50 ਕਿਲੋ ਹੈਰੋਇਨ ਖੇਪ ਮਾਮਲਾ: ਨਸ਼ਾ ਤਸਕਰ ਮਲਕੀਅਤ ਕਾਲੀ ਦੇ ਪਿੰਡ ਤੋਂ 12 ਕਿਲੋ ਹੋਰ ਹੈਰੋਇਨ ਬਰਾਮਦ

Saturday, Sep 09, 2023 - 07:52 PM (IST)

50 ਕਿਲੋ ਹੈਰੋਇਨ ਖੇਪ ਮਾਮਲਾ: ਨਸ਼ਾ ਤਸਕਰ ਮਲਕੀਅਤ ਕਾਲੀ ਦੇ ਪਿੰਡ ਤੋਂ 12 ਕਿਲੋ ਹੋਰ ਹੈਰੋਇਨ ਬਰਾਮਦ

ਗੁਰਾਇਆ (ਮੁਨੀਸ਼ ਬਾਵਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਪੰਜਾਬ ਪੁਲਸ ਨੇ ਗ੍ਰਿਫ਼ਤਾਰ ਨਾਮੀ ਨਸ਼ਾ ਤਸਕਰ ਮਲਕੀਅਤ ਸਿੰਘ ਉਰਫ਼ ਕਾਲੀ ਵੱਲੋਂ ਆਪਣੇ ਪਿੰਡ ਟੇਂਡੀ ਵਾਲਾ ਵਿਖੇ ਦੱਸੇ 2 ਟਿਕਾਣਿਆਂ (6-6 ਕਿਲੋ) ਤੋਂ 12 ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਇਹ ਸਫ਼ਲਤਾ ਜਲੰਧਰ ਦਿਹਾਤੀ ਪੁਲਸ ਵੱਲੋਂ ਨਸ਼ਾ ਤਸਕਰ ਮਲਕੀਅਤ ਕਾਲੀ ਨੂੰ 9 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਤੋਂ 2 ਦਿਨਾਂ ਬਾਅਦ ਮਿਲੀ ਹੈ।

ਇਹ ਵੀ ਪੜ੍ਹੋ : Breaking News: ਡੇਰਾ ਬਾਬਾ ਨਾਨਕ ਨੇੜੇ ਪੁਲਸ ਤੇ ਗੈਂਗਸਟਰਾਂ ਵਿਚਾਲੇ ਹੋਈ ਫਾਇਰਿੰਗ, 5 ਗ੍ਰਿਫ਼ਤਾਰ

ਦੱਸਣਯੋਗ ਹੈ ਕਿ ਸਿਰਫ਼ 48 ਘੰਟਿਆਂ ਵਿੱਚ ਹੈਰੋਇਨ ਦੀ ਕੁਲ ਬਰਾਮਦਗੀ 21 ਕਿਲੋ ਹੋ ਗਈ ਹੈ। ਇਹ ਬਰਾਮਦਗੀ 50 ਕਿਲੋਗ੍ਰਾਮ ਹੈਰੋਇਨ ਦੀ ਖੇਪ, ਜੋ ਨਸ਼ਾ ਤਸਕਰ ਮਲਕੀਅਤ ਕਾਲੀ ਦੇ ਇਸ਼ਾਰੇ 'ਤੇ 3 ਤੈਰਾਕਾਂ ਦੁਆਰਾ ਪਾਕਿਸਤਾਨ ਤੋਂ ਲਿਆਂਦੀ ਗਈ ਸੀ, ਦਾ ਹੀ ਹਿੱਸਾ ਹੈ। ਪੁਲਸ ਟੀਮਾਂ ਨੇ ਇਕ ਤੈਰਾਕ ਜੋਗਾ ਸਿੰਘ ਸਮੇਤ ਘੱਟੋ-ਘੱਟ 5 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਪ੍ਰਭਾਵਸ਼ਾਲੀ ਢੰਗ ਨਾਲ ਹੁਣ ਤੱਕ 43.5 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਦਕਿ ਬਾਕੀ 2 ਤੈਰਾਕਾਂ ਗੁਰਦੀਪ ਸਿੰਘ ਉਰਫ਼ ਰੰਗੀ ਅਤੇ ਗੁਰਵਿੰਦਰ ਸਿੰਘ ਉਰਫ਼ ਮਸਤੰਗੀ ਦੋਵੇਂ ਵਾਸੀ ਪਿੰਡ ਟੇਂਡੀ ਵਾਲਾ ਜ਼ਿਲ੍ਹਾ ਫਿਰੋਜ਼ਪੁਰ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਹਰੀਕੇ ਹੈੱਡ ਵਰਕਸ ਦੀ ਫਿਰੋਜ਼ਪੁਰ ਫੀਡਰ ਨਹਿਰ 'ਚ ਫਸਿਆ ਘੜਿਆਲ, ਲੋਕ ਲੈ ਰਹੇ ਸੈਲਫੀਆਂ

