'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 47ਵੇਂ ਦਿਨ 121 ਨਸ਼ਾ ਤਸਕਰ ਗ੍ਰਿਫ਼ਤਾਰ
Thursday, Apr 17, 2025 - 11:35 AM (IST)

ਚੰਡੀਗੜ੍ਹ/ਜਲੰਧਰ (ਅੰਕੁਰ)-'ਯੁੱਧ ਨਸ਼ਿਆਂ ਵਿਰੁੱਧ' ਦੇ 47ਵੇਂ ਦਿਨ ਪੰਜਾਬ ਪੁਲਸ ਨੇ 121 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 4.7 ਕਿੱਲੋ ਹੈਰੋਇਨ, 2.6 ਕਿੱਲੋ ਅਫ਼ੀਮ ਅਤੇ 1.08 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 47 ਦਿਨਾਂ ’ਚ ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ ਨਸ਼ਾ ਤਸਕਰਾਂ ਦੀ ਗਿਣਤੀ 6284 ਹੋ ਗਈ ਹੈ।
ਇਹ ਵੀ ਪੜ੍ਹੋ: ਮੰਤਰੀ ਅਮਨ ਅਰੋੜਾ ਨੇ ਪ੍ਰਤਾਪ ਬਾਜਵਾ ਨੂੰ ਦਿੱਤੀ ਬਹਿਸ ਦੀ ਖੁੱਲ੍ਹੀ ਚੁਣੌਤੀ, 5 ਮਿੰਟਾਂ 'ਚ ਹੋਵੇਗਾ ਸੱਚਾਈ ਦਾ ਪਰਦਾਫ਼ਾਸ਼
ਵਿਸ਼ੇਸ਼ ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 88 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1900 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 250 ਤੋਂ ਵੱਧ ਪੁਲਸ ਟੀਮਾਂ ਵੱਲੋਂ ਸੂਬਾ ਭਰ ’ਚ 499 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ ਅਤੇ ਸੂਬੇ ਭਰ ’ਚ 71 ਐੱਫ਼. ਆਈ. ਆਰਜ਼ ਦਰਜ ਕੀਤੀਆਂ ਗਈਆਂ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 554 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।
ਇਹ ਵੀ ਪੜ੍ਹੋ: ਬੰਬਾਂ ਵਾਲੇ ਬਿਆਨ 'ਤੇ ਵਿਵਾਦਾਂ 'ਚ ਘਿਰੇ ਪ੍ਰਤਾਪ ਬਾਜਵਾ ਦੇ ਮਾਮਲੇ 'ਚ ਹਾਈਕੋਰਟ ਵੱਲੋਂ ਸਖ਼ਤ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e