''ਯੁੱਧ ਨਸ਼ਿਆਂ ਵਿਰੁੱਧ'' ਤਹਿਤ 102ਵੇਂ ਦਿਨ 113 ਨਸ਼ਾ ਸਮੱਗਲਰ, 1.5 ਕਿੱਲੋ ਹੈਰੋਇਨ ਨਾਲ ਕਾਬੂ

Thursday, Jun 12, 2025 - 10:37 AM (IST)

''ਯੁੱਧ ਨਸ਼ਿਆਂ ਵਿਰੁੱਧ'' ਤਹਿਤ 102ਵੇਂ ਦਿਨ 113 ਨਸ਼ਾ ਸਮੱਗਲਰ, 1.5 ਕਿੱਲੋ ਹੈਰੋਇਨ ਨਾਲ ਕਾਬੂ

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ 102ਵੇਂ ਦਿਨ ਪੰਜਾਬ ਪੁਲਸ ਨੇ 113 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ ਅਤੇ 15,040 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 102 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ ਨਸ਼ਾ ਸਮੱਗਲਰਾਂ ਦੀ ਗਿਣਤੀ 16,982 ਹੋ ਗਈ ਹੈ।

ਇਹ ਵੀ ਪੜ੍ਹੋ: ਆਪ੍ਰੇਸ਼ਨ 'ਬੁਲਡੋਜ਼ਰ' ਨੇ ਡਰੱਗ ਨੈੱਟਵਰਕ ਦੀ ਕਮਰ ਤੋੜੀ, ਹੁਣ ਖੇਡਾਂ ਭਵਿੱਖ ਦਾ ਨਿਰਮਾਣ ਕਰਨਗੀਆਂ : ਅਰਵਿੰਦ ਕੇਜਰੀਵਾਲ

ਸਪੈਸ਼ਲ ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 96 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਸ ਟੀਮਾਂ ਨੇ ਪੂਰੇ ਸੂਬੇ ’ਚ 505 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਤਹਿਤ ਪੂਰੇ ਸੂਬੇ ’ਚ 83 ਐੱਫ਼. ਆਈ. ਆਰਜ਼. ਦਰਜ ਕੀਤੀਆਂ ਗਈਆਂ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 525 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ। ਨਾਲ ਹੀ 93 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

ਇਹ ਵੀ ਪੜ੍ਹੋ: ਜਲੰਧਰ 'ਚ CM ਮਾਨ ਵੱਲੋਂ ਬਰਲਟਨ ਪਾਰਕ ਸਪੋਰਟਸ ਹੱਬ ਦਾ ਉਦਘਾਟਨ, ਅੰਮ੍ਰਿਤਸਰ ਲਈ ਵੀ ਕੀਤਾ ਵੱਡਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News