ਪੰਜਾਬ 'ਚ 3 ਗੈਂਗਾਂ ਦੇ 11 ਬੰਦੇ ਗ੍ਰਿਫ਼ਤਾਰ, 12 ਪਿਸਤੌਲ, 2 ਹੈਂਡ ਗ੍ਰਨੇਡ ਤੇ ਹੈਰੋਇਨ ਬਰਾਮਦ

Tuesday, Nov 03, 2026 - 04:48 PM (IST)

ਪੰਜਾਬ 'ਚ 3 ਗੈਂਗਾਂ ਦੇ 11 ਬੰਦੇ ਗ੍ਰਿਫ਼ਤਾਰ, 12 ਪਿਸਤੌਲ, 2 ਹੈਂਡ ਗ੍ਰਨੇਡ ਤੇ ਹੈਰੋਇਨ ਬਰਾਮਦ

ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵੱਲੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਿਆਂ ਦੀ ਸਪਲਾਈ ਕਰਨ ਵਾਲੇ ਤਿੰਨ ਗਿਰੋਹਾਂ ਦਾ ਪਰਦਾਫਾਸ਼ ਕਰਕੇ 11 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੌਰਾਨ ਗ੍ਰਿਫਤਾਰ ਕੀਤੇ ਮੁਲਜ਼ਮਾਂ ਕੋਲੋਂ 12 ਨਾਜਾਇਜ਼ ਪਿਸਤੌਲ, 2 ਹੈਂਡ ਗ੍ਰਨੇਡ, 310.10 ਗ੍ਰਾਮ ਹੈਰੋਇਨ ਅਤੇ 33 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਇਸ ਦੀ ਜਾਣਕਾਰੀ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ।

ਇਹ ਵੀ ਪੜ੍ਹੋ- ਪੰਜਾਬ: ਵੱਡੇ ਹਾਦਸੇ ਨੇ ਉਜਾੜ'ਤਾ ਪਰਿਵਾਰ, ਘਰ 'ਚ ਪਿਓ-ਪੁੱਤ ਦੇ ਵਿੱਛੇ ਸੱਥਰ

ਡੀ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਕਥਿਤ ਤੌਰ 'ਤੇ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਅਤੇ ਗੈਂਗਸਟਰਾਂ ਦੇ ਸੰਪਰਕ ਵਿੱਚ ਸਨ। ਇਹ ਹੈਂਡਲਰ ਅਪਰਾਧਿਕ ਅਨਸਰਾਂ ਵਿੱਚ ਵੰਡਣ ਲਈ ਡਰੋਨ ਰਾਹੀਂ ਨਾਜਾਇਜ਼ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਭੇਜਦੇ ਸਨ। ਦੋਸ਼ੀ ਇਨ੍ਹਾਂ ਹਥਿਆਰਾਂ ਦੀ ਵਰਤੋਂ ਫਿਰੌਤੀ ਮੰਗਣ ਅਤੇ ਲੋਕਾਂ ਨੂੰ ਡਰਾਉਣ-ਧਮਕਾਉਣ ਲਈ ਘਰਾਂ ਅਤੇ ਦੁਕਾਨਾਂ 'ਤੇ ਗੋਲੀਆਂ ਚਲਾਉਣ ਲਈ ਕਰਦੇ ਸਨ।

ਇਹ ਵੀ ਪੜ੍ਹੋ-ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ, ਭਖੇਗਾ ਚੋਣ ਅਖਾੜਾ

ਉਨ੍ਹਾਂ ਦੱਸਿਆ ਕਿ ਪੁਲਸ ਨੇ ਇਨ੍ਹਾਂ ਮੁਲਜ਼ਮਾਂ ਸਬੰਧੀ ਥਾਣਾ ਰਣਜੀਤ ਐਵੀਨਿਊ, ਥਾਣਾ ਛੇਹਰਟਾ ਅਤੇ ਥਾਣਾ ਸੁਲਤਾਨਵਿੰਡ, ਅੰਮ੍ਰਿਤਸਰ ਵਿਖੇ ਤਿੰਨ ਵੱਖ-ਵੱਖ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਪੁਲਸ ਵੱਲੋਂ ਮੁਲਜ਼ਮਾਂ ਦੇ ਨੈੱਟਵਰਕ ਦੇ ਪਿਛਲੇ ਅਤੇ ਅਗਲੇ ਸਬੰਧਾਂ ਦਾ ਪਤਾ ਲਗਾਉਣ, ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਇਸ ਪੂਰੇ ਗੈਰ-ਕਾਨੂੰਨੀ ਨੈੱਟਵਰਕ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ- ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ ਰੱਦ

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


 


author

Shivani Bassan

Content Editor

Related News