ਕੇਂਦਰੀ ਜੇਲ੍ਹ ਫਿਰ ਤੋਂ ਸੁਰਖੀਆਂ ''ਚ, 11 ਮੋਬਾਈਲ ਫੋਨ ਸਣੇ ਬਰਾਮਦ ਹੋਇਆ ਇਹ ਸਾਮਾਨ

Tuesday, May 07, 2024 - 06:23 PM (IST)

ਕੇਂਦਰੀ ਜੇਲ੍ਹ ਫਿਰ ਤੋਂ ਸੁਰਖੀਆਂ ''ਚ, 11 ਮੋਬਾਈਲ ਫੋਨ ਸਣੇ ਬਰਾਮਦ ਹੋਇਆ ਇਹ ਸਾਮਾਨ

ਤਰਨਤਾਰਨ (ਰਮਨ ਚਾਵਲਾ)- ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਅੰਦਰੋਂ ਆਏ ਦਿਨ ਮੋਬਾਈਲ ਫੋਨ ਨਸ਼ੀਲੇ ਪਦਾਰਥ ਅਤੇ ਹੋਰ ਸਮੱਗਰੀ ਬਰਾਮਦ ਹੋਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਇਸ ਦੀ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਜੇਲ੍ਹ ਪ੍ਰਸ਼ਾਸਨ ਵੱਲੋਂ ਲਈ ਗਈ ਤਲਾਸ਼ੀ ਦੌਰਾਨ 11 ਮੋਬਾਈਲ ਫੋਨ, 9 ਸਿਮ ਕਾਰਡ, 2 ਚਾਰਜਰ ਬਰਾਮਦ ਕੀਤੇ ਗਏ। ਇਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਇਕ ਹਵਾਲਾਤੀ ਨੂੰ ਨਾਮਜ਼ਦ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ- ਸੁਨਿਆਰੇ ਤੋਂ 50 ਲੱਖ ਦੀ ਮੰਗੀ ਫਿਰੌਤੀ, ਨਾ ਦੇਣ 'ਤੇ ਦੁਕਾਨ 'ਤੇ ਆ ਕੇ ਚਲਾ'ਤੀਆਂ ਗੋਲ਼ੀਆਂ, ਘਟਨਾ CCTV 'ਚ ਕੈਦ

ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਸੁਸ਼ੀਲ ਕੁਮਾਰ ਵੱਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਵਾਰਡ ਨੰਬਰ ਦੋ ਦੀ ਬੈਰਕ ਨੰਬਰ ਪੰਜ ’ਚੋਂ 11 ਮੋਬਾਈਲ ਫੋਨ, 9 ਸਿਮ ਕਾਰਡ, 2 ਚਾਰਜ਼ਰ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਏ. ਐੱਸ. ਆਈ. ਰਣਜੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਜਤਿਨ ਸੇਠੀ ਪੁੱਤਰ ਸੰਦੀਪ ਸੇਠੀ ਵਾਸੀ ਰਾਮਾ ਮੰਡੀ ਜਲੰਧਰ ਖ਼ਿਲਾਫ਼ ਪਰਚਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਵਿਦੇਸ਼ਾਂ ਤੋਂ ਗੈਂਗਸਟਰਾਂ ਵਲੋਂ ਅੱਧੀ ਦਰਜਨ ਤੋਂ ਵੱਧ ਕਾਰੋਬਾਰੀਆਂ ਤੋਂ ਮੰਗੀ ਕਰੋੜਾਂ ਦੀ ਫਿਰੌਤੀ, ਵਪਾਰੀਆਂ ’ਚ ਦਹਿਸ਼ਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News