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਦੋਸ਼ੀ ਮਲਕੀਅਤ ਕਾਲੀ ਨੇ ਖੁਲਾਸਾ ਕੀਤਾ ਕਿ ਸੌਦੇ ਅਨੁਸਾਰ ਖੇਪ ਵੇਚਣ ਤੋਂ ਬਾਅਦ ਇਨ੍ਹਾਂ ਤੈਰਾਕਾਂ ਨੂੰ 1 ਕਰੋੜ ਰੁਪਏ (2 ਲੱਖ ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ) ਦਿੱਤੇ ਕੀਤੇ ਜਾਣੇ ਸਨ, ਜਦਕਿ ਪਾਕਿ-ਅਧਾਰਤ ਹੈਦਰ ਅਲੀ ਨੂੰ ਹਵਾਲਾ ਜ਼ਰੀਏ 5 ਕਰੋੜ ਰੁਪਏ (10 ਲੱਖ ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ) ਭੇਜੇ ਜਾਣੇ ਸਨ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਕਿ ਤਕਰੀਬਨ 6.5 ਕਿਲੋ ਹੈਰੋਇਨ ਮੁਲਜ਼ਮ ਰੰਗੀ ਅਤੇ ਮਸਤੰਗੀ ਕੋਲ ਹੈ ਅਤੇ ਪੁਲਸ ਟੀਮਾਂ ਦੋਵਾਂ ਭਗੌੜੇ ਨਸ਼ਾ ਤਸਕਰਾਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ। ਇਸ ਸਬੰਧੀ ਥਾਣਾ ਗੁਰਾਇਆ ਵਿਖੇ ਐੱਨਡੀਪੀਐੱਸ ਐਕਟ ਦੀ ਧਾਰਾ 21-ਸੀ ਤਹਿਤ ਐੱਫ.ਆਈ.ਆਰ. ਨੰਬਰ 123 ਮਿਤੀ 07/09/2023 ਪਹਿਲਾਂ ਹੀ ਦਰਜ ਹੈ।

ਇਹ ਵੀ ਪੜ੍ਹੋ : 2 ਕਰੋੜ ਦੀ ਬਲੱਡ ਮਨੀ ਦੇ ਕੇ ਵਤਨ ਪਰਤਿਆ ਬਲਵਿੰਦਰ ਸਿੰਘ, ਕਿਹਾ- ਪੰਜਾਬੀਆਂ ਦਾ ਰਹਾਂਗਾ ਸਦਾ ਕਰਜ਼ਦਾਰ

ਹੁਣ ਤੱਕ ਦੀ ਰਿਕਵਰੀ

ਜਲੰਧਰ ਦਿਹਾਤੀ ਪੁਲਸ ਨੇ ਪਾਕਿਸਤਾਨ ਤੋਂ 50 ਕਿਲੋ ਹੈਰੋਇਨ ਦੀ ਖੇਪ ਲਿਆਉਣ ਲਈ 3 ਤੈਰਾਕਾਂ ਨੂੰ ਭੇਜਣ ਵਾਲੇ ਵੱਡੇ ਨਸ਼ਾ ਤਸਕਰ ਮਲਕੀਅਤ ਸਿੰਘ ਉਰਫ਼ ਕਾਲੀ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਦੇ ਕਬਜ਼ੇ 'ਚੋਂ 21 ਕਿਲੋ (9+12 ਕਿਲੋ) ਹੈਰੋਇਨ ਬਰਾਮਦ ਕੀਤੀ। ਜਲੰਧਰ ਦਿਹਾਤੀ ਪੁਲਸ ਨੇ ਨਸ਼ਾ ਤਸਕਰ ਜੋਗਾ ਸਿੰਘ, ਜੋ ਹੈਰੋਇਨ ਦੀ ਖੇਪ ਲੈਣ ਲਈ ਤੈਰ ਕੇ ਪਾਕਿਸਤਾਨ ਦੇ ਅਧਿਕਾਰ ਖੇਤਰ ਵਿੱਚ ਗਿਆ ਸੀ, ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 8 ਕਿਲੋ ਹੈਰੋਇਨ ਬਰਾਮਦ ਕੀਤੀ ।

ਐੱਸ.ਐੱਸ.ਓ.ਸੀ. ਅੰਮ੍ਰਿਤਸਰ ਨੇ ਨਸ਼ਾ ਤਸਕਰ ਸ਼ਿੰਦਰ ਸਿੰਘ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ 13 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। 2 ਸਾਥੀਆਂ ਜਿਨ੍ਹਾਂ 'ਚ ਮਹਿਲਾ ਨਸ਼ਾ ਤਸਕਰ ਅਮਨਦੀਪ ਕੌਰ ਸ਼ਾਮਲ ਹੈ, ਨੂੰ 1 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਤੋਂ ਇਲਾਵਾ ਇਕ ਹੋਰ ਨਸ਼ਾ ਤਸਕਰ ਸ਼ਿੰਦਰਪਾਲ ਉਰਫ਼ ਪੱਪੂ ਨੂੰ ਮਹਿਤਪੁਰ ਤੋਂ 500 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News