਰੋਨਾ ਦੇ ਮਰੀਜ਼


author

Anuradha

Content Editor

Related News