ਲਾਰੈਂਸ ਬਿਸ਼ਨੋਈ ਵੱਲੋਂ ਜੇਲ੍ਹ ’ਚੋਂ ਦਿੱਤੀ ਇੰਟਰਵਿਊ ਤੋਂ ਬਾਅਦ ਐਕਸ਼ਨ ’ਚ ਪੰਜਾਬ ਪੁਲਸ, ਚੁੱਕਿਆ ਸਖ਼ਤ ਕਦਮ

03/18/2023 2:49:19 PM

ਫਿਰੋਜ਼ਪੁਰ (ਕੁਮਾਰ) : ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ ਬਠਿੰਡਾ ਜੇਲ੍ਹ ਤੋਂ ਲਾਈਵ ਹੋ ਕੇ ਮੋਬਾਇਲ ਫੋਨ ’ਤੇ ਇੱਕ ਨਿੱਜੀ ਚੈਨਿਲ ਨੂੰ ਇੰਟਰਵਿਊ ਦੇਣ ਤੋਂ ਬਾਅਦ ਪੰਜਾਬ ਦੀਆਂ ਜੇਲ੍ਹਾਂ ਵਿੱਚ ਤਲਾਸ਼ੀ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ 11 ਹੋਰ ਮੋਬਾਈਲ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚੋਂ ਕੁਝ ਵਿੱਚ ਸਿਮ ਕਾਰਡ ਵੀ ਹਨ। ਇਸ ਬਰਾਮਦਗੀ ਨੂੰ ਲੈ ਕੇ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਸੁਖਜਿੰਦਰ ਸਿੰਘ ਵੱਲੋਂ ਭੇਜੇ ਲਿਖਤੀ ਨਿਯੁਕਤੀ ਪੱਤਰ ਦੇ ਆਧਾਰ ’ਤੇ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਹਵਾਲਾਤੀ ਕਰਨ, ਹਵਾਲਾਤੀ ਰਮੇਸ਼ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ- ਉਦੈਵੀਰ ਦੇ ਪਰਿਵਾਰ ਨਾਲ ਦੁੱਖ਼ ਵੰਡਾਉਣ ਪਹੁੰਚੇ ਸੁਖਬੀਰ ਬਾਦਲ, ਦਿੱਤਾ ਵੱਡਾ ਬਿਆਨ

ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਗੁਰਮੇਲ ਸਿੰਘ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਪੁਲਸ ਨੂੰ ਭੇਜੇ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਬੀਤੀ ਸਵੇਰ ਜੇਲ੍ਹ ਦੀ ਖੁਲਾਈ ਤੋਂ ਪਹਿਲਾਂ ਅਚਾਨਕ ਜੇਲ੍ਹ ਪ੍ਰਸ਼ਾਸਨ ਵੱਲੋਂ ਤਲਾਸ਼ੀ ਲਈ ਗਈ ਤਾਂ ਬੈਰਕ ਦੇ ਅੰਦਰ ਉਪਰ ਬਣੇ ਪਿੱਲਰਾਂ ’ਤੇ ਜਦ ਪੌੜੀ ਲਗਾ ਕੇ ਦੇਖਿਆ ਗਿਆ ਤਾਂ ਉਥੋਂ ਇੱਕ ਓਪੋ ਅਤੇ 2 ਵੀਵੋ ਕੰਪਨੀ ਦੇ ਸਿਮ ਕਾਰਡ ਦੇ ਨਾਲ ਲਾਵਾਰਿਸ ਮੋਬਾਈਲ ਫੋਨ ਬਰਾਮਦ ਹੋਏ ਅਤੇ ਐੱਨ. ਐੱਸ. ਜੇ. ਡੀ.  ਮਸ਼ੀਨ ਦੀ ਮਦਦ ਨਾਲ 3 ਹੋਰ ਬਿਨਾਂ ਸਿਮ ਕਾਰਡ ਦੇ ਸੈਮਸੰਗ ਕੀਪੈਡ ਮੋਬਾਇਲ ਫੋਨ ਬਰਾਮਦ ਕੀਤੇ ਗਏ। ਇਸ ਤੋਂ ਇਲਾਵਾ ਇਕ ਓਪੋ ਅਤੇ 2 ਵੀਵੋ ਕੰਪਨੀ ਦੇ ਮੋਬਾਇਲ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਬੈਰਕ ਨੰਬਰ 11 ’ਚ ਬੰਦ ਹਵਾਲਾਤੀ ਕਰਨ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ ਸਿਮ ਕਾਰਡ ਦੇ ਨਾਲ ਸੈਮਸੰਗ ਕੀਪੈਡ ਅਤੇ ਹਵਾਲਾਤੀ ਰਮੇਸ਼ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ ਸੈਮਸੰਗ ਕੀਪੈਡ ਵਾਲਾ ਮੋਬਾਈਲ ਫ਼ੋਨ ਬਰਾਮਦ ਹੋਇਆ।

