ਐਕਸ਼ਨ ਮੋਡ 'ਚ 'ਆਪ' ਵਿਧਾਇਕ, ਚਿੱਟਾ ਖ਼ਰੀਦਣ ਆਏ ਦੋ ਪੁਲਸ ਮੁਲਾਜ਼ਮਾਂ ਸਣੇ 11 ਕੀਤੇ ਪੁਲਸ ਹਵਾਲੇ

Monday, May 09, 2022 - 05:34 PM (IST)

ਐਕਸ਼ਨ ਮੋਡ 'ਚ 'ਆਪ' ਵਿਧਾਇਕ, ਚਿੱਟਾ ਖ਼ਰੀਦਣ ਆਏ ਦੋ ਪੁਲਸ ਮੁਲਾਜ਼ਮਾਂ ਸਣੇ 11 ਕੀਤੇ ਪੁਲਸ ਹਵਾਲੇ

ਫ਼ਰੀਦਕੋਟ (ਜਗਤਾਰ) : ਫਰੀਦਕੋਟ ਦੇ ਗੁਰੂ ਤੇਗ ਬਹਾਦਰ ਨਗਰ ਨਿਵਾਸੀਆਂ ਵੱਲੋਂ ਲਗਾਤਾਰ ਮੁਹੱਲੇ ’ਚ ਨਸ਼ਾ ਵਿਕਣ ਦੀਆਂ ਸ਼ਿਕਾਇਤਾਂ ਪੁਲਸ ਨੂੰ ਕੀਤੀਆਂ ਜਾ ਰਹੀਆਂ ਸਨ ਪਰ ਕੋਈ ਕਾਰਵਾਈ ਨਾ ਹੋਣ ਕਰਕੇ ਲੋਕਾਂ ਵੱਲੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਕੋਲ ਇਸ ਦੀ ਸ਼ਿਕਾਇਤ ਕੀਤੀ ਗਈ। ਲੋਕਾਂ ਦੀ ਇਸ ਸ਼ਿਕਾਇਤ ਤੋਂ ਬਾਅਦ ਵਿਧਾਿੲਕ ਗੁਰਦਿੱਤ ਸਿੰਘ ਸੇਖੋਂ ਐਕਸ਼ਨ ਮੋਡ ’ਚ ਆ ਗਏ। ਉਨ੍ਹਾਂ ਐਕਸ਼ਨ ’ਚ ਆਉਂਦਿਆਂ ਮੁਹੱਲਾ ਵਾਸੀਆਂ ਨਾਲ ਮਿਲ ਕੇ ਖ਼ੁਦ ਰੇਡ ਕਰਕੇ ਨਸ਼ਾ ਵੇਚਣ ਵਾਲੇ ਸਮੇਤ 11 ਨਸ਼ਾ ਕਰਨ ਵਾਲਿਆਂ ਨੂੰ ਫੜਿਆ, ਜਿਸ ਤੋਂ ਬਾਅਦ ਪੁਲਸ ਨੂੰ ਬੁਲਾ ਕੇ ਇਨ੍ਹਾਂ ਨਸ਼ਾ ਕਰਨ ਵਾਲਿਆਂ ਨੂੰ ਪੁਲਸ ਹਵਾਲੇ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਨਸ਼ਾ ਕਰਨ ਵਾਲਿਆਂ ’ਚ ਦੋ ਪੁਲਸ ਮੁਲਾਜ਼ਮ ਵੀ ਸ਼ਾਮਲ ਸਨ, ਜੋ ਚਿੱਟਾ ਖਰੀਦਣ ਆਏ ਸਨ।

ਇਹ ਵੀ ਪੜ੍ਹੋ : CM ਮਾਨ-ਸਿੱਧੂ ਮੁਲਾਕਾਤ ਨੂੰ ਲੈ ਕੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਦਿੱਤਾ ਅਹਿਮ ਬਿਆਨ

PunjabKesari

ਇਹ ਵੀ ਪੜ੍ਹੋ : ਪੰਜਾਬ ਦੀ ਸ਼ਾਨ ਮੁੜ ਬਹਾਲ ਕਰਨ ਲਈ ਹਰੇਕ ਖੇਤਰ ’ਚ ਚੁੱਕਾਂਗੇ ਕਦਮ : CM ਮਾਨ

ਇਸ ਮੌਕੇ ਮੁਹੱਲਾ ਵਾਸੀਆਂ ਨੇ ਕਿਹਾ ਕਿ ਅਸੀਂ ਲਗਾਤਾਰ ਪੁਲਸ ਨੂੰ ਸ਼ਿਕਾਇਤ ਕਰ ਰਹੇ ਸੀ ਕਿ ਸਾਡੇ ਇਲਾਕੇ ’ਚ ਨਸ਼ਾ ਵਿਕਦਾ ਹੈ ਅਤੇ ਕਈ ਤਰ੍ਹਾਂ ਦੇ ਸ਼ੱਕੀ ਵਿਅਕਤੀ ਨਸ਼ਾ ਖਰੀਦਣ ਆਉਂਦੇ ਹਨ ਪਰ ਕਦੀ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ।

PunjabKesari

ਜਿਸ ਤੋਂ ਬਾਅਦ ਅਸੀਂ ਵਿਧਾਇਕ ਕੋਲ ਸ਼ਿਕਾਇਤ ਕੀਤੀ ਅਤੇ ਅੱਜ ਅਸੀਂ ਪੂਰੀ ਮੁਸਤੈਦੀ ਵਰਤਦਿਆਂ ਵਿਧਾਇਕ ਸੇਖੋਂ ਨੂੰ ਬੁਲਾਇਆ, ਜਿਨ੍ਹਾਂ ਵੱਲੋਂ ਇਨ੍ਹਾਂ ਨਸ਼ੇੜੀਆਂ ਨੂੰ ਫੜ ਕੇ ਪੁਲਸ ਹਵਾਲੇ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੋ ਵਿਅਕਤੀ ਮੁਹੱਲੇ ’ਚ ਨਸ਼ਾ ਵੇਚਦਾ ਹੈ, ਉਸ ਸਬੰਧੀ ਪੂਰੀ ਜਾਂਚ ਕਰ ਕੇ ਕਾਰਵਾਈ ਕਰਨੀ ਚਾਹੀਦੀ ਹੈ। ਇਸ ਮੌਕੇ ਵਿਧਾਇਕ ਸੇਖੋਂ ਨੇ ਕਿਹਾ ਕਿ ਨਸ਼ਾ ਕਾਰੋਬਾਰੀਆਂ ਦੇ ਸਬੰਧ ਬਹੁਤ ਡੂੰਘੇ ਹਨ ਪਰ ਸਾਡਾ ਇਕੋ-ਇਕ ਟੀਚਾ ਹੈ ਕਿ ਅਸੀਂ ਨਸ਼ੇ ਕਾਰਨ ਕਿਸੇ ਦਾ ਪਰਿਵਾਰ ਉੱਜੜਨ ਨਹੀਂ ਦੇਣਾ ਅਤੇ ਜੋ ਵੀ ਨਸ਼ਾ ਵੇਚਦਾ ਹੈ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।


author

Manoj

Content Editor

Related News