ਤਰਨਤਾਰਨ ਦੀ ਜੇਲ੍ਹ ਅੰਦਰੋਂ 11 ਤੰਬਾਕੂ ਪੁੜੀਆਂ, 4 ਬੰਡਲ ਬੀੜੀਆਂ ਸਣੇ ਇਹ ਸਾਮਾਨ ਬਰਾਮਦ
Friday, Jan 31, 2025 - 06:52 PM (IST)
![ਤਰਨਤਾਰਨ ਦੀ ਜੇਲ੍ਹ ਅੰਦਰੋਂ 11 ਤੰਬਾਕੂ ਪੁੜੀਆਂ, 4 ਬੰਡਲ ਬੀੜੀਆਂ ਸਣੇ ਇਹ ਸਾਮਾਨ ਬਰਾਮਦ](https://static.jagbani.com/multimedia/2016_8image_18_11_130980094tobacco.jpg)
ਤਰਨਤਾਰਨ (ਰਮਨ)-ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਆਏ ਦਿਨ ਨਸ਼ੀਲੇ ਪਦਾਰਥ, ਮੋਬਾਇਲ ਫੋਨ ਅਤੇ ਹੋਰ ਸਾਮਾਨ ਬਰਾਮਦ ਹੋਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਇਸ ਦੀ ਇਕ ਹੋਰ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਜੇਲ੍ਹ ਪ੍ਰਸ਼ਾਸਨ ਵੱਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਇਕ ਵਾਰ ਫਿਰ ਤੋਂ ਵੱਡੀ ਮਾਤਰਾ ਵਿਚ ਤੰਬਾਕੂ, ਬੀੜੀਆਂ, ਸਿਗਰੇਟ, ਹੀਟਰ ਦੇ ਸਪਰਿੰਗ, ਮੋਬਾਇਲ ਫੋਨ ਆਦਿ ਬਰਾਮਦ ਕੀਤੇ ਗਏ ਹਨ। ਜਿਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ ਦੋ ਵਿਅਕਤੀਆਂ ਨੂੰ ਨਾਮਜ਼ਦ ਕਰਦੇ ਹੋਏ ਅਗਲੇਰੀ ਜਾਂਚ ਆਰੰਭ ਕਰ ਦਿੱਤੀ ਗਈ ਹੈ।
ਜਾਣਕਾਰੀ ਦੇ ਅਨੁਸਾਰ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਸੁਸ਼ੀਲ ਕੁਮਾਰ ਵੱਲੋਂ ਜੇਲ੍ਹ ਦੀ ਵਾਰਡ ਨੰਬਰ ਨੌ ਦੀ ਬੈਰਕ ਨੰਬਰ-6 ਵਿਚ ਚੈਕਿੰਗ ਦੌਰਾਨ 11 ਤੰਬਾਕੂ ਪੁੜੀਆਂ, 4 ਬੰਡਲ ਬੀੜੀਆਂ, ਇਕ ਡੱਬੀ ਸਿਗਰੇਟ, ਇਕ ਹੀਟਰ ਦਾ ਸਪਰਿੰਗ, ਇਕ ਈਅਰਫੋਨ, ਇਕ ਡਾਟਾ ਕੇਬਲ ਅਤੇ ਵਾਰਡ ਨੰਬਰ-9 ਦੀ ਬੈਰਕ ਨੰਬਰ-6 ਅੰਦਰ ਮੌਜੂਦ ਹਰਪ੍ਰੀਤ ਸਿੰਘ ਉਰਫ਼ ਹੈਪੀ ਅਤੇ ਗੁਰਦੇਵ ਸਿੰਘ ਪਾਸੋਂ 2 ਫੋਨ ਸਮੇਤ ਸਿਮ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ : ਜਲੰਧਰ 'ਚ ਚੱਲੀ ਗੋਲ਼ੀ, ਮਿੰਟਾਂ 'ਚ ਪੈ ਗਈਆਂ ਭਾਜੜਾਂ, ਸੋਸ਼ਲ ਮੀਡੀਆ 'ਤੇ ਪੈ ਗਈ ਪੋਸਟ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਗੋਇੰਦਵਾਲ ਸਾਹਿਬ ਅਤੁਲ ਸੋਨੀ ਨੇ ਦੱਸਿਆ ਕਿ ਇਸ ਮਾਮਲੇ ਵਿਚ ਸੁਸ਼ੀਲ ਕੁਮਾਰ ਸਹਾਇਕ ਸੁਪਰਡੈਂਟ ਦੇ ਬਿਆਨਾਂ ਹੇਠ ਹਰਪ੍ਰੀਤ ਸਿੰਘ ਉਰਫ਼ ਹੈਪੀ ਪੁੱਤਰ ਗੁਰਮੁਖ ਸਿੰਘ ਵਾਸੀ ਨੌਸ਼ਹਿਰਾ ਅਤੇ ਗੁਰਦੇਵ ਸਿੰਘ ਉਰਫ਼ ਸੋਨੀ ਪੁੱਤਰ ਜੋਗਿੰਦਰ ਸਿੰਘ ਵਾਸੀ ਫੈਲੋਕੇ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਮਾਪਿਆਂ ਦੇ 20 ਸਾਲਾ ਪੁੱਤ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e