ਪੰਜਾਬ ਸਰਕਾਰ ਵਲੋਂ 11 ਨਵੰਬਰ ਨੂੰ ''ਗਜ਼ਟਿਡ ਛੁੱਟੀ'' ਦਾ ਐਲਾਨ

Friday, Nov 08, 2019 - 03:28 PM (IST)

ਪੰਜਾਬ ਸਰਕਾਰ ਵਲੋਂ 11 ਨਵੰਬਰ ਨੂੰ ''ਗਜ਼ਟਿਡ ਛੁੱਟੀ'' ਦਾ ਐਲਾਨ

ਚੰਡੀਗੜ੍ਹ (ਵਰੁਣ, ਰਮਨਜੀਤ) : ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ 11 ਨਵੰਬਰ ਨੂੰ ਸੂਬੇ 'ਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ ਦੇ ਸਾਰੇ ਦਫਤਰ, ਬੋਰਡ, ਵਿੱਦਿਅਕ ਅਦਾਰੇ ਅਤੇ ਕਾਰਪੋਰਸ਼ਨ ਦਫਤਰ ਬੰਦ ਰਹਿਣਗੇ। ਇਸ ਦੇ ਨਾਲ ਹੀ ਪੰਜਾਬ ਤੇ ਹਰਿਆਣਾ ਹਾਈਕੋਰਟ ਅਤੇ ਇਸ ਦੇ ਅਧੀਨ ਆਉਂਦੀਆਂ ਸਾਰੀਆਂ ਅਦਾਲਤਾਂ 'ਚ ਵੀ 11 ਤਰੀਕ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।


author

Babita

Content Editor

Related News