''ਯੁੱਧ ਨਸ਼ਿਆਂ ਵਿਰੁੱਧ'' ਤਹਿਤ 125 ਨਸ਼ਾ ਸਮੱਗਲਰ ਗ੍ਰਿਫ਼ਤਾਰ

Saturday, Jun 28, 2025 - 10:46 AM (IST)

''ਯੁੱਧ ਨਸ਼ਿਆਂ ਵਿਰੁੱਧ'' ਤਹਿਤ 125 ਨਸ਼ਾ ਸਮੱਗਲਰ ਗ੍ਰਿਫ਼ਤਾਰ

ਚੰਡੀਗੜ੍ਹ/ਜਲੰਧਰ (ਅੰਕੁਰ/ਧਵਨ)- 'ਯੁੱਧ ਨਸ਼ਿਆਂ ਵਿਰੁੱਧ' ਦੇ 118ਵੇਂ ਦਿਨ ਪੰਜਾਬ ਪੁਲਸ ਨੇ 125 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 710 ਗ੍ਰਾਮ ਹੈਰੋਇਨ, 1 ਕਿੱਲੋ ਅਫ਼ੀਮ ਅਤੇ 1.22 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ 118 ਦਿਨਾਂ ’ਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਸਮੱਗਲਰਾਂ ਦੀ ਕੁੱਲ੍ਹ ਗਿਣਤੀ 19,473 ਹੋ ਗਈ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਗੈਸਟ ਹਾਊਸ 'ਚ ਕੁੜੀ ਨੂੰ ਲਿਜਾ ਕੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ

ਸਪੈਸ਼ਲ ਡੀ. ਜੀ. ਪੀ. ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 96 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਸ ਟੀਮਾਂ ਨੇ ਸੂਬੇ ਭਰ ’ਚ 488 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ, ਜਿਸ ਤਹਿਤ ਸੂਬੇ ਭਰ ’ਚ 84 ਐੱਫ਼. ਆਈ. ਆਰਜ਼ ਦਰਜ ਕੀਤੀਆਂ ਗਈਆਂ ਹਨ। ਨਾਲ ਹੀ 78 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਇਹ ਵੀ ਪੜ੍ਹੋ: Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News