ਪੰਜਾਬ 'ਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਬੈਠੇ ਲੰਡਾ ਗਿਰੋਹ ਦੇ 12 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ

Tuesday, Apr 16, 2024 - 01:22 PM (IST)

ਕਪੂਰਥਲਾ (ਮਹਾਜਨ, ਭੂਸ਼ਣ)-ਜ਼ਿਲ੍ਹਾ ਪੁਲਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਪੂਰਥਲਾ ਅਤੇ ਨੇੜਲੇ ਇਲਾਕਿਆਂ ’ਚ ਲੋਕਾਂ ਨੂੰ ਧਮਕੀਆਂ ਦੇ ਕੇ ਫਿਰੌਤੀ ਦੀ ਮੰਗ ਕਰਨ ਵਾਲੇ ਲਖਵੀਰ ਸਿੰਘ ਉਰਫ਼ ਲੰਡਾ ਗਿਰੋਹ ਦੇ 12 ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 2 ਪਿਸਤੌਲ, ਇਕ ਰਿਵਾਲਵਰ, 26 ਰੌਂਦ ਜ਼ਿੰਦਾ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ।

ਐੱਸ. ਐੱਸ. ਪੀ. ਵਤਸਲਾ ਗੁਪਤਾ ਨੇ ਦੱਸਿਆ ਕਿ ਐੱਸ. ਪੀ. (ਡੀ.) ਸਰਬਜੀਤ ਰਾਏ, ਡੀ. ਐੱਸ. ਪੀ. (ਡੀ.) ਗੁਰਮੀਤ ਸਿੰਘ ਦੀ ਅਗਵਾਈ ਹੇਠ ਸੀ. ਆਈ. ਏ. ਸਟਾਫ਼ ਦੀ ਟੀਮ ਵੱਲੋਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨਾਲ ਸਾਂਝੇ ਤੌਰ ’ਤੇ ਚਲਾਏ ਆਪ੍ਰੇਸ਼ਨ ਦੌਰਾਨ ਲਖਵੀਰ ਸਿੰਘ ਉਰਫ਼ ਲੰਡਾ ਗਿਰੋਹ ਦੇ ਸਰਗਰਮ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਜਸਵੀਰ ਸਿੰਘ ਉਰਫ਼ ਜੱਸਾ, ਵਾਸੀ ਗਿੱਲ ਥਾਣਾ ਨਕੋਦਰ, ਮਨਿੰਦਰ ਸਿੰਘ ਵਾਸੀ ਪਿੰਡ ਚਿੱਟੀ, ਗੁਰਜੀਤ ਸਿੰਘ ਉਰਫ਼ ਗਿਆਨੀ ਵਾਸੀ ਮੁਹੱਲਾ ਕਮਾਲਪੁਰ ਨਕੋਦਰ, ਯੁਵਰਾਜ ਕੁਮਾਰ ਉਰਫ਼ ਕਾਲੂ ਵਾਸੀ ਮੁਹੱਲਾ ਧੀਰਾਂ, ਨਕੋਦਰ, ਅੰਗਰੇਜ਼ ਸਿੰਘ ਉਰਫ਼ ਗੇਜੀ ਵਾਸੀ ਘਾਣਕਾ ਜ਼ਿਲ੍ਹਾ ਸੰਗਰੂਰ, ਮਨਪ੍ਰੀਤ ਸਿੰਘ ਉਰਫ਼ ਗੋਲਡੀ ਵਾਸੀ ਹਰਕ੍ਰਿਸ਼ਨਪੁਰਾ, ਸੰਗਰੂਰ, ਧਰਮਿੰਦਰ ਸਿੰਘ ਉਰਫ਼ ਅਮਲੀ ਵਾਸੀ ਪਿੰਡ ਟੁੱਟਕਲਾਂ, ਜਲੰਧਰ, ਜਸਪ੍ਰੀਤ ਸਿੰਘ ਉਰਫ਼ ਜੱਸਾ ਵਾਸੀ ਕੋਟਲਾ ਲਹਿਲ, ਲਹਿਰਾਗਾਗਾ, ਬਲਵਿੰਦਰ ਸਿੰਘ ਉਰਫ਼ ਬਿੱਲਾ ਵਾਸੀ ਜੱਬੋਵਾਲ, ਸੁਲਤਾਨਪੁਰ ਲੋਧੀ, ਸੁਖਪ੍ਰੀਤ ਸਿੰਘ ਉਰਫ਼ ਸੁੱਖਾ ਵਾਸੀ ਢੰਡੋਵਾਲ, ਸ਼ਾਹਕੋਟ, ਹਰਜੀਤ ਸਿੰਘ ਉਰਫ਼ ਬਾਰੂ ਵਾਸੀ ਢੰਡੋਵਾਲ ਅਤੇ ਵਿਸ਼ਾਲ ਉਰਫ਼ ਬਿੱਲੀ ਵਾਸੀ ਢੰਡੋਵਾਲ ਵਜੋਂ ਹੋਈ ਹੈ।

