12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ
Friday, Jan 12, 2018 - 12:33 AM (IST)
ਬਟਾਲਾ, (ਬੇਰੀ, ਸੈਂਡੀ)- ਥਾਣਾ ਕਿਲਾ ਲਾਲ ਸਿੰਘ ਦੀ ਪੁਲਸ ਨੇ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਐੱਚ. ਸੀ. ਮੈਨੂੰਅਲ ਮਸੀਹ ਨੇ ਦੱਸਿਆ ਕਿ ਬੀਤੀ ਸ਼ਾਮ ਉਨ੍ਹਾਂ ਗੁਪਤ ਸੂਚਨਾ ਦੇ ਆਧਾਰ 'ਤੇ ਲਖਵਿੰਦਰ ਕੌਰ ਪਤਨੀ ਬਲਕਾਰ ਸਿੰਘ ਵਾਸੀ ਧਰਮਕੋਟ ਬੱਗਾ ਦੇ ਘਰ ਰੇਡ ਕਰ ਕੇ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਉਕਤ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਇਸਨੂੰ ਅਦਾਲਤ 'ਚ ਪੇਸ਼ ਕਰਨ ਉਪਰੰਤ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਹੈ।