ਵੱਡੀ ਖ਼ਬਰ : ਪਟਿਆਲਾ ਪੁਲਸ ਦੇ 12 ਮੁਲਾਜ਼ਮ ਮੁਅੱਤਲ
Monday, Mar 17, 2025 - 01:59 PM (IST)

ਪਟਿਆਲ਼ਾ (ਬਲਜਿੰਦਰ) : ਪਟਿਆਲਾ ਵਿਚ ਫੌਜ ਦੇ ਕਰਨਲ ਅਤੇ ਉਸ ਦੇ ਬੇਟੇ ਨਾਲ ਕੁੱਟਮਾਰ ਦੇ ਮਾਮਲੇ 'ਚ ਪੁਲਸ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। ਇਸ ਮਾਮਲੇ ਵਿਚ 12 ਪੁਲਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਫੌਜ ਦੇ ਕਰਨਲ ਅਤੇ ਉਸ ਦੇ ਬੇਟੇ ਨਾਲ ਕੁੱਟਮਾਰ ਦੀ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਸੀ। ਇਸ ਮਾਮਲੇ ਵਿਚ ਪਰਿਵਾਰਕ ਮੈਂਬਰਾਂ ਨੇ ਇਸ ਸਬੰਧੀ ਪੁਲਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਲਗਾਤਾਰ ਤਿੰਨ ਛੁੱਟੀਆਂ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਦਰਅਸਲ ਇਹ ਸਾਰਾ ਵਿਵਾਦ ਪਾਰਕਿੰਗ ਨੂੰ ਲੈ ਕੇ ਸ਼ੁਰੂ ਹੋਇਆ ਸੀ। ਜਿਸ ਤੋਂ ਬਾਅਦ ਦੋਸ਼ ਹੈ ਕਿ ਪੁਲਸ ਮੁਲਾਜ਼ਮਾਂ ਨੇ ਫੌਜ ਦੇ ਕਰਨਲ ਅਤੇ ਉਸ ਦੇ ਬੇਟੇ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਸ ਮਾਮਲੇ ਵਿਚ ਐੱਸ. ਐੱਸ. ਪੀ. ਨਾਨਕ ਸਿੰਘ ਨੇ ਸੰਬੰਧਤ ਪੁਲਸ ਮੁਲਾਜ਼ਮਾਂ ਖ਼ਿਲਾਫ਼ ਵਿਭਾਗੀ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਕਿਹਾ ਹੈ ਕਿ 45 ਦਿਨਾਂ ਵਿਚ ਜਾਂਚ ਪੂਰੀ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਫੌਜੀ ਅਧਿਕਾਰੀ ਦੇ ਮਾਮਲੇ ‘ਚ ਮੁਆਫੀ ਮੰਗਦੇ ਹਾਂ। ਅਸੀਂ ਫੌਜ ਦਾ ਪੂਰਾ ਸਨਮਾਨ ਕਰਦੇ ਹਾਂ।
ਇਹ ਵੀ ਪੜ੍ਹੋ : ਹਿਮਾਚਲ ’ਚ ਸਿੱਖ ਨੌਜਵਾਨਾਂ ਨਾਲ ਚੱਲ ਰਹੇ ਘਟਨਾਕ੍ਰਮ 'ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e