ਵਿਦੇਸ਼ ਭੇਜਣ ਦੇ ਨਾਂ ''ਤੇ 12 ਲੱਖ 20 ਹਜ਼ਾਰ ਰੁਪਏ ਦੀ ਮਾਰੀ ਠੱਗੀ, ਕੇਸ ਦਰਜ

11/20/2017 6:17:30 AM

ਗੁਰਦਾਸਪੁਰ, (ਵਿਨੋਦ)- ਵਿਦੇਸ਼ ਭੇਜਣ ਦੇ ਨਾਂ 'ਤੇ 12 ਲੱਖ 20 ਹਜ਼ਾਰ ਰੁਪਏ ਦੀ ਠੱਗੀ ਕਰਨ ਦੇ ਦੋਸ਼ 'ਚ ਇਕ ਦੋਸ਼ੀ ਵਿਰੁੱਧ ਕੇਸ ਦਰਜ ਕੀਤਾ ਹੈ ਪਰ ਦੋਸ਼ੀ ਫਰਾਰ ਦੱਸਿਆ ਜਾਂਦਾ ਹੈ।ਧਾਰੀਵਾਲ ਪੁਲਸ ਸਟੇਸ਼ਨ ਇੰਚਾਰਜ ਅਮਨਦੀਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੀੜਤ ਵਿਅਕਤੀ ਗੁਰਮੁੱਖ ਸਿੰਘ ਪੁੱਤਰ ਰਾਮ ਸਿੰਘ ਨਿਵਾਸੀ ਪਿੰਡ ਕੰਗ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਨੇ ਅਤੇ ਇਕ ਹੋਰ ਵਿਅਕਤੀ ਬਲਦੇਵ ਸਿੰਘ ਨੇ ਆਪਣੇ-ਆਪਣੇ ਲੜਕਿਆਂ ਨੂੰ ਵਿਦੇਸ਼ ਭੇਜਣ ਲਈ ਦੋਸ਼ੀ ਸੁਖਦੇਵ ਸਿੰਘ ਨਿਵਾਸੀ ਸ਼ਾਹਪੁਰ ਜਾਜਨ ਨੂੰ 12 ਲੱਖ 20 ਹਜ਼ਾਰ ਰੁਪਏ ਦਿੱਤੇ ਸਨ ਪਰ ਦੋਸ਼ੀ ਨੇ ਸਾਡੇ ਲੜਕਿਆਂ ਨੂੰ ਗਲਤ ਢੰਗ ਨਾਲ ਦੁਬਈ ਭੇਜ ਦਿੱਤਾ। ਇਸ ਕਾਰਨ ਸਾਡੇ ਬੱਚਿਆਂ ਅਤੇ ਸਾਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਹੁਣ ਦੋਸ਼ੀ ਸਾਡੇ ਪੈਸੇ ਵਾਪਸ ਨਹੀਂ ਕਰ ਰਿਹਾ ਹੈ ਅਤੇ ਨਾ ਹੀ ਆਪਣੇ ਟ੍ਰੈਵਲ ਏਜੰਟ ਹੋਣ ਦਾ ਕੋਈ ਪ੍ਰਮਾਣ ਦੇ ਰਿਹਾ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਤੋਂ ਬਾਅਦ ਦੋਸ਼ੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਪਰ ਦੋਸ਼ੀ ਫਰਾਰ ਹੋਣ 'ਚ ਸਫਲ ਹੋ ਗਿਆ ਹੈ।


Related News