''ਯੁੱਧ ਨਸ਼ਿਆਂ ਵਿਰੁੱਧ'' ਮੁਹਿੰਮ ਦੇ 299ਵੇਂ ਦਿਨ 115 ਨਸ਼ਾ ਸਮੱਗਲਰ ਗ੍ਰਿਫ਼ਤਾਰ
Friday, Dec 26, 2025 - 11:01 AM (IST)
ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ 299ਵੇਂ ਦਿਨ ਪੰਜਾਬ ਪੁਲਸ ਨੇ 285 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ’ਚ 87 ਐੱਫ਼. ਆਈ. ਆਰਜ਼. ਦਰਜ ਕਰਕੇ 115 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਫੜੇ ਗਏ ਨਸ਼ਾ ਸਮੱਗਲਰਾਂ ਦੇ ਕਬਜ਼ੇ ’ਚੋਂ 268 ਗ੍ਰਾਮ ਹੈਰੋਇਨ, 1860 ਨਸ਼ੀਲੀਆਂ ਗੋਲ਼ੀਆਂ/ਕੈਪਸੂਲ ਅਤੇ 6700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 276 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਅਤੇ 30 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
ਇਹ ਵੀ ਪੜ੍ਹੋ: ਪਾਕਿ ਰੇਂਜਰਸ ਵੱਲੋਂ ਗ੍ਰਿਫ਼ਤਾਰ ਸ਼ਾਹਕੋਟ ਦੇ ਨੌਜਵਾਨ ਬਾਰੇ ਹੈਰਾਨੀਜਨਕ ਖ਼ੁਲਾਸੇ! ਅੱਤਵਾਦੀ ਰਿੰਦਾ ਦੇ ਪਿੰਡ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
