ਅੰਤਰਰਾਸ਼ਟਰੀ ਸਰਹੱਦ ਤੋਂ 12.15 ਕਰੋੜ ਦੀ ਹੈਰੋਇਨ ਬਰਾਮਦ

04/11/2021 1:59:09 AM

ਫਿਰੋਜ਼ਪੁਰ, (ਮਲਹੋਤਰਾ)– ਸੀਮਾ ਸੁਰੱਖਿਆ ਬਲ ਨੇ ਅੰਤਰਰਾਸ਼ਟਰੀ ਸਰਹੱਦ ’ਤੇ 12.15 ਕਰੋੜ ਰੁਪਏ ਦੀ 2.430 ਕਿਲੋ ਹੈਰੋਇਨ ਫੜ੍ਹੀ ਹੈ। ਬਲ ਅਧਿਕਾਰੀਆਂ ਨੇ ਦੱਸਿਆ ਕਿ 124 ਬਟਾਲੀਅਨ ਦੇ ਜਵਾਨਾਂ ਵੱਲੋਂ ਕੰਡਿਆਲੀ ਤਾਰ ਪਾਰ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਚਾਰ ਪੈਕੇਟ ਬਰਾਮਦ ਕੀਤੇ ਗਏ ਹਨ, ਜਿਨਾਂ ’ਚ ਹੈਰੋਇਨ ਭਰੀ ਹੋਈ ਸੀ।

ਇਹ ਵੀ ਪੜ੍ਹੋ: ਪੰਜਾਬ 'ਚ ਸ਼ਨੀਵਾਰ ਨੂੰ ਕੋਰੋਨਾ ਦੇ 3294 ਨਵੇਂ ਮਾਮਲੇ ਆਏ ਸਾਹਮਣੇ, 58 ਦੀ ਮੌਤ

ਅਧਿਕਾਰੀਆਂ ਅਨੁਸਾਰ ਬਰਾਮਦ ਹੈਰੋਇਨ ਦਾ ਵਜ਼ਨ 2.430 ਕਿਲੋ ਹੈ ਤੇ ਇਸ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਕਰੀਬ 12.15 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ: ਕੋਟਕਪੂਰਾ ਗੋਲੀਕਾਂਡ : ਹਾਈਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਵੇਗੀ ਕੈਪਟਨ ਸਰਕਾਰ

ਉਨ੍ਹਾਂ ਦੱਸਿਆ ਕਿ ਇਸ ਸਾਲ ਦੌਰਾਨ ਪੰਜਾਬ ਫਰੰਟੀਅਰ ’ਤੇ ਹੁਣ ਤੱਕ ਕੁੱਲ 158.638 ਕਿਲੋ ਹੈਰੋਇਨ ਫੜ੍ਹੀ ਜਾ ਚੁੱਕੀ ਹੈ।

Bharat Thapa

This news is Content Editor Bharat Thapa