1,17,346 ਵਿਦਿਆਰਥੀਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਵਲੋਂ ਜਾਰੀ ਹੋਈ ਸਕਾਲਰਸ਼ਿਪ

06/08/2024 6:42:51 PM

ਚੰਡੀਗੜ੍ਹ (ਬਿਊਰੋ) : ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐੱਸ.ਸੀ ਸਟੂਡੈਂਟਸ ਸਕੀਮ ਸਾਲ 2023-24 ਦੇ ਬਕਾਇਆ ਰਹਿੰਦੇ 1,17,346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਰਾਜ ਸਰਕਾਰ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ  ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਅਨੂਸੂਚਿਤ ਜਾਤੀ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਮੁੱਖ ਟੀਚਾ ਅਤਿ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਪੂਰੀ ਕਰਨ ਲਈ ਸਹਾਇਤਾ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ  ਦੇ ਵਿਦਿਆਰਥੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ।

ਇਹ ਖ਼ਬਰ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਹਲਕਿਆਂ ਦੇ ਵਿਧਾਇਕਾਂ ਨਾਲ ਕੀਤੀ ਮੀਟਿੰਗ, ਦਿੱਤੇ ਇਹ ਨਿਰਦੇਸ਼ 

ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇਗਾ। ਮੰਤਰੀ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਕੀਤੀ ਜਾਂਦੀ ਹੈ।

ਇਹ ਖ਼ਬਰ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਹਾਰਨ ਵਾਲੇ ਪੰਜਾਬ ਦੇ ਨੇਤਾਵਾਂ ’ਚੋਂ ਸਿਰਫ਼ ਚੰਨੀ ਨੂੰ ਮਿਲੀ ਲੋਕ ਸਭਾ ’ਚ ਐਂਟਰੀ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Anuradha

Content Editor

Related News