ਤਰਨਤਾਰਨ ’ਚ ਕੇਂਦਰੀ ਬਲਾਂ ਦੀਆਂ 12 ਕੰਪਨੀਆਂ ਤਾਇਨਾਤ, ਸੁਰੱਖਿਆ ਦੇ ਪੁਖ਼ਤਾ ਪ੍ਰਬੰਧ
Monday, Nov 10, 2025 - 10:07 AM (IST)
ਚੰਡੀਗੜ੍ਹ (ਅੰਕੁਰ) : ਤਰਨਤਾਰਨ ਵਿਧਾਨ ਸਭਾ ਹਲਕੇ ’ਚ 11 ਨਵੰਬਰ ਨੂੰ ਜ਼ਿਮਨੀ ਚੋਣ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਦੱਸਿਆ ਕਿ ਹਲਕੇ ’ਚ ਕੇਂਦਰੀ ਹਥਿਆਰਬੰਦ ਪੁਲਸ ਬਲਾਂ ਦੀਆਂ 12 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ, ਜੋ ਕਿਸੇ ਵੀ ਜ਼ਿਮਨੀ ਚੋਣ ’ਚ ਚੋਣ ਕਮਿਸ਼ਨ ਵੱਲੋਂ ਹੁਣ ਤੱਕ ਦੀਆਂ ਸਭ ਤੋਂ ਵੱਡੀਆਂ ਤਾਇਨਾਤੀਆਂ ਵਿਚੋਂ ਇਕ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਵਿਦਿਆਰਥੀਆਂ ਨੂੰ ਮਿਲਿਆ GOLDEN CHANCE! ਹੋਇਆ ਵੱਡੀ ਸਕੀਮ ਦਾ ਐਲਾਨ
222 ਪੋਲਿੰਗ ਸਟੇਸ਼ਨਾਂ ਨੂੰ ਕਵਰ ਕਰਦਿਆਂ ਸਾਰੇ 114 ਪੋਲਿੰਗ ਸਟੇਸ਼ਨ ਸਥਾਨਾਂ 'ਤੇ ਕੇਂਦਰੀ ਬਲਾਂ ਦੇ ਜਵਾਨ ਤਾਇਨਾਤ ਰਹਿਣਗੇ। ਕੇਂਦਰੀ ਬਲਾਂ ਤੋਂ ਇਲਾਵਾ ਸਾਰੇ ਪੋਲਿੰਗ ਸਟੇਸ਼ਨਾਂ ਉੱਤੇ ਸੀ. ਸੀ. ਟੀ. ਵੀ. ਕੈਮਰੇ ਤੇ ਵੈੱਬਕਾਸਟਿੰਗ ਦਾ ਪ੍ਰਬੰਧ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਬੁਢਾਪਾ ਪੈਨਸ਼ਨ ਲੈਣ ਵਾਲਿਆਂ ਲਈ ਰਾਹਤ ਭਰੀ ਖ਼ਬਰ, ਲੱਖਾਂ ਬਜ਼ੁਰਗਾਂ ਨੂੰ ਮਿਲਿਆ ਲਾਭ
ਇਨ੍ਹਾਂ ਦੀ ਨਿਗਰਾਨੀ ਰਿਟਰਨਿੰਗ ਅਧਿਕਾਰੀ, ਜ਼ਿਲ੍ਹਾ ਚੋਣ ਅਧਿਕਾਰੀ ਅਤੇ ਮੁੱਖ ਚੋਣ ਅਧਿਕਾਰੀ ਪੱਧਰ ’ਤੇ ਚੋਣ ਕਮਿਸ਼ਨ ਦੀ ਦੇਖ-ਰੇਖ ਹੇਠ ਕੀਤੀ ਜਾਵੇਗੀ। ਸਾਰੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨ ਸਥਾਨਾਂ ਨੂੰ 46 ਮਾਈਕ੍ਰੋ ਆਬਜ਼ਰਵਰ ਵੀ ਕਵਰ ਕਰਨਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
