11 ਮਹੀਨਿਆਂ ਦੀ ਬੱਚੀ ਦੀ ਸ਼ੱਕੀ ਹਾਲਾਤ ’ਚ ਮੌਤ, ਜਾਂਚ ’ਚ ਜੁਟੀ ਪੁਲਸ

Sunday, Jul 23, 2023 - 01:32 AM (IST)

11 ਮਹੀਨਿਆਂ ਦੀ ਬੱਚੀ ਦੀ ਸ਼ੱਕੀ ਹਾਲਾਤ ’ਚ ਮੌਤ, ਜਾਂਚ ’ਚ ਜੁਟੀ ਪੁਲਸ

ਭਾਮੀਆਂ ਕਲਾਂ (ਜਗਮੀਤ) : ਜਮਾਲਪੁਰ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਭਾਮੀਆਂ ਖੁਰਦ ’ਚ 11 ਮਹੀਨਿਆਂ ਦੀ ਬੱਚੀ ਦੀ ਸ਼ੱਕੀ ਹਾਲਾਤ ’ਚ ਮੌਤ ਹੋਣ ਦੀ ਸੂਚਨਾ ਮਿਲਣ ’ਤੇ ਪੁਲਸ ਨੇ ਬੱਚੀ ਦੀ ਦੱਬੀ ਲਾਸ਼ ਨੂੰ ਬਾਹਰ ਕਢਵਾ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਇੰਚਾਰਜ ਜਸਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਬੱਚੀ ਦੀ ਉਮਰ 11 ਮਹੀਨੇ ਸੀ। ਪੁਲਸ ਨੂੰ ਸੂਚਨਾ ਮਿਲੀ ਸੀ ਕਿ ਲੜਕੀ ਦੇ ਪਿਤਾ ਰਾਮ ਨਰੇਸ਼ ਵਾਸੀ ਗਲੀ ਨੰਬਰ 9, ਸ਼ੰਕਰ ਕਾਲੋਨੀ, ਭਾਮੀਆਂ ਖੁਰਦ ਨੇ ਆਪਣੀ ਲੜਕੀ ਨੂੰ ਜ਼ਮੀਨ ’ਤੇ ਸੁੱਟ ਦਿੱਤਾ ਸੀ ਪਰ ਜਦੋਂ ਪੁਲਸ ਨੇ ਮੌਕੇ ’ਤੇ ਜਾ ਕੇ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਰਾਮ ਨਰੇਸ਼ ਆਪਣੀ ਪਤਨੀ ਤੋਂ ਬੱਚੀ ਲੈਣ ਦੀ ਜ਼ਿੱਦ ਕਰ ਰਿਹਾ ਸੀ।

ਇਹ ਖ਼ਬਰ ਵੀ ਪੜ੍ਹੋ : ਪੌਂਗ ਡੈਮ ਤੋਂ ਫਿਰ ਛੱਡਿਆ 39286 ਕਿਊਸਿਕ ਪਾਣੀ, ਬਿਆਸ ਦਰਿਆ ’ਚ ਆਏ ਪਾਣੀ ਨਾਲ ਲੋਕ ਸਹਿਮੇ

ਜਿਸ ਦੌਰਾਨ ਕਥਿਤ ਤੌਰ ’ਤੇ ਉਨ੍ਹਾਂ ਦੋਵਾਂ ਦੇ ਹੱਥਾਂ ’ਚੋਂ ਬੱਚੀ ਹੇਠਾਂ ਡਿੱਗ ਗਈ ਅਤੇ ਡਿੱਗਣ ਕਾਰਨ ਬੱਚੀ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਬੱਚੀ ਨੂੰ ਦਫ਼ਨਾ ਦਿੱਤਾ। ਜਦੋਂ ਇਸ ਦੀ ਸੂਚਨਾ ਪੁਲਸ ਨੂੰ ਮਿਲੀ ਤਾਂ ਪੁਲਸ ਨੇ ਬੱਚੀ ਦੀ ਲਾਸ਼ ਨੂੰ ਬਾਹਰ ਕੱਢਿਆ ਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਪੁਲਸ ਨੇ ਰਾਮ ਨਰੇਸ਼ ਖ਼ਿਲਾਫ਼ ਇਰਾਦਾ ਕਤਲ ਦਾ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਮੁਲਜ਼ਮ ਰਾਮ ਨਰੇਸ਼ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ‘ਆਪ’ ਸਰਕਾਰ ਦੀ ਨੌਜਵਾਨਾਂ ਲਈ ਵੱਡੀ ਪਹਿਲਕਦਮੀ, UPSC ਪ੍ਰੀਖਿਆਵਾਂ ਦੀ ਕੋਚਿੰਗ ਲਈ ਖੋਲ੍ਹੇਗੀ 8 ਕੇਂਦਰ


author

Manoj

Content Editor

Related News