ਚੰਡੀਗੜ੍ਹ ਦੀ ''ਬਾਪੂਧਾਮ ਕਾਲੋਨੀ'' ''ਚ ਕੋਰੋਨਾ ਕੋਹਰਾਮ, 11 ਨਵੇਂ ਮਰੀਜ਼ਾਂ ਦੀ ਪੁਸ਼ਟੀ

Saturday, May 09, 2020 - 10:44 AM (IST)

ਚੰਡੀਗੜ੍ਹ ਦੀ ''ਬਾਪੂਧਾਮ ਕਾਲੋਨੀ'' ''ਚ ਕੋਰੋਨਾ ਕੋਹਰਾਮ, 11 ਨਵੇਂ ਮਰੀਜ਼ਾਂ ਦੀ ਪੁਸ਼ਟੀ

ਚੰਡੀਗੜ੍ਹ (ਭਗਵਤ) : ਚੰਡੀਗੜ੍ਹ 'ਚ ਕੋਰੋਨਾ ਦਾ ਕਹਿਰ ਇਸ ਸਮੇਂ ਪੂਰੇ ਜ਼ੋਰਾਂ 'ਤੇ ਹੈ ਅਤੇ ਲਗਾਤਾਰ ਸ਼ਹਿਰ 'ਚੋਂ ਕੋਰੋਨਾ ਪੀੜਤ ਮਰੀਜ਼ ਸਾਹਮਣੇ ਆ ਰਹੇ ਹਨ, ਜਿਨ੍ਹਾਂ 'ਚੋਂ ਜ਼ਿਆਦਾਤਰ ਬਾਪੂਧਾਮ ਕਾਲੋਨੀ ਨਾਲ ਸਬੰਧਿਤ ਹਨ। ਸ਼ਨੀਵਾਰ ਸਵੇਰੇ ਵੀ 11 ਨਵੇਂ ਮਰੀਜ਼ਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ ਅਤੇ ਇਹ ਸਾਰੇ ਮਰੀਜ਼ ਬਾਪੂਧਾਮ ਕਾਲੋਨੀ ਦੇ ਹਨ। ਇਸ ਤੋਂ ਬਾਅਦ ਪ੍ਰਸ਼ਾਸਨ ਦੀ ਚਿੰਤਾ ਵੱਧ ਗਈ ਹੈ, ਜਿਸ ਨੂੰ ਮੁੱਖ ਰੱਖਦਿਆਂ ਬਾਪੂਧਾਮ ਕਾਲੋਨੀ 'ਚ ਭਾਰੀ ਪੁਲਸ ਬਲ ਤਾਇਨਾਤ ਕੀਤਾ ਗਿਆ ਹੈ।

ਇਨ੍ਹਾਂ ਨਵੇਂ ਕੇਸਾਂ ਤੋਂ ਬਾਅਦ ਸ਼ਹਿਰ 'ਚ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 159 ਤੱਕ ਪੁੱਜ ਗਈ ਹੈ। ਜ਼ਿਆਦਾਤਰ ਕੇਸ ਬਾਪੂਧਾਮ ਕਾਲੋਨੀ ਦੇ ਸਾਹਮਣੇ ਆਉਣ ਤੋਂ ਬਾਅਦ ਕਾਲੋਨੀ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ।


author

Babita

Content Editor

Related News