12 ਬੋਤਲਾਂ ਸ਼ਰਾਬ ਬਰਾਮਦ
Tuesday, Dec 19, 2017 - 01:00 AM (IST)

ਬਟਾਲਾ, (ਸੈਂਡੀ)– ਥਾਣਾ ਸਿਟੀ ਦੀ ਪੁਲਸ ਨੇ ਦੋ ਸਕੂਟਰੀ ਸਵਾਰ ਵਿਅਕਤੀਆਂ ਕੋਲੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਹੌਲਦਾਰ ਜਰਮਨਜੀਤ ਸਿੰਘ ਨੇ ਦੱਸਿਆ ਕਿ ਗਾਂਧੀ ਚੌਕ ਬਟਾਲਾ ਵਿਖੇ ਨਾਕਾਬੰਦੀ ਦੌਰਾਨ ਸੁਖਵਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਗਰੀਨ ਐਵੇਨਿਊ ਬਟਾਲਾ ਤੇ ਅਨਿਲ ਕੁਮਾਰ ਪੁੱਤਰ ਪਵਨ ਕੁਮਾਰ ਵਾਸੀ ਨਹਿਰੂ ਗੇਟ ਕੋਲੋਂ 12 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ। ਉਕਤ ਦੋਵੇਂ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਦਿੱਤਾ ਹੈ।