ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 129ਵੇਂ ਦਿਨ 111 ਨਸ਼ਾ ਸਮੱਗਲਰ ਗ੍ਰਿਫ਼ਤਾਰ
Wednesday, Jul 09, 2025 - 11:46 AM (IST)

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 129ਵੇਂ ਦਿਨ ਪੰਜਾਬ ਪੁਲਸ ਨੇ ਸੂਬੇ ਭਰ ਦੇ 180 ਬੱਸ ਅੱਡਿਆਂ ’ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਇਹ ਮੁਹਿੰਮ ਸਾਰੇ 28 ਪੁਲਸ ਜ਼ਿਲ੍ਹਿਆਂ ’ਚ ਚਲਾਈ ਗਈ। ਇਸ ਸੂਬਾ ਪੱਧਰੀ ਕਾਰਵਾਈ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਪੈਸ਼ਲ ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੂਬੇ ਦੇ ਸਾਰੇ ਬੱਸ ਅੱਡਿਆਂ ’ਤੇ ਚਲਾਈ ਗਈ ਮੁਹਿੰਮ ਦੌਰਾਨ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ।
ਇਹ ਵੀ ਪੜ੍ਹੋ: ਸਾਵਧਾਨ! ਦਰਵਾਜ਼ਾ ਖੜ੍ਹਕਾ ਸ਼ਰੇਆਮ ਘਰ ਵੜੇ ਲੁਟੇਰੇ, ਇਕੱਲਾ ਜਵਾਕ ਵੇਖ ਮੱਥੇ 'ਤੇ ਰੱਖ 'ਤੀ ਪਿਸਤੌਲ, ਫਿਰ ...
ਇਸ ਤੋਂ ਇਲਾਵਾ ਪੁਲਸ ਟੀਮਾਂ ਨੇ 458 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਤਹਿਤ ਸੂਬੇ ਭਰ ’ਚ 84 ਐੱਫ਼. ਆਈ. ਆਰਜ਼. ਦਰਜ ਕਰਨ ਤੋਂ ਬਾਅਦ 111 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਨਾਲ 129 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ ਨਸ਼ਾ ਸਮੱਗਲਰਾਂ ਦੀ ਗਿਣਤੀ 21,026 ਹੋ ਗਈ ਹੈ। ਛਾਪੇਮਾਰੀ ਉਪਰੰਤ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਸਮੱਗਲਰਾਂ ਦੇ ਕਬਜ਼ੇ ’ਚੋਂ 41.3 ਕਿੱਲੋ ਹੈਰੋਇਨ, 1.7 ਕਿੱਲੋ ਅਫ਼ੀਮ ਅਤੇ 23,980 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਬਠਿੰਡਾ, ਮਾਨਸਾ, ਬਰਨਾਲਾ, ਪਟਿਆਲਾ, ਸੰਗਰੂਰ ਤੇ ਮੋਹਾਲੀ ਜ਼ਿਲਿਆਂ ਦੀਆਂ ਵੱਖ-ਵੱਖ ਜੇਲ੍ਹਾਂ ’ਚ ਵੀ ਤਲਾਸ਼ੀ ਮੁਹਿੰਮ ਚਲਾਈ ਗਈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਹਾਦਸਾ, ਬੱਸ ਤੇ ਕਾਰ ਵਿਚਾਲੇ ਭਿਆਨਕ ਟੱਕਰ, 6 ਲੋਕਾਂ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e