ਇਹ ਵੀ ਪੜ੍ਹੋ- ਲੋਕ ਸਭਾ ਚੋਣਾਂ: ਇਕ ਵਾਰ ਫਿਰ ਜ਼ਰੂਰਤ ਸਮੇਂ ਗਾਇਬ ਹੋਏ ਕ੍ਰਿਕਟਰ ਹਰਭਜਨ ਸਿੰਘ

ਐੱਸ. ਐੱਸ. ਪੀ. ਨੇ ਦੱਸਿਆ ਕਿ ਲਖਵੀਰ ਸਿੰਘ ਉਰਫ਼ ਲੰਡਾ ਵਾਸੀ ਹਰੀਕੇ, ਜੋ ਇਸ ਸਮੇਂ ਵਿਦੇਸ਼ ਵਿਚ ਰਹਿ ਰਿਹਾ ਹੈ, ਜੋ ਆਪ ਅਤੇ ਆਪਣੇ ਸਾਥੀ ਰਾਹੀਂ ਆਮ ਲੋਕਾਂ ਨੂੰ ਧਮਕੀਆਂ ਦੇ ਕੇ ਫਿਰੌਤੀ ਦੀ ਮੰਗ ਕਰਦਾ ਸੀ। ਉਨ੍ਹਾਂ ਦੱਸਿਆ ਕਿ ਜਸਵੀਰ ਸਿੰਘ ਜੱਸਾ ਨੇ ਪੁੱਛ-ਗਿੱਛ ਦੌਰਾਨ ਦੱਸਿਆ ਕਿ ਉਸਨੇ ਆਪਣੇ ਸਾਥੀਆਂ ਨਾਲ ਮਿਲ ਕੇ ਹੋਰ ਵੀ ਵਾਰਦਾਤਾਂ ਕੀਤੀਆਂ ਸਨ, ਜਿਨ੍ਹਾਂ ’ਤੇ ਦਰਜ ਮੁਕੱਦਮਿਆਂ ਨੂੰ ਵੀ ਟਰੇਸ ਕੀਤਾ ਗਿਆ।

ਸੀਨੀਅਰ ਪੁਲਸ ਕਪਤਾਨ ਨੇ ਦੱਸਿਆ ਕਿ ਗਿਰੋਹ ਦੇ ਮੁੱਖ ਮੈਂਬਰ ਜਸਵੀਰ ਸਿੰਘ ਉਰਫ਼ ਜੱਸਾ ਖ਼ਿਲਾਫ਼ ਆਰਮਜ਼ ਐਕਟ ਦੇ 8 ਅਜਿਹੇ ਮਾਮਲੇ ਦਰਜ ਹਨ, ਜਿਨ੍ਹਾਂ ਵਿਚ ਉਹ ਭਗੌੜਾ ਚੱਲਿਆ ਆ ਰਿਹਾ ਸੀ। ਇਹ ਸਾਰੇ ਇਕ ਯੋਜਨਾਬੱਧ ਢੰਗ ਨਾਲ ਲੋਕਾਂ ਦੇ ਘਰਾਂ ’ਤੇ ਫਾਇਰਿੰਗ ਕਰਕੇ ਫਿਰੌਤੀ ਦੀ ਮੰਗ ਕਰਦੇ ਸਨ।

ਇਹ ਵੀ ਪੜ੍ਹੋ- ਭਾਬੀ ਦੇ ਪਿਆਰ 'ਚ ਅੰਨ੍ਹਾ ਹੋਇਆ ਦਿਓਰ, ਭਜਾਉਣ ਲਈ ਬਿਹਾਰ ਤੋਂ ਪੁੱਜਾ ਜਲੰਧਰ, ਫਿਰ ਜੋ ਹੋਇਆ ਵੇਖ ਟੱਬਰ ਦੇ ਉੱਡੇ ਹੋਸ਼

 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


shivani attri

Content Editor

Related News