ਲੁਧਿਆਣਾ ''ਚ ਕੋਰੋਨਾ ਦੇ ਵਧੇ ਮਰੀਜ਼, 11 ਦੀ ਰਿਪੋਰਟ ਆਈ ਪਾਜ਼ੇਟਿਵ

04/22/2022 11:11:13 PM

ਲੁਧਿਆਣਾ (ਸਹਿਗਲ) : ਜ਼ਿਲ੍ਹੇ 'ਚ ਕੋਰੋਨਾ ਦੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵਿਚ ਅੱਜ ਵਾਧਾ ਦਰਜ ਕੀਤਾ ਗਿਆ ਹੈ। ਅੱਜ 11 ਮਰੀਜ਼ਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਇਨ੍ਹਾਂ 'ਚੋਂ 9 ਮਰੀਜ਼ ਜ਼ਿਲ੍ਹਾ ਲੁਧਿਆਣਾ ਦੇ, ਜਦੋਂਕਿ 2 ਦੂਜੇ ਜ਼ਿਲ੍ਹਿਆਂ ਆਦਿ ਨਾਲ ਸਬੰਧਤਿ ਹਨ। ਅੱਜ ਸਾਹਮਣੇ ਆਏ ਪਾਜ਼ੇਟਿਵ ਮਰੀਜ਼ਾਂ ਤੋਂ ਬਾਅਦ ਜ਼ਿਲ੍ਹੇ 'ਚ ਪਾਜ਼ੇਟੀਵਿਟੀ ਦਰ 0.44 ਫੀਸਦੀ ਹੋ ਗਈ ਹੈ। ਸਿਹਤ ਅਧਿਕਾਰੀਆਂ ਦੇ ਮੁਤਾਬਕ 3 ਮਰੀਜ਼ਾਂ ਨੂੰ ਅੱਜ ਠੀਕ ਹੋਣ ਉਪਰੰਤ ਡਿਸਚਾਰਜ ਕਰ ਦਿੱਤਾ ਗਿਆ। ਮੌਜੂਦਾ ਸਮੇਂ 'ਚ ਐਕਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ 30 ਹੋ ਗਈ ਹੈ। ਇਨ੍ਹਾਂ ਵਿਚ 29 ਹੋਮ ਆਈਸੋਲੇਸ਼ਨ ਵਿਚ ਰਹਿ ਰਹੇ ਹਨ, ਜਦੋਂਕਿ ਇਕ ਹਸਪਤਾਲ 'ਚ ਜ਼ੇਰੇ ਇਲਾਜ ਹੈ।

ਖ਼ਬਰ ਇਹ ਵੀ : ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਵਰਣਨਯੋਗ ਹੈ ਕਿ ਅੱਜ ਸਾਹਮਣੇ ਆਏ ਪਾਜ਼ੇਟਿਵ ਮਰੀਜ਼ਾਂ ਤੋਂ ਬਾਅਦ ਜ਼ਿਲ੍ਹੇ 'ਚ ਹੁਣ ਤੱਕ ਪਾਜ਼ੇਟਿਵ ਮਰੀਜ਼ਾਂ ਦੀ ਕੁਲ ਗਿਣਤੀ 109836 ਹੋ ਗਈ ਹੈ। ਇਨ੍ਹਾਂ 'ਚੋਂ 2280 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ ਤੋਂ ਇਲਾਵਾ ਬਾਹਰੀ ਜ਼ਿਲ੍ਹਿਆਂ ਆਦਿ ਦੇ ਮਰੀਜ਼ਾਂ ਦੀ ਗਿਣਤੀ 14751 ਹੋ ਗਈ ਹੈ। ਇਨ੍ਹਾਂ 'ਚੋਂ 1125 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਮਾਲੇਰਕੋਟਲਾ-ਲੁਧਿਆਣਾ ਮੁੱਖ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ 'ਚ 4 ਦੀ ਮੌਤ

