ਵਿਦੇਸ਼ ਭੇਜਣ ਦੇ ਨਾਂ ''ਤੇ 12 ਲੱਖ ਦੀ ਠੱਗੀ

Friday, Apr 17, 2026 - 04:18 PM (IST)

ਵਿਦੇਸ਼ ਭੇਜਣ ਦੇ ਨਾਂ ''ਤੇ 12 ਲੱਖ ਦੀ ਠੱਗੀ

ਬਠਿੰਡਾ (ਸੁਖਵਿੰਦਰ) : ਕੋਟਫੱਤਾ ਪੁਲਸ ਵਲੋਂ ਵਿਦੇਸ਼ ਭੇਜਣ ਦੇ ਨਾਂ 'ਤੇ ਇਕ ਵਿਅਕਤੀ ਨਾਲ 12 ਲੱਖ ਦੀ ਠੱਗੀ ਮਾਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਵਾਸੀ ਘਸੋਖਾਨਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਦੀ ਮੁਲਾਕਾਤ ਮੁਲਜ਼ਮ ਗੁਰਵਿੰਦਰ ਸਿੰਘ ਵਾਸੀ ਜੱਸੀ ਬਾਗ ਵਾਲੀ ਨਾਲ ਹੋਈ।

ਮੁਲਜ਼ਮ ਵਲੋਂ ਉਸ ਨੂੰ ਵਿਦੇਸ਼ ਇਟਲੀ ਭੇਜਣ ਦਾ ਝਾਂਸਾ ਦੇ ਕੇ ਆਪਣੀਆਂ ਗੱਲਾਂ 'ਚ ਫਸਾ ਲਿਆ ਅਤੇ ਉਸ ਤੋਂ 12 ਲੱਖ ਰੁਪਏ ਲੈ ਲਏ। ਇਸ ਤੋਂ ਬਾਅਦ ਮੁਲਜ਼ਮ ਵਲੋਂ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ। ਪੁਲਸ ਵਲੋਂ ਸ਼ਿਕਾਇਤ ਦੇ ਆਧਾਰ 'ਤੇ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
 


author

Babita

Content Editor

Related News