ਮੋਹਾਲੀ ਤੋਂ ਵੱਡੀ ਖਬਰ, 11 ਲੋਕਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ
Thursday, Apr 30, 2020 - 08:28 AM (IST)
ਮੋਹਾਲੀ (ਪਰਦੀਪ) : ਮੋਹਾਲੀ ਤੋਂ ਇਸ ਸਮੇਂ ਵੱਡੀ ਖਬਰ ਆ ਰਹੀ ਹੈ। ਸ਼ਹਿਰ 'ਚ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ 10 ਸ਼ਰਧਾਲੂਆਂ ਦੀ ਵੀਰਵਾਰ ਨੂੰ ਕੋਰੋਨਾ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ, ਜਦੋਂ ਕਿ ਪੀ. ਜੀ. ਆਈ. ਦੇ ਇਕ ਕਰਮਚਾਰੀ 'ਚ ਵੀ ਕੋਰੋਨਾ ਵਾਇਰਸ ਦੀ ਪੁਸ਼ਟੀ ਕੀਤੀ ਗਈ ਹੈ, ਜੋ ਕਿ ਮੁੱਲਾਂਪੁਰ ਨਾਲ ਸਬੰਧਿਤ ਹੈ, ਜਿਸ ਤੋਂ ਬਾਅਦ ਪੂਰੇ ਜ਼ਿਲ੍ਹੇ 'ਚ ਹੜਕੰਪ ਮਚਿਆ ਹੋਇਆ ਹੈ। ਇਨ੍ਹਾਂ ਨਵੇਂ ਕੇਸਾਂ ਤੋਂ ਬਾਅਦ ਮੋਹਾਲੀ 'ਚ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ 84 ਤੱਕ ਪੁੱਜ ਗਈ ਹੈ, ਜਦੋਂ ਕਿ 30 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਚੁੱਕੇ ਹਨ। ਇਸ ਦੇ ਨਾਲ ਹੀ ਕੋਰੋਨਾ ਵਾਇਰਸ ਦੇ ਸ਼ਹਿਰ 'ਚ ਇਸ ਸਮੇਂ 52 ਐਕਟਿਵ ਕੇਸ ਹਨ ਅਤੇ 2 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : 'ਕੋਰੋਨਾ' ਕਾਰਨ ਜਲੰਧਰ 'ਚ ਚੌਥੀ ਮੌਤ, ਪੰਜਾਬ 'ਚ ਮੌਤਾਂ ਦਾ ਅੰਕੜਾ 20 ਤੱਕ ਪੁੱਜਾ
ਬੀਤੇ ਦਿਨ 6 ਸ਼ਰਧਾਲੂ ਪਾਏ ਗਏ ਸੀ ਪਾਜ਼ੇਟਿਵ
ਬੁੱਧਵਾਰ ਨੂੰ ਪੰਜਾਬ ਪਰਤੇ ਸ਼ਰਧਾਲੂਆਂ ਦੇ ਜੱਥੇ 'ਚ ਸ਼ਾਮਲ 34 ਵਿਅਕਤੀਆਂ ਨੂੰ ਸੈਕਟਰ-70 ਸਥਿਤ ਮੈਰੀਟੋਰੀਅਸ ਪਬਲਿਕ ਸਕੂਲ 'ਚ ਕੁਆਰੰਟਾਈਨ ਕੀਤਾ ਗਿਆ ਸੀ ਅਤੇ ਇਨ੍ਹਾਂ 'ਚੋਂ 6 ਲੋਕਾਂ ਦੇ ਸੈਂਪਲ ਪਾਜ਼ੇਟਿਵ ਪਾਏ ਗਏ ਸਨ, ਜਿਨ੍ਹਾਂ ਨੂੰ ਗਿਆਨ ਸਾਗਰ ਹਸਪਤਾਲ ਬਨੂੰੜ ਭੇਜ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਜਲੰਧਰ 'ਚ 30 ਅਪ੍ਰੈਲ ਨੂੰ ਕਰਫਿਊ 'ਚ ਕੋਈ ਢਿੱਲ ਨਹੀਂ : ਡੀ. ਸੀ.