ਇਹ ਵੀ ਪੜ੍ਹੋ- ਕੋਟਕਪੂਰਾ ਗੋਲ਼ੀ ਕਾਂਡ : ਹੁਣ ਸਾਬਕਾ IG ਉਮਰਾਨੰਗਲ ਨੇ ਅਦਾਲਤ 'ਚ ਦਾਇਰ ਕੀਤੀ ਅਗਾਊਂ ਜ਼ਮਾਨਤ ਅਰਜ਼ੀ

ਉਨ੍ਹਾਂ ਦੱਸਿਆ ਕਿ ਇਹ ਸਿਮ ਕਾਰਡ ਕਿਸ ਦੇ ਨਾਮ ’ਤੇ ਚੱਲ ਰਹੇ ਹਨ ਅਤੇ ਫਿਰੋਜ਼ਪੁਰ ਜੇਲ੍ਹ ਤੱਕ ਕਿਵੇਂ ਪਹੁੰਚੇ, ਪੁਲਸ ਵੱਲੋਂ ਜਾਂਚ ਅਤੇ ਕਾਰਵਾਈ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਬਿਸ਼ਨੋਈ ਵੱਲੋਂ 2 ਵਾਰ ਜੇਲ੍ਹ ਅੰਦਰੋਂ ਇਕ ਨਿੱਜੀ ਚੈਨਲ ਨੂੰ ਇੰਟਰਵਿਊ ਦਿੱਤਾ ਗਿਆ ਹੈ, ਜਿਸ ਕਾਰਨ ਜੇਲ੍ਹ ਪ੍ਰਸ਼ਾਸਨ ਤੋਂ ਇਲਾਵਾ ਪੰਜਾਬ ਪੁਲਸ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ। ਪੁਲਸ ਵੱਲੋਂ ਸਖ਼ਤ ਕਰਮ ਚੁੱਕਦਿਆਂ ਜੇਲ੍ਹਾਂ 'ਚ ਤਲਾਸ਼ੀ ਅਭਿਆਨ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਬੀਤੇ ਦਿਨੀਂ ਬਠਿੰਡਾ ਦੀ ਕੇਂਦਰੀ ਜੇਲ੍ਹ ਜਿਸ 'ਚ ਲਾਰੈਂਸ ਬਿਸ਼ਨੋਈ ਇਸ ਵੇਲੇ ਬੰਦ ਹੈ, ਤੋਂ ਸਰਚ ਆਪਰੇਸ਼ਨ ਦੌਰਾਨ 4 ਮੋਬਾਇਲ ਬਰਾਮਦ ਕੀਤੇ ਗਏ ਸਨ ਤੇ ਪਟਿਆਲਾ ਜੇਲ੍ਹ 'ਚੋਂ ਵੀ ਮੋਬਾਇਲ ਬਰਾਮਦ ਹੋਏ ਸਨ। 

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News