ਦਿੱਲੀ ਦੀ ਤਿਹਾੜ ਜੇਲ੍ਹ ਤੋਂ ਰਿਹਾਅ ਹੋ ਕੇ ਆਏ ਜ਼ਿਲ੍ਹਾ ਮੋਗਾ ਦੇ 11 ਨੌਜਵਾਨ
Saturday, Mar 06, 2021 - 05:30 PM (IST)
ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਕਿਸਾਨ ਅੰਦੋਲਨ ਦੌਰਾਨ ਦਿੱਲੀ ਵਿਖੇ 26 ਜਨਵਰੀ ਨੂੰ ਜ਼ਿਲ੍ਹਾ ਮੋਗਾ ਦੇ ਗਿ੍ਰਫ਼ਤਾਰ 11 ਨੌਜਵਾਨ ਅੱਜ ਰਿਹਾਅ ਹੋ ਕੇ ਅੱਜ ਬਰਨਾਲਾ ਪੁੱਜੇ ਅਤੇ ਅਕਾਲੀ ਆਗੂ ਦਵਿੰਦਰ ਸਿੰਘ ਬੀਹਲਾ ਦੇ ਦਫ਼ਤਰ ਵਿਚ ਗਏ। ਜਿਥੇ ਅਕਾਲੀ ਵਰਕਰਾਂ ਨੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ। ਇਸ ਸਬੰਧੀ ਗੱਲਬਾਤ ਕਰਦਿਆਂ ਸੀਨੀਅਰ ਅਕਾਲੀ ਆਗੂ ਦਵਿੰਦਰ ਸਿੰਘ ਬੀਹਲਾ ਨੇ ਕਿਹਾ ਕਿ 26 ਜਨਵਰੀ ਨੂੰ ਇਨ੍ਹਾਂ ਨੌਜਵਾਨਾਂ ਨੂੰ ਦਿੱਲੀ ਪੁਲਸ ਨੇ ਗਿ੍ਰਫਤਾਰ ਕਰ ਲਿਆ ਸੀ ਅਤੇ ਤਿਹਾੜ ਜੇਲ੍ਹ ਵਿਚ ਭੇਜ ਦਿੱਤਾ ਸੀ। ਇਨ੍ਹਾਂ ਨੌਜਵਾਨਾਂ ਦੀ ਰਿਹਾਈ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਵਿਸ਼ੇਸ਼ ਯਤਨ ਕੀਤੇ ਅਤੇ ਵਕੀਲ ਕਰਕੇ ਇਨ੍ਹਾਂ ਨੂੰ ਰਿਹਾਅ ਕਰਵਾਇਆ। 2 ਫਰਵਰੀ ਨੂੰ ਇਹ ਨੌਜਵਾਨ ਰਿਹਾਅ ਹੋ ਗਏ ਸਨ।
ਇਹ ਵੀ ਪੜ੍ਹੋ : ਪਿੰਡ ਖੁੰਡੇ ਹਲਾਲ ਬਣਿਆ ਲੋਕਾਂ ਲਈ ਮਾਰਗਦਰਸ਼ਨ, ਕੂੜੇ ਕਰਕਟ ਤੋਂ ਖ਼ਾਦ ਤਿਆਰ ਕਰਨ ਲਈ ਲਗਾਇਆ ਪ੍ਰੋਜੈਕਟ
ਰਿਹਾਅ ਹੋਣ ਮਗਰੋਂ ਫਿਰ ਤੋਂ ਇਹ ਨੌਜਵਾਨ ਦਿੱਲੀ ਬਾਰਡਰ ’ਤੇ ਕਿਸਾਨਾਂ ਨਾਲ ਧਰਨੇ ਵਿਚ ਸ਼ਾਮਲ ਹੋ ਗਏ। ਅੱਜ ਉਹ ਦਿੱਲੀ ਤੋਂ ਸਿੱਧੇ ਮੇਰੇ ਦਫਤਰ ਪੁੱਜੇ। ਜਿਥੇ ਅਕਾਲੀ ਵਰਕਰਾਂ ਨੇ ਉਹਨਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਕਿਸਾਨਾਂ ਦੇ ਸੰਘਰਸ਼ ਨਾਲ ਮੋਢੇ ਨਾਲ ਮੋਢਾ ਲਗਾਕੇ ਖੜ੍ਹਾ ਹੈ। ਉਹ ਵੀ ਦਿੱਲੀ ਬਾਰਡਰ ’ਤੇ ਕਿਸਾਨਾਂ ਦੇ ਸੰਘਰਸ਼ ਵਿਚ ਸ਼ਾਮਲ ਹੋਏ ਸਨ। ਇਨ੍ਹਾਂ ਨੌਜਵਾਨਾਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਫਿਰ ਤੋਂ ਦਿੱਲੀ ਧਰਨੇ ਵਿਚ ਸ਼ਾਮਲ ਹੋਣ ਲਈ ਜਾਵਾਂਗੇ। ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਅਸੀਂ ਇਸੇ ਤਰ੍ਹਾਂ ਨਾਲ ਸੰਘਰਸ਼ ਕਰਦੇ ਰਹਾਂਗੇ। ਇਸ ਮੌਕੇ ’ਤੇ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਸੰਧੂ, ਰਾਜ ਧੌਲਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਢਿਲੋਂ, ਸੁਖਪਾਲ ਰੁਪਾਣਾ, ਕੌਂਸਲਰ ਧਰਮ ਸਿੰਘ ਫੌਜੀ, ਅਕਾਲੀ ਦਲ ਦਿਹਾਤੀ ਦੇ ਜਿਲ੍ਹਾ ਪ੍ਰਧਾਨ ਟੇਕ ਸਿੰਘ ਧਨੌਲਾ ਆਦਿ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਮੁੱਖ ਮੰਤਰੀ ਦੀ ਅਗਵਾਈ ਵਿਚ ਸਦਨ ਨੇ ਕੇਂਦਰ ਤੋਂ ਕੀਤੀਂ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ
ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