7102 ਲੋਕਾਂ ਨੇ ਲਗਵਾਈ ਵੈਕਸੀਨ
ਜ਼ਿਲ੍ਹੇ 'ਚ ਅੱਜ 7102 ਵਿਅਕਤੀਆਂ ਨੇ ਕੋਰੋਨਾ ਵੈਕਸੀਨ ਲਗਵਾਈ। ਇਨ੍ਹਾਂ 'ਚੋਂ 6947 ਵਿਅਕਤੀਆਂ ਨੇ ਸਿਹਤ ਵਿਭਾਗ ਵੱਲੋਂ ਲਗਾਏ ਕੈਂਪਾਂ ਵਿਚ, ਜਦੋਂਕਿ 155 ਨੇ ਨਿੱਜੀ ਹਸਪਤਾਲਾਂ 'ਚ ਜਾ ਕੇ ਵੈਕਸੀਨ ਲਗਵਾਈ। ਇਨ੍ਹਾਂ ਵਿਚ 18 ਸਾਲ ਦੀ ਉਮਰ ਤੋਂ ਜ਼ਿਆਦਾ ਦੇ ਵਿਅਕਤੀਆਂ ਵਿਚ 515 ਨੇ ਪਹਿਲੀ, ਜਦੋਂਕਿ 3271 ਨੇ ਦੂਜੀ ਡੋਜ਼ ਲਗਵਾਈ। 658 ਵਿਅਕਤੀਆਂ ਨੇ ਬੂਸਟਰ ਡੋਜ਼ ਦਾ ਇੰਜੈਕਸ਼ਨ ਲਗਵਾਇਆ। ਇਸੇ ਤਰ੍ਹਾਂ 14 ਤੋਂ 17 ਸਾਲ ਦੀ ਉਮਰ ਦੇ ਨਾਬਾਲਗਾਂ ਵਿਚ 653 ਨੇ ਪਹਿਲੀ ਡੋਜ਼ ਅਤੇ 771 ਨੇ ਦੂਜੀ ਡੋਜ਼ ਲਗਵਾਈ, 12 ਸਾਲ ਦੀ ਉਮਰ ਦੇ ਬੱਚਿਆਂ ਵਿਚ 890 ਨੇ ਪਹਿਲੀ ਅਤੇ 344 ਨੇ ਦੂਜੀ ਡੋਜ਼ ਲਗਵਾਈ ਹੈ।

ਸ਼ਨੀਵਾਰ ਨੂੰ 244 ਥਾਵਾਂ 'ਤੇ ਹੋਵੇਗਾ ਟੀਕਾਕਰਨ
ਜ਼ਿਲ੍ਹੇ 'ਚ ਸ਼ਨੀਵਾਰ ਨੂੰ 244 ਥਾਵਾਂ 'ਤੇ ਕੋਰੋਨਾ ਵੈਕਸੀਨ ਦਾ ਟੀਕਾ ਲਗਾਇਆ ਜਾਵੇਗਾ। ਇਨ੍ਹਾਂ 'ਚੋਂ 114 ਥਾਵਾਂ 'ਤੇ ਕੋਵੀਸ਼ੀਲਡ, 77 ਥਾਵਾਂ 'ਤੇ ਕੋਵੈਕਸੀਨ ਅਤੇ 53 ਥਾਵਾਂ 'ਤੇ ਕੋਰਬੇਵੈਕਸ ਦੀ ਵੈਕਸੀਨ ਲਗਾਈ ਜਾਵੇਗੀ।

ਇਹ ਵੀ ਪੜ੍ਹੋ : ਜ਼ਿਲ੍ਹਾ ਮੋਗਾ 'ਚ ਕੋਰੋਨਾ ਨੇ ਦਿੱਤੀ ਮੁੜ ਦਸਤਕ, ਇਕ ਮਾਮਲਾ ਆਇਆ ਸਾਹਮਣੇ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

Anuradha

This news is Content Editor Anuradha