ਮੀਂਹ ਕਾਰਨ ਪਾਣੀ ''ਚ ਡੁੱਬੇ ਭਾਖੜੀਆਣਾ ਤੇ ਮਾਧੋਪੁਰ ਦੇ 120 ਖੇਤ

07/04/2017 7:28:29 AM

ਫਗਵਾੜਾ, (ਜਲੋਟਾ)— ਪਿੰਡ ਭਾਖੜੀਆਣਾ ਅਤੇ ਮਾਧੋਪੁਰ ਵਿਖੇ ਮੀਂਹ ਨਾਲ ਕਰੀਬ 120 ਖੇਤ ਪੂਰੀ ਤਰ੍ਹਾਂ ਪਾਣੀ ਵਿਚ ਡੁੱਬ ਗਏ, ਜਿਸ ਨਾਲ ਕਿਸਾਨਾਂ ਦਾ ਕਾਫੀ ਨੁਕਸਾਨ ਹੋਇਆ ਹੈ। ਹਲਾਤਾਂ ਦਾ ਜਾਇਜ਼ਾ ਲੈਣ ਲਈ ਅੱਜ ਨਾਇਬ ਤਹਿਸੀਲਦਾਰ ਫਗਵਾੜਾ ਮੈਡਮ ਸਵਪਨਦੀਪ ਕੌਰ ਮੌਕੇ 'ਤੇ ਪੁਜੇ। ਕਿਸਾਨਾਂ ਨੇ ਦੱਸਿਆ ਕਿ ਮੌਸਮ ਤੋਂ ਪਹਿਲਾਂ ਹੋਈ ਬਰਸਾਤ ਨਾਲ ਉਨ੍ਹਾਂ ਦੀਆਂ ਫਸਲਾਂ ਦਾ ਨੁਕਸਾਨ ਹੋਇਆ ਹੈ। ਨਾਇਬ ਤਹਿਸੀਲਦਾਰ ਨੇ ਭਰੋਸਾ ਦਿੱਤਾ ਕਿ ਨੁਕਸਾਨ ਦਾ ਜਾਇਜ਼ਾ ਲੈ ਕੇ ਸਰਕਾਰ ਤੋਂ ਬਣਦਾ ਮੁਆਵਜ਼ਾ ਲੈ ਕੇ ਦੇਣ ਦਾ ਹਰ ਸੰਭਵ ਯਤਨ ਕਰਨਗੇ। ਇਸ ਮੌਕੇ ਕਾਂਗਰਸ ਪਾਰਟੀ ਦੇ ਸੂਬਾ ਸਕੱਤਰ ਅਵਤਾਰ ਸਿੰਘ ਪੰਡਵਾ, ਵਿੱਕੀ ਰਾਣੀਪੁਰ, ਗੋਪੀ ਬੇਦੀ, ਪਵਿੱਤਰ ਸਿੰਘ ਖਜ਼ੂਰਲਾ, ਪਿਆਰਾ ਸਿੰਘ ਤੋਂ ਇਲਾਵਾ ਪੀੜਤ ਕਿਸਾਨ ਤੇਜਾ ਸਿੰਘ, ਲਾਲ ਸਿੰਘ, ਬਲਵਿੰਦਰ ਸਿੰਘ, ਜਤਿੰਦਰ ਸਿੰਘ, ਬਖਤਾਵਰ ਸਿੰਘ, ਹਰਬੰਸ ਸਿੰਘ, ਕੁਲਵੰਤ ਸਿੰਘ, ਜਸਵਿੰਦਰ ਸਿੰਘ, ਜੋਗਾ ਸਿੰਘ, ਦਰਬਾਰਾ ਸਿੰਘ, ਗੁਰਦੀਪ ਸਿੰਘ, ਕੁਲਦੀਪ ਸਿੰਘ, ਜਸਵੰਤ ਸਿੰਘ, ਸਾਧੂ ਸਿੰਘ, ਗੁਰਦੀਪ ਸਿੰਘ, ਸ਼ਿੰਗਾਰਾ ਸਿੰਘ, ਰਣਜੀਤ ਸਿੰਘ, ਨਛੱਤਰ ਕੌਰ ਤੇ ਬਿੰਦਰ ਸਿੰਘ ਆਦਿ ਹਾਜ਼ਰ ਸਨ।