ਘਰੋਂ ਬਾਹਰ ਖੇਡਣ ਲਈ ਗਿਆ 12 ਸਾਲਾਂ ਦਾ ਬੱਚਾ ਹੋਇਆ ਲਾਪਤਾ
Wednesday, Dec 04, 2024 - 08:34 AM (IST)
ਲੁਧਿਆਣਾ (ਰਾਜ) : ਨਿਊ ਆਜ਼ਾਦ ਨਗਰ ਇਲਾਕੇ ਵਿਚ ਘਰੋਂ ਬਾਹਰ ਖੇਡਣ ਲਈ ਗਿਆ 12 ਸਾਲਾਂ ਦਾ ਬੱਚਾ ਲਾਪਤਾ ਹੋ ਗਿਆ। ਪਰਿਵਾਰ ਨੂੰ ਸ਼ੱਕ ਹੈ ਕਿ ਉਨ੍ਹਾਂ ਦੇ ਬੇਟੇ ਨੂੰ ਕਿਸੇ ਨੇ ਅਗਵਾ ਕੀਤਾ ਹੈ। ਇਸ ਸਬੰਧੀ ਥਾਣਾ ਡਾਬਾ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਕੇਸ ਦਰਜ ਕਰ ਲਿਆ ਹੈ।
ਜਾਣਕਾਰੀ ਮੁਤਾਬਕ, ਪੁਲਸ ਨੂੰ ਦਰਜ ਕਰਵਾਈ ਰਿਪੋਰਟ ’ਚ ਸੋਨੂੰ ਨੇ ਦੱਸਿਆ ਕਿ ਉਸ ਦਾ ਬੇਟਾ ਕਰਣ ਉਰਫ਼ ਲਾਡੀ ਘਰੋਂ ਬਾਹਰ ਖੇਡਣ ਲਈ ਗਿਆ ਸੀ, ਜੋ ਕਿ ਘਰ ਵਾਪਸ ਨਹੀਂ ਆਇਆ। ਉਨ੍ਹਾਂ ਨੇ ਉਸ ਦੀ ਕਾਫੀ ਭਾਲ ਕੀਤੀ ਪਰ ਉਸ ਦਾ ਕੁਝ ਅਤਾ-ਪਤਾ ਨਹੀਂ ਲੱਗ ਸਕਿਆ। ਇਸ ਮਗਰੋਂ ਉਨ੍ਹਾਂ ਨੇ ਪੁਲਸ ਕੋਲ ਰਿਪੋਰਟ ਦਰਜ ਕਰਵਾਈ। ਪੁਲਸ ਆਪਣੇ ਵੱਲੋਂ ਗੁਆਚੇ ਬੱਚੇ ਦੀ ਭਾਲ ਲਈ ਜਾਂਚ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8