12 ਬੋਰ ਦੇਸੀ ਪਿਸਤੌਲ ਅਤੇ ਜਿੰਦਾ ਕਾਰਤੂਸ ਬਰਾਮਦ ਹੋਣ ''ਤੇ ਦੋ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ

Monday, Feb 12, 2018 - 04:14 PM (IST)

12 ਬੋਰ ਦੇਸੀ ਪਿਸਤੌਲ ਅਤੇ ਜਿੰਦਾ ਕਾਰਤੂਸ ਬਰਾਮਦ ਹੋਣ ''ਤੇ ਦੋ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ

ਸੰਗਰੂਰ (ਵਿਵੇਕ ਸਿੰਧਵਾਨੀ, ਰਵੀ) : ਥਾਣਾ ਮੂਨਕ ਦੀ ਪੁਲਸ ਨੇ 12 ਬੋਰ ਦੇਸੀ ਪਿਸਤੌਲ ਸਮੇਤ ਜਿੰਦਾ ਕਾਰਤੂਸ ਬਰਾਮਦ ਕਰਦੇ ਹੋਏ ਦੋ ਅਣਪਛਾਤੇ ਵਿਅਕਤੀਆਂ 'ਤੇ ਕੇਸ ਦਰਜ ਕੀਤਾ ਹੈ। 
ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਮੇਨ ਬਾਜ਼ਾਰ ਮੂਨਕ ਤੋਂ ਪੀਰ ਬਾਬਾ ਵਾਲੀ ਗਲੀ ਨੂੰ ਜਾ ਰਹੇ ਸਨ, ਜਦੋਂ ਪੀਰ ਬਾਬਾ ਦੇ ਕੋਲ ਪਹੁੰਚੇ ਤਾਂ ਦੋ ਅਣਪਛਾਤੇ ਵਿਅਕਤੀ ਆਪਣੇ ਮੋਟਰਸਾਇਕਲ 'ਤੇ ਸਵਾਰ ਹੋ ਕੇ ਮੌਕੇ ਤੋਂ ਫਰਾਰ ਹੋ ਗਏ ਤੇ ਜਾਂਦੇ ਸਮੇਂ ਇਕ ਵਜ਼ਨਦਾਰ ਲਿਫਾਫਾ ਸੁੱਟ ਗਏ। ਪੁਲਸ ਪਾਰਟੀ ਵਲੋਂ ਲਿਫਾਫੇ ਨੂੰ ਚੈਕ ਕਰਨ 'ਤੇ ਉਸ ਤੋਂ 12 ਬੋਰ ਦੇਸੀ ਪਿਸਤੌਲ ਸਮੇਤ ਜਿੰਦਾ ਕਾਰਤੂਸ ਬਰਾਮਦ ਹੋਏ। ਪੁਲਸ ਨੇ ਦੋ ਅਣਪਛਾਤੇ ਵਿਅਕਤੀਆਂ 'ਤੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News