ਭ੍ਰਿਸ਼ਟਾਚਾਰ ਤੇ ਨਸ਼ਿਆਂ ਦੇ ਦੋਸ਼ਾਂ 'ਚ ਘਿਰੇ 6 ਥਾਣੇਦਾਰਾਂ ਸਣੇ 11 ਪੁਲਸ ਮੁਲਾਜ਼ਮ ਨੌਕਰੀਓ ਬਰਖਾਸਤ

06/17/2019 8:46:35 PM

ਪਟਿਆਲਾ— ਪਟਿਆਲਾ, 17 ਜੂਨ (ਬਲਜਿੰਦਰ, ਜੋਸਨ)-ਪਟਿਆਲਾ ਪੁਲਸ ਵੱਲੋਂ ਇਕ ਅਹਿਮ ਕਾਰਵਾਈ ਕਰਦੇ ਹੋਏ ਐੈੱਸ. ਐੈੱਸ. ਪੀ. ਮਨਦੀਪ ਸਿੰਘ ਸਿੱਧੂ ਨੇ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਲਿਪਤ 6 ਥਾਣੇਦਾਰਾਂ ਸਮੇਤ 11 ਪੁਲਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਡਿਸਮਿਸ ਕਰ ਦਿੱਤਾ ਹੈ। ਇਨ੍ਹਾਂ 'ਚ ਇਕ ਮਹਿਲਾ ਥਾਣੇਦਾਰ ਵੀ ਸ਼ਾਮਲ ਹੈ। ਐੈੱਸ. ਐੈੱਸ. ਪੀ. ਸਿੱਧੂ ਨੇ ਕੀਤੀ ਇਸ ਵੱਡੀ ਕਾਰਵਾਈ ਬਾਰੇ ਖੁਲਾਸਾ ਕਰਦਿਆਂ ਦੱਸਿਆ ਕਿ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੇ ਵੱਖ-ਵੱਖ ਮਾਮਲਿਆਂ ਵਿਚ ਇਨ੍ਹਾਂ ਪੁਲਸ ਮੁਲਾਜ਼ਮਾਂ ਦੀ ਸ਼ਮੂਲੀਅਤ ਸਾਹਮਣੇ ਆਉਣ ਕਾਰਨ ਇਨ੍ਹਾਂ ਨੂੰ ਗ੍ਰਿਫਤਾਰ ਕਰ ਕੇ ਵੱਖਰੇ ਤੌਰ 'ਤੇ ਵਿਭਾਗੀ ਪੜਤਾਲ ਕੀਤੀ ਗਈ। ਦੋਸ਼ੀ ਪਾਏ ਜਾਣ ਕਾਰਣ ਇਨ੍ਹਾਂ ਨੂੰ ਨੌਕਰੀ ਤੋਂ ਡਿਸਮਿਸ ਕੀਤਾ ਗਿਆ ਹੈ। ਇਨ੍ਹਾਂ ਸਾਰਿਆਂ ਖਿਲਾਫ ਮਾਣਯੋਗ ਅਦਾਲਤਾਂ ਵਿਚ ਮਾਮਲੇ ਸੁਣਵਾਈ ਅਧੀਨ ਹਨ।

ਇਨ੍ਹਾਂ 'ਤੇ ਲੱਗੇ ਰਿਸ਼ਵਤ ਦੇ ਦੋਸ਼

  • ਏ. ਐੈੱਸ. ਆਈ. ਸ਼ਿਵਦੇਵ ਸਿੰਘ (71 ਪਟਿਆਲਾ), 5 ਹਜ਼ਾਰ ਰੁਪਏ
  • ਏ. ਐੈੱਸ. ਆਈ. ਲੋਕਲ ਰੈਂਕ ਸਾਹਿਬ ਸਿੰਘ (3231 ਪਟਿਆਲਾ), 10 ਹਜ਼ਾਰ ਰੁਪਏ
  • ਏ. ਐੈੱਸ. ਆਈ. ਲੋਕਲ ਰੈਂਕ ਟਹਿਲ ਸਿੰਘ (1947 ਪਟਿਆਲਾ), 35 ਹਜ਼ਾਰ ਰੁਪਏ
  • ਏ. ਐੈੱਸ. ਆਈ. ਲੋਕਲ ਰੈਂਕ ਜੰਗੀਰ ਸਿੰਘ (3234 ਪਟਿਆਲਾ), 10 ਹਜ਼ਾਰ ਰੁਪਏ
  • ਮਹਿਲਾ ਏ. ਐੈੱਸ. ਆਈ. ਲੋਕਲ ਰੈਂਕ ਸੁਖਵਿੰਦਰ ਕੌਰ (304 ਪਟਿਆਲਾ), 10 ਹਜ਼ਾਰ ਰੁਪਏ
  • ਏ. ਐੈੱਸ. ਆਈ. ਲੋਕਲ ਰੈਂਕ ਗੁਰਮੀਤ ਸਿੰਘ (2053 ਪਟਿਆਲਾ) ਅਤੇ ਹੈੱਡ ਕਾਂਸਟੇਬਲ ਹਰਜਿੰਦਰ ਸਿੰਘ (1937 ਪਟਿਆਲਾ) ਨੂੰ ਸਾਂਝੇ ਤੌਰ 'ਤੇ 14 ਹਜ਼ਾਰ ਰੁਪਏ ਅਤੇ ਅਤੇ ਹੈੱਡ ਕਾਂਸਟੇਬਲ ਬਲਜਿੰਦਰ ਸਿੰਘ ਨੂੰ (1461 ਪਟਿਆਲਾ) ਨੂੰ 25 ਹਜ਼ਾਰ ਰੁਪਏ ਰਿਸ਼ਵਤ ਲੈਣ ਕਾਰਣ ਨੌਕਰੀ ਤੋਂ ਡਿਸਮਿਸ ਕੀਤਾ ਗਿਆ ਹੈ।
     

ਇਹ ਹਨ ਨਸ਼ਿਆਂ ਦੇ ਮਾਮਲੇ 'ਚ ਸ਼ਾਮਲ ਮੁਲਾਜ਼ਮ

  • ਹੈੱਡ ਕਾਂਸਟੇਬਲ ਅਮਰਜੀਤ ਸਿੰਘ (2943 ਪਟਿਆਲਾ)
  • ਕਾਂਸਟੇਬਲ ਨਰਿੰਦਰਪਾਲ ਸਿੰਘ (2381 ਪਟਿਆਲਾ)
  • ਕਾਂਸਟੇਬਲ ਗੁਰਪ੍ਰਤਾਪ ਸਿੰਘ (1217 ਪਟਿਆਲਾ)

Baljit Singh

Content Editor

Related News