ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੇ 11 ਲੱਖ, ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ

Wednesday, Jun 09, 2021 - 09:49 PM (IST)

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੇ 11 ਲੱਖ, ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ

ਫਿਰੋਜ਼ਪੁਰ(ਕੁਮਾਰ, ਮਲਹੋਤਰਾ)– ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਕਥਿਤ ਰੂਪ ਵਿਚ 11 ਲੱਖ ਦੀ ਠੱਗੀ ਮਾਰਨ ਦੇ ਦੋਸ਼ ’ਚ ਥਾਣਾ ਫਿਰੋਜ਼ਪੁਰ ਛਾਉਣੀ ਦੀ ਪੁਲਸ ਨੇ ਅਮਨਦੀਪ ਸਿੰਘ ਪੁੱਤਰ ਹਰਬੰਸ ਸਿੰਘ ਅਤੇ ਅਮਨਦੀਪ ਕੌਰ ਪਤਨੀ ਅਮਨਦੀਪ ਸਿੰਘ ਵਾਸੀ ਜ਼ਿਲ੍ਹਾ ਬਠਿੰਡਾ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਰਮਨ ਕੁਮਾਰ ਨੇ ਦੱਸਿਆ ਕਿ ਸ਼ਿਕਾਇਤਕਰਤਾ ਅਮਨਦੀਪ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਪਿੰਡ ਬਾਜੇਵਾਲਾ ਜ਼ਿਲ੍ਹਾ ਮਾਨਸਾ ਨੇ ਪੁਲਸ ਅਧਿਕਾਰੀਆਂ ਨੂੰ ਦਿੱਤੀ ਲਿਖਤੀ ਸ਼ਿਕਾਇਤ ’ਚ ਦੋਸ਼ ਲਾਇਆ ਕਿ ਉਸਦੇ ਭਰਾ ਚਰਨਜੀਤ ਸਿੰਘ ਅਤੇ ਉਸਦੇ ਦੋਸਤ ਮਲਕੀਤ ਸਿੰਘ ਦੇ ਭਰਾ ਜੋਬਨਪਰੀਤ ਸਿੰਘ ਨੂੰ ਨਾਮਜ਼ਦ ਲੋਕਾਂ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 11 ਲੱਖ ਰੁਪਏ ਲਏ ਸਨ ਪਰ ਅੱਜ ਤੱਕ ਨਾ ਤਾਂ ਉਨ੍ਹਾਂ ਨੂੰ ਵਿਦੇਸ਼ ਭੇਜਿਆ ਹੈ ਅਤੇ ਨਾ ਹੀ ਪੈਸੇ ਵਾਪਸ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪੁਲਸ ਨੇ ਮਾਮਲਾ ਦਰਜ ਕਰਦੇ ਹੋਏ ਨਾਮਜ਼ਦ ਲੋਕਾਂ ਨੂੰ ਫੜਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Bharat Thapa

Content Editor

Related News